ਭਲਕੇ ਦੁਨੀਆ ਭਰ ''ਚ ਰਿਲੀਜ਼ ਹੋ ਰਹੀ ਹੈ ਪੰਜਾਬੀ ਫ਼ਿਲਮ ‘ਅੰਨ੍ਹੀ ਦਿਆ ਮਜ਼ਾਕ ਏ’

04/20/2023 4:52:21 PM

ਚੰਡੀਗੜ੍ਹ (ਬਿਊਰੋ) – ਪੰਜਾਬੀ ਫ਼ਿਲਮ ‘ਅੰਨੀ ਦਿਆ ਮਜ਼ਾਕ ਏ’ ਦਾ ਜਦੋਂ ਤੋਂ ਟਰੇਲਰ ਰਿਲੀਜ਼ ਹੋਇਆ ਹੈ, ਉਦੋਂ ਤੋਂ ਹੀ ਇਹ ਫ਼ਿਲਮ ਚਰਚਾ ’ਚ ਹੈ। ਇਹ ਫ਼ਿਲਮ ਕੱਲ ਯਾਨੀਕਿ 21 ਅਪ੍ਰੈਲ ਨੂੰ ਦੁਨੀਆ ਭਰ 'ਚ ਰਿਲੀਜ਼ ਹੋ ਰਹੀ ਹੈ। ਫ਼ਿਲਮ ਸਿਰਫ ਪੰਜਾਬ ਹੀ ਨਹੀਂ, ਸਗੋਂ ਦੇਸ਼-ਵਿਦੇਸ਼ ’ਚ ਵੱਡੇ ਪੱਧਰ ’ਤੇ ਰਿਲੀਜ਼ ਹੋ ਰਹੀ ਹੈ। ਇਸ ਫ਼ਿਲਮ ’ਚ ਐਮੀ ਵਿਰਕ, ਪਰੀ ਪੰਧੇਰ, ਨਾਸਿਰ ਚਿਨਓਟੀ, ਇਫਤਿਖਾਰ ਠਾਕੁਰ, ਹਰਦੀਪ ਗਿੱਲ ਤੇ ਗੁਰਦੀਪ ਗਰੇਵਾਲ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ : ਸਿਰਫ 25 ਫ਼ੀਸਦੀ ਲੀਵਰ ’ਤੇ ਜ਼ਿੰਦਾ ਨੇ ਅਮਿਤਾਭ ਬੱਚਨ, ਜਾਣੋ ਕਿਸ ਭਿਆਨਕ ਬੀਮਾਰੀ ਦਾ ਨੇ ਸ਼ਿਕਾਰ

ਫ਼ਿਲਮ ਦੀ ਗੱਲ ਕਰੀਏ ਤਾਂ ਇਸ ਦੇ ਟਰੇਲਰ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਟਰੇਲਰ ਨੂੰ ਯੂਟਿਊਬ ’ਤੇ ਰਿਧਮ ਬੁਆਏਜ਼ ਦੇ ਚੈਨਲ ਹੇਠ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਟਰੇਲਰ ਤੋਂ ਪਤਾ ਲੱਗਦਾ ਹੈ ਕਿ ਇਸ ਦੀ ਕਹਾਣੀ ਲੰਡਨ ’ਚ ਸੈੱਟ ਕੀਤੀ ਗਈ ਹੈ। ਐਮੀ ਵਿਰਕ ਤੇ ਨਾਸਿਰ ਚਿਨਓਟੀ ਟਰੇਲਰ ’ਚ ਨੇਤਰਹੀਣ ਦਿਖਾਏ ਗਏ ਹਨ, ਜੋ ਵੱਖ-ਵੱਖ ਮੁਸ਼ਕਿਲਾਂ ਦਾ ਕਾਮੇਡੀ ਦੇ ਤੜਕੇ ਨਾਲ ਸਾਹਮਣਾ ਕਰ ਰਹੇ ਹਨ। ਖ਼ਾਸ ਗੱਲ ਇਹ ਹੈ ਕਿ ਪਰੀ ਪੰਧੇਰ ਇਸ ਫ਼ਿਲਮ ਨਾਲ ਆਪਣਾ ਫ਼ਿਲਮੀ ਡੈਬਿਊ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ‘ਪੀ. ਐੱਸ. 2’ ਦੀ ਸਟਾਰਕਾਸਟ ਨੇ ਮੈਗਨਮ ਓਪਸ ਨੂੰ ਪ੍ਰਮੋਟ ਕਰਨ ਲਈ ਦਿੱਲੀ ਦਾ ਕੀਤਾ ਦੌਰਾ

ਇਹ ਫ਼ਿਲਮ ਪੰਜ ਪਾਣੀ ਫ਼ਿਲਮਜ਼ ਤੇ ਰਿਧਮ ਬੁਆਏਜ਼ ਐਂਟਰਟੇਨਮੈਂਟ ਦੀ ਪੇਸ਼ਕਸ਼ ਹੈ, ਜਿਸ ਨੂੰ ਲਿਖਿਆ ਤੇ ਡਾਇਰੈਕਟ ਰਾਕੇਸ਼ ਧਵਨ ਨੇ ਕੀਤਾ ਹੈ। ਫ਼ਿਲਮ ਨੂੰ ਗੁਰਪ੍ਰੀਤ ਸਿੰਘ ਪ੍ਰਿੰਸ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਦੁਨੀਆ ਭਰ ’ਚ ਇਹ ਫ਼ਿਲਮ 21 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News