ਗਾਇਕ ਐਮੀ ਵਿਰਕ ਦਾ ਫੈਨਜ਼ ਨੂੰ ਖ਼ਾਸ ਤੋਹਫ਼ਾ, ਵੇਖ ਫੈਨਜ਼ ਵੀ ਹੋਏ ਬਾਗੋ-ਬਾਗ

01/31/2023 5:18:13 PM

ਜਲੰਧਰ (ਬਿਊਰੋ) : ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਲਈ ਨਵਾਂ ਸਾਲ ਯਾਨੀਕਿ 2023 ਖ਼ਾਸ ਹੋਣ ਵਾਲਾ ਹੈ, ਕਿਉਂਕਿ ਇਸ ਸਾਲ ਐਮੀ ਵਿਰਕ ਕਾਫ਼ੀ ਲੰਬੇ ਸਮੇਂ ਬਾਅਦ ਆਪਣੀ ਐਲਬਮ ਲੈ ਕੇ ਆ ਰਹੇ ਹਨ। ਉਨ੍ਹਾਂ ਦੀ ਐਲਬਮ 'ਲੇਅਰਜ਼' 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਦਾ ਅਧਿਕਾਰਤ ਪੋਸਟਰ ਤੇ ਟਰੈਕ ਲਿਸਟ ਗਾਇਕ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਗਈ ਸੀ।

PunjabKesari

ਦੱਸ ਦਈਏ ਕਿ ਐਮੀ ਵਿਰਕ ਇਸ ਸਮੇਂ ਆਪਣੀ ਫ਼ਿਲਮ 'ਮੌੜ' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ ਫ਼ਿਲਮ 'ਚ ਐਮੀ ਵਿਰਕ ਤੇ ਦੇਵ ਖਰੌੜ ਦੀ ਜੋੜੀ ਪਰਦੇ 'ਤੇ ਦਿਖਾਈ ਦੇਵੇਗੀ। ਇਹ ਪਹਿਲੀ ਵਾਰ ਹੋਵੇਗਾ ਕਿ ਐਮੀ ਵਿਰਕ ਦੇਵ ਖਰੌੜ ਨਾਲ ਕਿਸੇ ਫ਼ਿਲਮ 'ਚ ਨਜ਼ਰ ਆਉਣਗੇ। ਹੁਣ ਇਸ ਫ਼ਿਲਮ ਤੋਂ ਐਮੀ ਵਿਰਕ ਦਾ ਫਰਸਟ ਲੁੱਕ ਸਾਹਮਣੇ ਆ ਗਿਆ ਹੈ। ਹਾਲ ਹੀ 'ਚ ਐਮੀ ਵਿਰਕ ਨੇ ਆਪਣੀ ਡਰੈੱਸ ਦੀ ਤਸਵੀਰ ਵੀ ਸ਼ੇਅਰ ਕੀਤੀ ਸੀ, ਜਿਸ ਨੂੰ ਦੇਖ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਐਮੀ ਇਸ ਫ਼ਿਲਮ 'ਚ ਦੇਸੀ ਜੱਟ ਦੀ ਲੁੱਕ 'ਚ ਨਜ਼ਰ ਆਉਣ ਵਾਲੇ ਹਨ। ਹਾਲ ਹੀ 'ਚ ਐਮੀ ਵਿਰਕ ਨੇ ਇੱਕ ਵੀਡੀਓ ਵੀ ਸ਼ੇਅਰ ਕੀਤਾ ਸੀ, ਜਿਸ 'ਚ ਉਨ੍ਹਾਂ ਦੀ ਦਾੜੀ ਦੀ ਲੁੱਕ ਵੀ ਕਾਫ਼ੀ ਬਦਲੀ ਹੋਈ ਨਜ਼ਰ ਆਈ। ਇਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਐਮੀ ਨੇ 'ਮੌੜ' ਫ਼ਿਲਮ 'ਚ ਆਪਣੇ ਕਿਰਦਾਰ ਲਈ ਦਾੜੀ ਵਧਾਈ ਹੈ। 

ਦੱਸਣਯੋਗ ਹੈ ਕਿ ਐਮੀ ਵਿਰਕ ਆਪਣੀ ਫ਼ਿਲਮ 'ਮੌੜ' ਕਰਕੇ ਕਾਫ਼ੀ ਚਰਚਾ 'ਚ ਹਨ। ਉਹ ਇਸ ਫ਼ਿਲਮ 'ਚ ਦੇਵ ਖਰੌੜ ਨਾਲ ਨਜ਼ਰ ਆਉਣ ਵਾਲੇ ਹਨ। ਫਿਲਹਾਲ ਇਸ ਫ਼ਿਲਮ ਦੀ ਰਿਲੀਜ਼ਿੰਗ ਡੇਟ ਜਾਂ ਕੋਈ ਅਧਿਕਾਰਤ ਪੋਸਟਰ ਸਾਹਮਣੇ ਨਹੀਂ ਆਇਆ ਹੈ।


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
 


sunita

Content Editor

Related News