ਐਮੀ ਵਿਰਕ ਦਿੱਲੀ 'ਚ ਧੂੰਮਾਂ ਪਾਉਣ ਲਈ ਤਿਆਰ, ਕਰ 'ਤਾ ਇਹ ਐਲਾਨ

Friday, Jan 03, 2025 - 11:47 AM (IST)

ਐਮੀ ਵਿਰਕ ਦਿੱਲੀ 'ਚ ਧੂੰਮਾਂ ਪਾਉਣ ਲਈ ਤਿਆਰ, ਕਰ 'ਤਾ ਇਹ ਐਲਾਨ

ਐਂਟਰਟੇਨਮੈਂਟ ਡੈਸਕ : ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੰਜਾਬੀ ਗਾਇਕੀ ਦਾ ਦਾਇਰਾ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਦੇ ਵਿਸ਼ਾਲਤਾ ਅਖ਼ਤਿਆਰ ਕਰਦੇ ਜਾ ਰਹੇ ਇਸ ਅਧਾਰ ਨੂੰ ਹੋਰ ਵਿਸਥਾਰ ਦੇਣ ਲਈ ਤਿਆਰ ਹਨ ਪ੍ਰਸਿੱਧ ਪੰਜਾਬੀ ਗਾਇਕ ਐਮੀ ਵਿਰਕ, ਜੋ ਜਲਦ ਹੀ ਇੱਥੇ ਹੋਣ ਜਾ ਰਹੇ ਗ੍ਰੈਂਡ ਸ਼ੋਅਜ਼ 'ਚ ਅਪਣੀ ਮੌਜ਼ੂਦਗੀ ਦਰਜ ਕਰਵਾਉਣਗੇ। 'ਪੰਜਾਬੀ ਫੀਵਰ' ਵੱਲੋਂ 'ਦਿ ਬੁਰਰਾ ਪ੍ਰੋਜੈਕਟ 3.0' ਦੇ ਟਾਈਟਲ ਅਧੀਨ ਪੇਸ਼ ਕੀਤੇ ਜਾ ਰਹੇ ਇੰਨ੍ਹਾਂ ਸ਼ੋਅਜ਼ ਦਾ ਆਯੋਜਨ 11 ਅਤੇ 12 ਜਨਵਰੀ ਨੂੰ ਕੀਤਾ ਜਾ ਰਿਹਾ ਹੈ, ਜਿਸ ਸੰਬੰਧਤ ਤਿਆਰੀਆਂ ਨੂੰ ਕਾਫ਼ੀ ਵੱਡੇ ਪੱਧਰ 'ਤੇ ਅੰਜ਼ਾਮ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਗਾਇਕ ਬੱਬੂ ਮਾਨ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਦਿੱਤੀ ਵੱਡੀ ਅਪਡੇਟ

ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਦੇ ਕ੍ਰਿਕਟ ਗਰਾਊਂਡ ਵਿਖੇ ਆਯੋਜਿਤ ਕੀਤੇ ਜਾ ਰਹੇ ਇਸ 2 ਰੋਜ਼ਾਂ ਕੰਸਰਟ ਨੂੰ ਲੈ ਕੇ ਦਿੱਲੀ ਅਤੇ ਇਸ ਦੇ ਨੇੜਲੇ ਹਿੱਸਿਆਂ ਸੰਬੰਧਤ ਦਰਸ਼ਕਾਂ 'ਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿੰਨ੍ਹਾਂ ਦੀ ਬਹੁ-ਆਮਦ ਨੂੰ ਲੈ ਸੁਰੱਖਿਆ ਪ੍ਰਬੰਧਾਂ ਨੂੰ ਪੂਰਾ ਚੋਕਸ ਕੀਤਾ ਜਾ ਰਿਹਾ ਹੈ। ਨਵੇਂ ਵਰ੍ਹੇ 2025 ਦੇ ਜਾਰੀ ਜਸ਼ਨਾਂ ਦੀ ਸੰਗੀਤਕ ਲੜੀ ਦਾ ਦਿੱਲੀ ਵਿਖੇ ਹਿੱਸਾ ਬਣਨ ਜਾ ਰਹੇ ਐਮੀ ਵਿਰਕ ਦੂਜੇ ਪੰਜਾਬੀ ਗਾਇਕ ਹਨ, ਜਿੰਨ੍ਹਾਂ ਤੋਂ ਪਹਿਲਾਂ ਬੱਬੂ ਮਾਨ ਵੀ ਇੱਥੇ ਹੋਣ ਜਾ ਰਹੇ ਅਪਣੇ ਗਾਇਕੀ ਕੰਸਰਟ ਦਾ ਐਲਾਨ ਕਰ ਚੁੱਕੇ ਹਨ, ਜਿਸ ਸੰਬੰਧਤ ਤਿਆਰੀਆਂ ਵੀ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਕਾਰਨ ਪੰਜਾਬ ਸਰਕਾਰ ਹੋਵੇਗੀ ਮਾਲਾ-ਮਾਲ, ਜਾਣੋ ਕਿਵੇਂ

ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਗਾਇਕੀ ਨਾਲੋਂ ਫ਼ਿਲਮੀ ਵੱਲ ਜ਼ਿਆਦਾ ਸਰਗਰਮ ਨਜ਼ਰ ਆ ਰਹੇ ਐਮੀ ਵਿਰਕ, ਜੋ ਅਗਲੇ ਦਿਨੀਂ ਰਿਲੀਜ਼ ਹੋਣ ਜਾ ਰਹੀਆਂ ਕਈ ਵੱਡੀਆਂ ਫ਼ਿਲਮਾਂ ਨਾਲ ਪਾਲੀਵੁੱਡ ਵਿਹੜੇ ਮੁੜ ਅਪਣੀ ਸ਼ਾਨਦਾਰ ਮੌਜ਼ੂਦਗੀ ਦਰਜ ਕਰਵਾਉਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

sunita

Content Editor

Related News