ਐਮੀ ਵਿਰਕ ਤੇ ਪਰੀ ਪੰਧੇਰ ਦੀ ਫ਼ਿਲਮ ‘ਅੰਨ੍ਹੀ ਦਿਆ ਮਜ਼ਾਕ ਏ’ ਦਾ ਪੋਸਟਰ ਰਿਲੀਜ਼
03/20/2023 4:18:51 PM

ਚੰਡੀਗੜ੍ਹ (ਬਿਊਰੋ)– ਐਮੀ ਵਿਰਕ ਤੇ ਪਰੀ ਪੰਧੇਰ ਦੀ ਆਗਾਮੀ ਰਿਲੀਜ਼ ਫ਼ਿਲਮ ‘ਅੰਨ੍ਹੀ ਦਿਆ ਮਜ਼ਾਕ ਏ’ ਦਾ ਪੋਸਟਰ ਰਿਲੀਜ਼ ਹੋਇਆ ਹੈ। ਇਸ ਪੋਸਟਰ ’ਚ ਪਾਕਿਸਤਾਨੀ ਅਦਾਕਾਰ ਨਸੀਰ ਚਿਨਓਟੀ ਵੀ ਨਜ਼ਰ ਆ ਰਹੇ ਹਨ।
ਪੋਸਟਰ ਸਾਂਝਾ ਕਰਦਿਆਂ ਐਮੀ ਵਿਰਕ ਨੇ ਲਿਖਿਆ, ‘‘ਸਾਰਿਆਂ ਨੂੰ ਪਿਆਰ ਭਰੀ ਸਤਿ ਸ੍ਰੀ ਅਕਾਲ। ਮੈਂ ਉਮੀਦ ਕਰਦਾਂ ਸਾਰੇ ਠੀਕ-ਠਾਕ ਹੋਵੋਗੇ। ਸੱਜਣੋਂ ਨਵੀਂ ਫ਼ਿਲਮ ‘ਅੰਨ੍ਹੀ ਦਿਆ ਮਜ਼ਾਕ ਏ’ 7 ਅਪ੍ਰੈਲ ਨੂੰ ਰਿਲੀਜ਼ ਹੋ ਰਹੀ ਹੈ। ਬਸ ਬਹੁਤ ਜਲਦੀ ਟਰੇਲਰ ਤੇ ਗਾਣੇ ਵੀ ਹਾਜ਼ਰ ਕਰਾਂਗੇ। ਵਾਹਿਗੁਰੂ ਮਿਹਰ ਕਰਨ।’’
ਇਹ ਖ਼ਬਰ ਵੀ ਪੜ੍ਹੋ : ਸਿੱਧੂ ਦੇ ਬਰਸੀ ਸਮਾਗਮ ’ਤੇ ਛਲਕਿਆ ਮਾਪਿਆਂ ਦਾ ਦਰਦ, ਲਾਰੈਂਸ ਨੂੰ ਲੈ ਕੇ ਆਖੀ ਵੱਡੀ ਗੱਲ
ਦੱਸ ਦੇਈਏ ਕਿ ਇਸ ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਰਾਕੇਸ਼ ਧਵਨ ਨੇ ਕੀਤਾ ਹੈ। ਫ਼ਿਲਮ ਨੂੰ ਗੁਰਪ੍ਰੀਤ ਸਿੰਘ ਪ੍ਰਿੰਸ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਪੰਜ ਪਾਣੀ ਫ਼ਿਲਮਜ਼ ਤੇ ਰਿਧਮ ਬੁਆਏਜ਼ ਐਂਟਰਟੇਨਮੈਂਟ ਦੀ ਸਾਂਝੀ ਪੇਸ਼ਕਸ਼ ਹੈ।
ਫ਼ਿਲਮ ’ਚ ਐਮੀ ਵਿਰਕ, ਪਰੀ ਪੰਧੇਰ ਤੇ ਨਸੀਰ ਚਿਨਓਟੀ ਤੋਂ ਇਲਾਵਾ ਇਫਤਿਖ਼ਾਰ ਠਾਕੁਰ, ਨਿਰਮਲ ਰਿਸ਼ੀ, ਹਰਦੀਪ ਗਿੱਲ, ਅਮਰ ਨੂਰੀ, ਦੀਦਾਰ ਗਿੱਲ ਤੇ ਗੁਰਦੀਪ ਗਰੇਵਾਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਵ੍ਹਾਈਟਹਿੱਲ ਸਟੂਡੀਓਜ਼ ਵਲੋਂ ਇਸ ਫ਼ਿਲਮ ਨੂੰ ਦੁਨੀਆ ਭਰ ’ਚ ਰਿਲੀਜ਼ ਕੀਤਾ ਜਾਵੇਗਾ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।