ਇੱਕ ਹੋਰ ਪੰਜਾਬੀ ਫ਼ਿਲਮ ਦਾ ਐਲਾਨ, ਸਰਗੁਣ ਤੇ ਨਿਮਰਤ ਖਹਿਰਾ ਨਾਲ ਸਿਲਵਰ ਸਕ੍ਰੀਨ ''ਤੇ ਦਿਸਣਗੇ ਐਮੀ ਵਿਰਕ

06/29/2020 10:22:43 AM

ਜਲੰਧਰ (ਬਿਊਰੋ) — ਪੰਜਾਬੀ ਫ਼ਿਲਮ ਉਦਯੋਗ ਦੇ ਨਾਮੀ ਅਦਾਕਾਰ ਤੇ ਗਾਇਕ ਐਮੀ ਵਿਰਕ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹਨ। ਉਨ੍ਹਾਂ ਨੇ ਆਪਣੇ ਨਵੀਂ ਆਉਣ ਵਾਲੀ ਫ਼ਿਲਮ ਦਾ ਪੋਸਟਰ ਸਾਂਝਾ ਕੀਤਾ ਹੈ। ਜੀ ਹਾਂ 'ਸੌਂਕਣ ਸੌਂਕਣੇ' ਟਾਈਟਲ ਹੇਠ ਨਵੀਂ ਪੰਜਾਬੀ ਫ਼ਿਲਮ ਦਾ ਐਲਾਨ ਹੋ ਚੁੱਕਿਆ ਹੈ, ਜਿਸਦਾ ਪੋਸਟਰ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ।
 'SAUNKAN SAUNKNE' Poster
ਫ਼ਿਲਮ ਦਾ ਟਾਈਟਲ ਬਹੁਤ ਹੀ ਮਜ਼ੇਦਾਰ ਹੈ, ਜੋ ਕਿ ਦਰਸ਼ਕਾਂ ਨੂੰ ਵੀ ਖੂਬ ਪਸੰਦ ਆ ਰਿਹਾ ਹੈ। ਇਸ ਫ਼ਿਲਮ 'ਚ ਐਮੀ ਵਿਰਕ ਨਾਲ ਸਿਲਵਰ ਸਕ੍ਰੀਨ 'ਤੇ ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਨਜ਼ਰ ਆਉਣਗੀਆਂ। ਇਹ ਫ਼ਿਲਮ ਅਗਲੇ ਸਾਲ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ।

ਪੰਜਾਬੀ ਫ਼ਿਲਮੀ ਜਗਤ 'ਚ ਬਤੌਰ ਲੇਖਕ, ਨਿਰਦੇਸ਼ਕ ਅਤੇ ਅਦਾਕਾਰ ਵੱਜੋਂ ਪਛਾਣ ਰੱਖਣ ਵਾਲੇ ਅੰਬਰਦੀਪ ਸਿੰਘ ਨੇ ਹੀ ਇਸ ਫ਼ਿਲਮ ਦੀ ਕਹਾਣੀ ਲਿਖੀ ਹੈ। 1marjit Singh Saron ਵੱਲੋਂ ਇਸ ਫ਼ਿਲਮ ਨੂੰ ਡਾਇਰੈਕਟ ਕੀਤਾ ਜਾਵੇਗਾ। ਇਸ ਫ਼ਿਲਮ 'ਚ ਮਿਊਜ਼ਿਕ ਦੇਸੀ ਕਰਿਊ ਵਾਲੇ ਦੇਣਗੇ। ਫ਼ਿਲਮ ਦੇ ਐਲਾਨ ਤੋਂ ਬਾਅਦ ਪ੍ਰਸ਼ੰਸਕ ਕਾਫ਼ੀ ਉਤਸੁਕ ਵਿਖਾਈ ਦੇ ਰਹੇ ਹਨ। ਐਮੀ ਵਿਰਕ, ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਨੂੰ ਪ੍ਰਸ਼ੰਸਕਾਂ ਅਤੇ ਪੰਜਾਬੀ ਕਲਾਕਾਰ ਕੁਮੈਂਟਸ ਕਰਕੇ ਵਧਾਈਆਂ ਦੇ ਰਹੇ ਹਨ।


sunita

Content Editor

Related News