ਕੁੱਲ੍ਹੜ ਪਿੱਜ਼ਾ ਕੱਪਲ ਦੇ ਵਿਵਾਦ ’ਤੇ ਬੋਲੇ ਐਮੀ ਵਿਰਕ, ‘ਕਿਸੇ ਦੇ ਪਰਿਵਾਰ ਨੂੰ ਇੰਨਾ ਜ਼ਲੀਲ ਨਾ ਕਰੋ’

09/25/2023 1:30:34 PM

ਐਂਟਰਟੇਨਮੈਂਟ ਡੈਸਕ– ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਦੀ ਪ੍ਰਮੋਸ਼ਨ ’ਚ ਰੁੱਝੇ ਹੋਏ ਹਨ। ਇਹ ਫ਼ਿਲਮ 28 ਸਤੰਬਰ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ।

ਫ਼ਿਲਮ ਦੀ ਪ੍ਰਮੋਸ਼ਨ ਦੇ ਸਿਲਸਿਲੇ ’ਚ ਐਮੀ ਵਿਰਕ ਦੀ ਤਾਜ਼ਾ ਵੀਡੀਓ ਸਾਹਮਣੇ ਆਈ ਹੈ, ਜਿਸ ’ਚ ਉਹ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਦੀ ਵਾਇਰਲ ਵੀਡੀਓ ਸਬੰਧੀ ਆਪਣੀ ਰਾਏ ਰੱਖ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਦੇ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ

ਐਮੀ ਵਿਰਕ ਨੇ ਕਿਹਾ ਕਿ ਕਿਸੇ ਦੇ ਪਰਿਵਾਰ ਨੂੰ ਇੰਨਾ ਜ਼ਲੀਲ ਨਹੀਂ ਕਰਦੇ। ਬੰਦੇ ਕੋਲੋਂ ਗਲਤੀ ਹੋ ਜਾਂਦੀ ਹੈ। ਉਨ੍ਹਾਂ ਦੇ ਨਿਆਣਾ ਹੋਇਆ ਹੈ ਤੇ ਉਨ੍ਹਾਂ ਨੂੰ ਮਰਨ ਤਕ ਮਜਬੂਰ ਨਾ ਕਰੋ।

ਐਮੀ ਵਿਰਕ ਨੇ ਇਹ ਵੀ ਕਿਹਾ ਕਿ ਜਦੋਂ ਉਨ੍ਹਾਂ ਦੇ ਪਰਿਵਾਰ ’ਚ ਕੁਝ ਮਾੜਾ ਹੋ ਗਿਆ ਤਾਂ ‘ਵਾਹਿਗੁਰੂ’ ਵੀ ਸਭ ਤੋਂ ਪਹਿਲਾਂ ਤੁਸੀਂ ਹੀ ਜਾ ਕੇ ਲਿਖਣਾ ਹੈ। ਉਨ੍ਹਾਂ ਕਿਹਾ ਕਿ ਨਫ਼ਰਤ ਦਾ ਕੋਈ ਚੱਕਰ ਨਹੀਂ, ਗਾਲ੍ਹਾਂ ਮੈਨੂੰ ਕੱਢ ਲਿਆ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਐਮੀ ਵਿਰਕ ਦੇ ਬਿਆਨ ’ਤੇ ਤੁਹਾਡੀ ਕੀ ਪ੍ਰਤੀਕਿਰਿਆ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।
 

Rahul Singh

This news is Content Editor Rahul Singh