ਪਹਿਲੇ ਦਿਨ ਆਯੂਸ਼ਮਾਨ ਖੁਰਾਣਾ ਦੀ ਫ਼ਿਲਮ ‘ਐਨ ਐਕਸ਼ਨ ਹੀਰੋ’ ਦੀ ਕਮਾਈ ਨੇ ਕੀਤਾ ਨਿਰਾਸ਼

Saturday, Dec 03, 2022 - 05:32 PM (IST)

ਪਹਿਲੇ ਦਿਨ ਆਯੂਸ਼ਮਾਨ ਖੁਰਾਣਾ ਦੀ ਫ਼ਿਲਮ ‘ਐਨ ਐਕਸ਼ਨ ਹੀਰੋ’ ਦੀ ਕਮਾਈ ਨੇ ਕੀਤਾ ਨਿਰਾਸ਼

ਮੁੰਬਈ (ਬਿਊਰੋ)– ਆਯੂਸ਼ਮਾਨ ਖੁਰਾਣਾ ਦੀ ਫ਼ਿਲਮ ‘ਐਨ ਐਕਸ਼ਨ ਹੀਰੋ’ ਸਿਨੇਮਾਘਰਾਂ ’ਚ ਰਿਲੀਜ਼ ਹੋ ਚੁੱਕੀ ਹੈ। ਇਸ ਫ਼ਿਲਮ ਦੀ ਪਹਿਲੇ ਦਿਨ ਦੀ ਕਮਾਈ ਵੀ ਸਾਹਮਣੇ ਆ ਗਈ ਹੈ, ਜੋ ਬੇਹੱਦ ਘੱਟ ਹੈ।

ਇਹ ਖ਼ਬਰ ਵੀ ਪੜ੍ਹੋ : ਹਾਦਸੇ ਤੋਂ ਬਾਅਦ ਗਾਇਕ ਜੁਬਿਨ ਨੇ ਹਸਪਤਾਲ ਦੇ ਬੈੱਡ ਤੋਂ ਸਾਂਝੀ ਕੀਤੀ ਤਸਵੀਰ, ਆਖੀ ਇਹ ਗੱਲ

ਆਯੂਸ਼ਮਾਨ ਖੁਰਾਣਾ ਦੀ ‘ਐਨ ਐਕਸ਼ਨ ਹੀਰੋ’ ਫ਼ਿਲਮ ਨੇ ਪਹਿਲੇ ਦਿਨ 1.31 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਫ਼ਿਲਮ ਦੀ ਕਮਾਈ ਦਾ ਇਹ ਅੰਕੜਾ ਤਰਨ ਆਦਰਸ਼ ਨੇ ਸਾਂਝਾ ਕੀਤਾ ਹੈ।

PunjabKesari

ਆਯੂਸ਼ਮਾਨ ਖੁਰਾਣਾ ਦੇ ਨਾਲ ਇਸ ਫ਼ਿਲਮ ’ਚ ਜੈਦੀਪ ਅਹਲਾਵਤ ਵੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਆਯੂਸ਼ਮਾਨ ਖੁਰਾਣਾ ਦੇ ਕਰੀਅਰ ਦੀ ਇਹ ਪਹਿਲੀ ਐਕਸ਼ਨ ਫ਼ਿਲਮ ਹੈ।

PunjabKesari

ਉਥੇ ‘ਐਨ ਐਕਸ਼ਨ ਹੀਰੋ’ ਤੋਂ ਵੱਧ ਤੀਜੇ ਹਫ਼ਤੇ ਦੇ ਪਹਿਲੇ ਦਿਨ ਯਾਨੀ ਸ਼ੁੱਕਰਵਾਰ ਨੂੰ ‘ਦ੍ਰਿਸ਼ਯਮ 2’ ਨੇ ਸ਼ਾਨਦਾਰ ਕਮਾਈ ਕੀਤੀ ਹੈ। ‘ਦ੍ਰਿਸ਼ਯਮ 2’ ਨੇ ਸ਼ੁੱਕਰਵਾਰ ਨੂੰ 4.45 ਕਰੋੜ ਰੁਪਏ ਕਮਾਏ। ਇਸ ਦੇ ਨਾਲ ਹੀ ‘ਦ੍ਰਿਸ਼ਯਮ 2’ ਦੀ ਕੁਲ ਕਮਾਈ 167.93 ਕਰੋੜ ਰੁਪਏ ਹੋ ਗਈ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News