ਅੰਬਾਨੀ ਦੀ ਹੋਣ ਵਾਲੀ ਨੂੰਹ ਰਾਧਿਕਾ ਮਰਚੈਂਟ ਦੇ ਹੱਥਾਂ ''ਤੇ ਲੱਗੀ ਮਹਿੰਦੀ, ਵੇਖੋ ਖ਼ੂਬਸੂਰਤ ਤਸਵੀਰਾਂ

Thursday, Jan 19, 2023 - 03:07 PM (IST)

ਅੰਬਾਨੀ ਦੀ ਹੋਣ ਵਾਲੀ ਨੂੰਹ ਰਾਧਿਕਾ ਮਰਚੈਂਟ ਦੇ ਹੱਥਾਂ ''ਤੇ ਲੱਗੀ ਮਹਿੰਦੀ, ਵੇਖੋ ਖ਼ੂਬਸੂਰਤ ਤਸਵੀਰਾਂ

ਮੁੰਬਈ (ਬਿਊਰੋ) : ਮੁਕੇਸ਼ ਅਤੇ ਨੀਤਾ ਅੰਬਾਨੀ ਦੇ ਪੁੱਤਰ ਅਨੰਤ ਅੰਬਾਨੀ ਨੇ ਹਾਲ ਹੀ 'ਚ ਆਪਣੀ ਪ੍ਰੇਮਿਕਾ ਰਾਧਿਕਾ ਮਰਚੈਂਟ ਨਾਲ ਕੁੜਮਾਈ ਕਰਵਾਈ। ਅਨੰਤ ਅਤੇ ਰਾਧਿਕਾ ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਇਸ ਦੌਰਾਨ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਨਾਲ ਜੁੜੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਇਹ ਤਸਵੀਰਾਂ ਰਾਧਿਕਾ ਮਰਚੈਂਟ ਦੀ ਮਹਿੰਦੀ ਸੈਰੇਮਨੀ ਦੀਆਂ ਹਨ, ਜਿਨ੍ਹਾਂ 'ਚ ਉਹ ਪਿੰਕ ਕਲਰ ਦੇ ਲਹਿੰਗੇ 'ਚ ਨਜ਼ਰ ਆ ਰਹੀ ਹੈ। ਇਸ ਦੌਰਾਨ ਉਹ ਕਾਫ਼ੀ ਖੂਬਸੂਰਤ ਲੱਗ ਰਹੀ ਹੈ।

PunjabKesari

ਦੱਸ ਦਈਏ ਕਿ ਰਾਧਿਕਾ ਮਰਚੈਂਟ ਨੇ ਮਹਿੰਦੀ ਦੀ ਰਸਮ ਦੌਰਾਨ ਗੁਲਾਬੀ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ ਅਤੇ ਨਾਲ ਹੀ ਉਸ ਨੇ ਮੱਥੇ 'ਤੇ ਮਾਂਗ ਟਿੱਕਾ ਅਤੇ ਕੰਨਾਂ 'ਚ ਵੱਡੀਆਂ ਵਾਲੀਆਂ ਪਾਈਆਂ ਹਨ।

PunjabKesari

ਈਸ਼ਾ ਮਹਿੰਦੀ ਲਗਾਉਂਦੇ ਹੋਏ ਮੁਸਕਰਾਉਂਦੀ ਹੋਈ ਨਜ਼ਰ ਆ ਰਹੀ ਹੈ। ਇਹ ਤਸਵੀਰਾਂ ਨੀਤਾ ਮੁਕੇਸ਼ ਅੰਬਾਨੀ ਦੇ ਫੈਨ ਪੇਜ ਤੋਂ ਸ਼ੇਅਰ ਕੀਤੀਆਂ ਗਈਆਂ ਹਨ।

PunjabKesari

ਰਾਧਿਕਾ ਦੀਆਂ ਤਸਵੀਰਾਂ ਤੋਂ ਇਲਾਵਾ ਕਈ ਵੀਡੀਓਜ਼ ਵੀ ਸਾਹਮਣੇ ਆਏ ਹਨ, ਜਿਨ੍ਹਾਂ 'ਚ ਰਾਧਿਕਾ ਮਰਚੈਂਟ ਹੱਥਾਂ 'ਤੇ ਮਹਿੰਦੀ ਲਗਾ ਕੇ 'ਘਰ ਮੋਰ ਪਰਦੇਸੀਆ' ਗੀਤ 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ।

PunjabKesari

ਦੱਸਣਯੋਗ ਹੈ ਕਿ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਛੋਟੇ ਪੁੱਤਰ ਅਨੰਤ ਅੰਬਾਨੀ ਨੇ 29 ਦਸੰਬਰ 2022 ਨੂੰ ਲੰਬੇ ਸਮੇਂ ਦੀ ਪ੍ਰੇਮਿਕਾ ਰਾਧਿਕਾ ਨਾਲ ਕੁੜਮਾਈ ਕਰਵਾਈ ਸੀ।

PunjabKesari

ਉਨ੍ਹਾਂ ਦੀ ਮੰਗਣੀ ਰਾਜਸਥਾਨ ਦੇ ਨਾਥਦੁਆਰਾ ਮੰਦਰ 'ਚ ਧਾਰਮਿਕ ਰਸਮਾਂ ਨਾਲ ਹੋਈ ਸੀ, ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਮੁੰਬਈ 'ਚ ਇੱਕ ਗ੍ਰੈਂਡ ਪਾਰਟੀ ਦਿੱਤੀ ਸੀ, ਜਿਸ 'ਚ ਬਾਲੀਵੁੱਡ ਦੇ ਲਗਪਗ ਸਾਰੇ ਹੀ ਸਿਤਾਰੇ ਪਹੁੰਚੇ ਸਨ। ਅੰਬਾਨੀ ਪਰਿਵਾਰ ਦੀ ਨੂੰਹ ਰਾਧਿਕਾ ਮਰਚੈਂਟ ਨੇ ਨਿਊਯਾਰਕ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ ਹੈ।

PunjabKesari

ਭਾਰਤ ਪਰਤਣ ਤੋਂ ਬਾਅਦ, ਉਹ ਹੁਣ ਆਪਣੇ ਪਿਤਾ ਦੀ ਕੰਪਨੀ ਐਨਕੋਰ ਹੈਲਥਕੇਅਰ ਪ੍ਰਾਈਵੇਟ ਲਿਮਟਿਡ ਦੀ ਡਾਇਰੈਕਟਰ ਵੀ ਹੈ।

PunjabKesari

PunjabKesari
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News