'ਅਨੁਪਮਾ' ਦਾ ਪਾਕਿ Actor ਨੂੰ ਮੂੰਹਤੋੜ ਜਵਾਬ- 'ਤੁਹਾਡਾ ਭਾਰਤੀ ਫਿਲਮਾਂ 'ਚ ਕੰਮ ਕਰਨਾ ਵੀ ਸਾਡੇ ਲਈ 'ਸ਼ਰਮਨਾਕ' ਸੀ'
Friday, May 09, 2025 - 01:06 PM (IST)

ਐਂਟਰਟੇਨਮੈਂਟ ਡੈਸਕ- ਜੰਮੂ-ਕਸ਼ਮੀਰ ਵਿੱਚ 22 ਅਪ੍ਰੈਲ ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਦੇ ਬਦਲੇ ਵਿੱਚ, ਭਾਰਤੀ ਹਥਿਆਰਬੰਦ ਬਲਾਂ ਨੇ ਮੰਗਲਵਾਰ ਦੇਰ ਰਾਤ ਨੂੰ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ 9 ਅੱਤਵਾਦੀ ਕੈਂਪਾਂ 'ਤੇ ਮਿਜ਼ਾਈਲ ਹਮਲੇ ਕੀਤੇ, ਜਿਸਦੀ ਆਮ ਨਾਗਰਿਕਾਂ ਅਤੇ ਬਾਲੀਵੱਡ ਹਸਤੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਦਰਮਿਆਨ ਭਾਰਤ ਅਤੇ ਪਾਕਿਸਤਾਨ ਦੀਆਂ ਮਸ਼ਹੂਰ ਹਸਤੀਆਂ ਵਿਚਕਾਰ ਇੱਕ ਤਰ੍ਹਾਂ ਦੀ ਸ਼ਬਦੀ ਜੰਗ ਵੀ ਚੱਲ ਰਹੀ ਹੈ। ਦੋਵਾਂ ਪਾਸਿਆਂ ਦੇ ਲੋਕ ਆਪਣੇ-ਆਪਣੇ ਦੇਸ਼ਾਂ ਦਾ ਸਮਰਥਨ ਕਰ ਰਹੇ ਹਨ। ਇਸੇ ਤਰ੍ਹਾਂ ਮਸ਼ਹੂਰ ਟੀਵੀ ਅਦਾਕਾਰਾ ਰੁਪਾਲੀ ਗਾਂਗੂਲੀ ਨੇ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਨੂੰ ਸ਼ਰਮਨਾਕ ਕਹਿਣ ਵਾਲੇ ਪਾਕਿਸਤਾਨੀ ਅਦਾਕਾਰ ਫਵਾਦ ਖਾਨ ਨੂੰ ਝਾੜ ਪਾਈ ਹੈ।
'ਅਨੁਪਮਾ' ਅਦਾਕਾਰਾ ਰੁਪਾਲੀ ਗਾਂਗੁਲੀ ਨੇ ਫਵਾਦ ਦੇ ਐਕਸ 'ਤੇ ਦਿੱਤੇ ਬਿਆਨ ਵਾਲੀ ਖਬਰ ਦਾ ਸਕ੍ਰੀਨਸ਼ਾਟ ਸਾਂਝਾ ਕਰਦੇ ਹੋਏ ਲਿਖਿਆ, "ਤੁਹਾਡਾ ਭਾਰਤੀ ਫਿਲਮਾਂ ਵਿੱਚ ਕੰਮ ਕਰਨਾ ਵੀ ਸਾਡੇ ਲਈ 'ਸ਼ਰਮਨਾਕ' ਸੀ।" ਉਦੋਂ ਤੋਂ, ਉਹ ਲਗਾਤਾਰ X 'ਤੇ ਟਵੀਟ ਕਰ ਰਹੀ ਹੈ। ਇੱਕ ਟਵੀਟ ਵਿੱਚ, ਉਨ੍ਹਾਂ ਨੇ ਭਾਰਤ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਰੁਪਾਲੀ ਗਾਂਗੁਲੀ ਨੇ ਲਿਖਿਆ, "ਬਸ ਬਹੁਤ ਹੋ ਗਿਆ, ਪੂਰੀ ਤਰ੍ਹਾਂ ਤਬਾਹ ਕਰ ਦਿਓ।" ਇਸ ਤੋਂ ਪਹਿਲਾਂ ਇੱਕ ਟਵੀਟ ਵਿੱਚ, ਉਨ੍ਹਾਂ ਲਿਖਿਆ, "ਪਾਕਿਸਤਾਨੀ ਸਟ੍ਰੀਮਿੰਗ ਸਮੱਗਰੀ 'ਤੇ ਪਾਬੰਦੀ ਲਗਾਉਣ ਲਈ ਮੋਦੀ ਸਰਕਾਰ ਨੂੰ ਸਲਾਮ। ਤਣਾਅ ਦੇ ਇਸ ਦੌਰ ਵਿੱਚ, ਸਾਨੂੰ ਡਿਜੀਟਲ ਸਰਹੱਦਾਂ ਦੀ ਵੀ ਰੱਖਿਆ ਕਰਨੀ ਚਾਹੀਦੀ ਹੈ।" ਰੂਪਾਲੀ ਗਾਂਗੁਲੀ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ, "ਹਰ ਹੰਝੂ ਦਾ ਬਦਲਾ ਲਿਆ ਜਾਵੇਗਾ। ਆਪ੍ਰੇਸ਼ਨ ਸਿੰਦੂਰ ਜਾਰੀ ਹੈ।" ਤੁਹਾਨੂੰ ਦੱਸ ਦੇਈਏ ਕਿ ਫਵਾਦ ਖਾਨ ਨੇ ਆਪਣੇ ਐਕਸ ਹੈਂਡਲ 'ਤੇ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਦੀ ਨਿੰਦਾ ਕੀਤੀ ਸੀ ਅਤੇ ਲਿਖਿਆ ਸੀ, "ਇਸ ਸ਼ਰਮਨਾਕ ਹਮਲੇ ਵਿੱਚ ਜ਼ਖਮੀ ਅਤੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8