ਨਵੇਂ ਸਾਲ ''ਤੇ ਰਣਬੀਰ ਕਪੂਰ ਦਾ ਖੂੰਖਾਰ ਅੰਦਾਜ਼, ਵੇਖ ਲੋਕਾਂ ਦਾ ਵਧਿਆ ਉਤਸ਼ਾਹ

01/01/2023 8:51:55 PM

ਮੁੰਬਈ (ਬਿਊਰੋ) : ਹਿੰਦੀ ਸਿਨੇਮਾ ਦੇ ਸੁਪਰਸਟਾਰ ਰਣਬੀਰ ਕਪੂਰ ਦੀ ਮਸ਼ਹੂਰ ਫ਼ਿਲਮ 'ਐਨੀਮਲ' ਦਾ ਪਹਿਲਾ ਲੁੱਕ ਪੋਸਟਰ ਰਿਲੀਜ਼ ਹੋ ਗਿਆ ਹੈ। 'ਐਨੀਮਲ' ਦੇ ਪੋਸਟਰ ਦੀ ਰਿਲੀਜ਼ ਡੇਟ ਦਾ ਐਲਾਨ 30 ਦਸੰਬਰ ਨੂੰ ਹੀ ਕੀਤਾ ਗਿਆ ਸੀ। ਅਜਿਹੇ 'ਚ ਨਵੇਂ ਸਾਲ ਦੀ ਅੱਧੀ ਰਾਤ ਨੂੰ 'ਐਨੀਮਲ' ਦਾ ਦਮਦਾਰ ਫਰਸਟ ਲੁੱਕ ਪੋਸਟਰ ਪ੍ਰਸ਼ੰਸਕਾਂ ਦਾ ਉਤਸ਼ਾਹ ਵਧਾਉਣ ਲਈ ਆਇਆ ਹੈ। 'ਐਨੀਮਲ' ਦੇ ਇਸ ਪੋਸਟਰ 'ਚ ਰਣਬੀਰ ਕਪੂਰ ਬਹੁਤ ਹੀ ਖੂੰਖਾਰ ਅੰਦਾਜ਼ 'ਚ ਨਜ਼ਰ ਆ ਰਹੇ ਹਨ।

ਦੱਸ ਦਈਏ ਕਿ ਨਵੇਂ ਸਾਲ ਦੀ ਅੱਧੀ ਰਾਤ ਨੂੰ ਕਰੀਬ 12 ਵਜੇ ਫ਼ਿਲਮ ਆਲੋਚਕ ਤਰਨ ਆਦਰਸ਼ ਦੁਆਰਾ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ 'ਐਨੀਮਲ' ਦਾ ਪਹਿਲਾ ਲੁੱਕ ਪੋਸਟਰ ਸਾਂਝਾ ਕੀਤਾ ਗਿਆ ਹੈ। ਇਸ ਪੋਸਟਰ 'ਚ ਤੁਸੀਂ ਦੇਖ ਸਕਦੇ ਹੋ ਕਿ ਸੁਪਰਸਟਾਰ ਨਵੇਂ ਅੰਦਾਜ਼ 'ਚ ਨਜ਼ਰ ਆ ਰਹੇ ਹਨ। ਹੱਥ 'ਚ ਕੁਹਾੜੀ, ਮੂੰਹ 'ਚ ਸਿਗਰੇਟ ਅਤੇ ਖੂਨ ਨਾਲ ਲੱਥਪੱਥ ਰਣਬੀਰ ਕਪੂਰ ਕਾਫੀ ਖ਼ਤਰਨਾਕ ਲੱਗ ਰਹੇ ਹਨ। 'ਐਨੀਮਲ' ਦੇ ਇਸ ਪੋਸਟਰ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਫ਼ਿਲਮ 'ਸ਼ਮਸ਼ੇਰਾ' ਦੀ ਤਰ੍ਹਾਂ ਇਸ ਵਾਰ ਵੀ ਦਰਸ਼ਕਾਂ ਨੂੰ ਰਣਬੀਰ ਦਾ ਐਕਸ਼ਨ ਅੰਦਾਜ਼ ਦੇਖਣ ਨੂੰ ਮਿਲੇਗਾ। 'ਐਨੀਮਲ' ਦੇ ਇਸ ਪੋਸਟਰ ਨੇ ਪ੍ਰਸ਼ੰਸਕਾਂ ਦਾ ਉਤਸ਼ਾਹ ਦੁੱਗਣਾ ਕਰ ਦਿੱਤਾ ਹੈ। 'ਐਨੀਮਲ' ਦੇ ਇਸ ਤਾਜ਼ਾ ਪੋਸਟਰ ਨੂੰ ਸੋਸ਼ਲ ਮੀਡੀਆ 'ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

PunjabKesari

'ਐਨੀਮਲ' ਦਾ ਫਰਸਟ ਲੁੱਕ ਪੋਸਟਰ ਰਿਲੀਜ਼ ਹੋਣ ਤੋਂ ਬਾਅਦ ਪ੍ਰਸ਼ੰਸਕ ਇਸ ਫ਼ਿਲਮ ਦੀ ਰਿਲੀਜ਼ਿੰਗ ਨੂੰ ਲੈ ਕੇ ਬੇਤਾਬ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ 11 ਅਗਸਤ 2023 ਨੂੰ ਰਣਬੀਰ ਕਪੂਰ ਦੀ ਫਿਲਮ 'ਐਨੀਮਲ' ਸਿਨੇਮਾਘਰਾਂ 'ਚ ਦਸਤਕ ਦੇਵੇਗੀ। ਇਸ ਫ਼ਿਲਮ 'ਚ ਸੁਪਰਸਟਾਰ ਰਣਬੀਰ ਕਪੂਰ ਤੋਂ ਇਲਾਵਾ ਸਾਊਥ ਦੀ ਮਸ਼ਹੂਰ ਅਭਿਨੇਤਰੀ ਰਸ਼ਮਿਕਾ ਮੰਡਾਨਾ ਵੀ ਮੁੱਖ ਭੂਮਿਕਾ 'ਚ ਹੈ। ਇੰਨਾ ਹੀ ਨਹੀਂ ਬਾਲੀਵੁੱਡ ਦੇ ਦਿੱਗਜ ਕਲਾਕਾਰ ਅਨਿਲ ਕਪੂਰ ਅਤੇ ਬੌਬੀ ਦਿਓਲ ਰਣਬੀਰ ਨਾਲ 'ਐਨੀਮਲ' 'ਚ ਜਲਵਾ ਬਿਖੇਰਦੇ ਨਜ਼ਰ ਆਉਣਗੇ। 'ਐਨੀਮਲ' ਦਾ ਨਿਰਦੇਸ਼ਨ ਸੰਦੀਪ ਰੈੱਡੀ ਵਾਂਗਾ ਨੇ ਕੀਤਾ ਹੈ।

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ 'ਚ ਜ਼ਰੂਰ ਸਾਂਝੀ ਕਰੋ।


sunita

Content Editor

Related News