‘ਕੱਚਾ ਬਦਾਮ’ ਫੇਮ ਅੰਜਲੀ ਅਰੋੜਾ ਨੇ ਕਾਰ ਤੋਂ ਬਾਅਦ ਖ਼ਰੀਦਿਆ ਆਲੀਸ਼ਾਨ ਘਰ, ਕੀਮਤ ਜਾਣ ਕੇ ਉੱਡ ਜਾਣਗੇ ਹੋਸ਼
Saturday, Dec 09, 2023 - 12:03 PM (IST)
ਮੁੰਬਈ (ਬਿਊਰੋ)– ਰਿਐਲਿਟੀ ਸ਼ੋਅ ‘ਲਾਕਅੱਪ’ ਫੇਮ ਅੰਜਲੀ ਅਰੋੜਾ ਨੇ ਆਪਣੀ ਕਮਾਈ ਨਾਲ ਦਿੱਲੀ ’ਚ ਇਕ ਆਲੀਸ਼ਾਨ ਘਰ ਖ਼ਰੀਦਿਆ ਹੈ। ਅੰਜਲੀ ਨੇ ਸੋਸ਼ਲ ਮੀਡੀਆ ’ਤੇ ਗ੍ਰਹਿ ਪ੍ਰਵੇਸ਼ ਤੇ ਘਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਇਹ ਖ਼ਬਰ ਵੀ ਪੜ੍ਹੋ : ਅਮਿਤਾਭ ਬੱਚਨ ਨੇ ਇੰਸਟਾਗ੍ਰਾਮ ’ਤੇ ਨੂੰਹ ਐਸ਼ਵਰਿਆ ਨੂੰ ਕੀਤਾ ਅਨਫਾਲੋਅ, ਰਿਸ਼ਤੇ ’ਚ ਆਈ ਦਰਾਰ, ਜਾਣੋ ਪੂਰਾ ਮਾਮਲਾ
ਹਾਲ ਹੀ ’ਚ ਅੰਜਲੀ ਨੇ ਇਕ ਕਾਰ ਵੀ ਖ਼ਰੀਦੀ ਸੀ। ਇਸ ਦੀ ਜਾਣਕਾਰੀ ਉਸ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਸੀ।
ਮੀਡੀਆ ਰਿਪੋਰਟਾਂ ’ਚ ਅੰਜਲੀ ਦੇ ਇਸ ਆਲੀਸ਼ਾਨ ਘਰ ਦੀ ਕੀਮਤ ਕਰੀਬ 4 ਕਰੋੜ ਰੁਪਏ ਦੱਸੀ ਜਾ ਰਹੀ ਹੈ। ਉਸ ਦੇ ਘਰ ’ਚ ਸਾਰੀਆਂ ਸੁੱਖ-ਸਹੂਲਤਾਂ ਦੇ ਨਾਲ-ਨਾਲ ਬਹੁਤ ਸਾਰੀਆਂ ਲਗਜ਼ਰੀ ਚੀਜ਼ਾਂ ਰੱਖੀਆਂ ਹੋਈਆਂ ਹਨ।
ਅੰਜਲੀ ਅਰੋੜਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ’ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਸ ਦੇ ਪਰਿਵਾਰ ਸਮੇਤ ਹੋਰ ਲੋਕ ਵੀ ਘਰ ’ਚ ਬੈਠੇ ਹਨ। ਇਸ ਦੇ ਨਾਲ ਹੀ ਪੂਜਾ ਅਰਚਨਾ ਵੀ ਕੀਤੀ ਜਾ ਰਹੀ ਹੈ।
ਅੰਜਲੀ ਨੇ ਆਪਣੀ ਪੋਸਟ ਦੇ ਨਾਲ ਆਪਣੇ ਘਰ ਦਾ ਨਾਂ ਵੀ ਦੱਸਿਆ ਹੈ। ਉਸ ਨੇ ਕੈਪਸ਼ਨ ’ਚ ਦੱਸਿਆ ਕਿ ਉਸ ਦੇ ਘਰ ਦਾ ਨਾਮ ‘ਅਰੋੜਾ ਹਾਊਸ’ ਹੈ।
ਤੁਹਾਨੂੰ ਦੱਸ ਦੇਈਏ ਕਿ ਅੰਜਲੀ ਦੀ ਸੋਸ਼ਲ ਮੀਡੀਆ ’ਤੇ ਕਾਫ਼ੀ ਵੱਡੀ ਫੈਨ ਫਾਲੋਇੰਗ ਹੈ। ਜਦੋਂ ਅੰਜਲੀ ‘ਲਾਕਅੱਪ’ ਰਿਐਲਿਟੀ ਸ਼ੋਅ ’ਚ ਗਈ ਤਾਂ ਸ਼ੋਅ ਦੀ ਹੋਸਟ ਕੰਗਨਾ ਰਣੌਤ ਵੀ ਉਨ੍ਹਾਂ ਦੇ ਫਾਲੋਅਰਸ ਦੀ ਗਿਣਤੀ ਜਾਣ ਕੇ ਹੈਰਾਨ ਰਹਿ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।