ਅੰਕਿਤਾ ਲੋਖੰਡੇ ਦੀ ਵਿਆਹ ਤੋਂ ਬਾਅਦ ਪਹਿਲੀ ਰਸੋਈ, ਜਾਣੋ ਕੀ ਬਣਾਇਆ ਪਹਿਲੇ ਦਿਨ (ਵੀਡੀਓ)

Tuesday, Dec 21, 2021 - 10:25 AM (IST)

ਅੰਕਿਤਾ ਲੋਖੰਡੇ ਦੀ ਵਿਆਹ ਤੋਂ ਬਾਅਦ ਪਹਿਲੀ ਰਸੋਈ, ਜਾਣੋ ਕੀ ਬਣਾਇਆ ਪਹਿਲੇ ਦਿਨ (ਵੀਡੀਓ)

ਮੁੰਬਈ (ਬਿਊਰੋ) - ਟੀ. ਵੀ. ਅਦਾਕਾਰਾ ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਨੇ ਆਪਣੇ ਨਵੇਂ ਜੀਵਨ ਦੀ ਸ਼ੁਰੂਆਤ ਕੀਤੀ ਹੈ। ਬੀਤੇ ਕੁਝ ਦਿਨ ਪਹਿਲਾਂ ਹੀ ਵਿੱਕੀ ਜੈਨ ਤੇ ਅੰਕਿਤਾ ਲੋਖੰਡੇ ਵਿਆਹ ਦੇ ਬੰਧਨ 'ਚ ਬੱਝੇ ਹਨ। ਇਸ ਤੋਂ ਬਾਅਦ ਅੰਕਿਤਾ ਲੋਖੰਡੇ ਨੇ ਆਪਣੇ ਪਰਿਵਾਰ ਲਈ ਪਹਿਲੀ ਵਾਰ ਚਾਹ ਬਣਾਈ ਹੈ, ਜਿਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਅੰਕਿਤਾ ਲੋਖੰਡੇ ਸਵੇਰੇ ਉੱਠ ਕੇ ਚਾਹ ਬਣਾਉਂਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਹ ਖੂਬ ਇੰਜੁਆਏ ਵੀ ਕਰ ਰਹੀ ਹੈ ।

 
 
 
 
 
 
 
 
 
 
 
 
 
 
 

A post shared by Voompla (@voompla)

ਦੱਸ ਦਈਏ ਕਿ ਬੀਤੇ ਦਿਨੀਂ ਅਦਾਕਾਰਾ ਦਾ ਵਿਆਹ ਵਿੱਕੀ ਜੈਨ ਦੇ ਨਾਲ ਹੋਇਆ ਹੈ, ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਅੰਕਿਤਾ ਲੋਖੰਡੇ ਵੀ ਕਈ ਫ਼ਿਲਮਾਂ 'ਚ ਸਹਾਇਕ ਭੂਮਿਕਾ ਨਿਭਾਉਂਦੀ ਨਜ਼ਰ ਆ ਚੁੱਕੀ ਹੈ। ਇਸ ਤੋਂ ਪਹਿਲਾਂ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨਾਲ ਰਿਲੇਸ਼ਨਸ਼ਿਪ 'ਚ ਸੀ। ਸੁਸ਼ਾਂਤ ਸਿੰਘ ਰਾਜਪੂਤ ਤੇ ਅੰਕਿਤਾ ਲੋਖੰਡੇ ਦੀਆਂ ਨਜ਼ਦੀਕੀਆਂ ਟੀ. ਵੀ. ਸੀਰੀਅਲ 'ਪਵਿੱਤਰ ਰਿਸ਼ਤਾ' ਦੌਰਾਨ ਵਧੀਆਂ ਸਨ। ਅੰਕਿਤਾ ਲੋਖੰਡੇ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸੀਰੀਅਲ 'ਪਵਿੱਤਰ ਰਿਸ਼ਤਾ' ਨਾਲ ਕੀਤੀ ਸੀ। ਇਸ ਸੀਰੀਅਲ 'ਚ ਅਰਚਨਾ ਦਾ ਕਿਰਦਾਰ ਨਿਭਾ ਕੇ ਅੰਕਿਤਾ ਘਰ-ਘਰ ਹਰ ਕਿਸੇ ਦੀ ਚਹੇਤੀ ਬਣ ਗਈ ਸੀ। ਲੰਬੇ ਸਮੇਂ ਤੱਕ ਰਿਲੇਸ਼ਨਸ਼ਿਪ 'ਚ ਰਹਿਣ ਤੋਂ ਬਾਅਦ ਹਾਲ ਹੀ 'ਚ ਉਸ ਨੇ ਵਿੱਕੀ ਜੈਨ ਨਾਲ ਵਿਆਹ ਕਰਵਾਇਆ।

ਦੱਸਣਯੋਗ ਹੈ ਕਿ ਕਈ ਸਾਲ ਦੀ ਰਿਲੇਸ਼ਨਸ਼ਿਪ ਤੋਂ ਬਾਅਦ ਸੁਸ਼ਾਂਤ ਸਿੰਘ ਰਾਜਪੂਤ ਤੇ ਅੰਕਿਤਾ ਲੋਖੰਡੇ ਦੇ ਰਿਸ਼ਤੇ 'ਚ ਖਟਾਸ ਆ ਗਈ ਸੀ, ਜਿਸ ਤੋਂ ਬਾਅਦ ਅੰਕਿਤਾ ਵਿੱਕੀ ਜੈਨ ਨਾਲ ਰਿਲੇਸ਼ਨਸ਼ਿਪ 'ਚ ਰਹਿਣ ਲੱਗੀ ਅਤੇ ਸੁਸ਼ਾਂਤ ਰਾਜਪੂਤ ਅਦਾਕਾਰਾ ਰਿਆ ਚੱਕਰਵਰਤੀ ਨਾਲ ਰਹਿਣ ਲੱਗ ਪਏ ਸਨ ਪਰ ਲਾਕਡਾਊਨ ਦੌਰਾਨ ਸੁਸ਼ਾਂਤ ਸਿੰਘ ਰਾਜਪੂਤ ਨੇ ਖੁਦਕੁਸ਼ੀ ਕਰ ਲਈ ਸੀ।  

ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।


author

sunita

Content Editor

Related News