ਅੰਕਿਤਾ ਲੋਖੰਡੇ ਨੇ ''ਮਹਿੰਦੀ ਸੈਰੇਮਨੀ'' ''ਤੇ ਵਿੱਕੀ ਜੈਨ ਨਾਲ ਲਾਏ ਠੁਕਮੇ, ਤਸਵੀਰਾਂ ਵੇਖ ਬਾਗੋ ਬਾਗ ਹੋਏ ਪ੍ਰਸ਼ੰਸਕ

12/13/2021 2:43:12 PM

ਮੁੰਬਈ (ਬਿਊਰੋ) - ਅਦਾਕਾਰਾ ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਦੋਵਾਂ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੇ ਹਨ। ਅੰਕਿਤਾ ਲੋਖੰਡੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ 'ਚ ਅੰਕਿਤਾ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। 


ਇਸ ਤੋਂ ਇਲਾਵਾ ਅੰਕਿਤਾ ਲੋਖੰਡੇ ਤੇ ਵਿੱਕੀ ਜੈਨ ਦੀ 'ਮਹਿੰਦੀ ਸੈਰੇਮਨੀ' ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਅੰਕਿਤਾ ਆਪਣੀ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ 'ਤੇ ਸਾਂਝੀਆਂ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਅੰਕਿਤਾ ਲੋਖੰਡੇ ਦੇ ਹੱਥਾਂ 'ਤੇ ਮਹਿੰਦੀ ਲੱਗੀ ਹੋਈ ਹੈ ਅਤੇ ਉਹ ਵਿੱਕੀ ਜੈਨ ਨਾਲ ਬਹੁਤ ਖੁਸ਼ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਅੰਕਿਤਾ ਲੋਖੰਡੇ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।

ਇਹ ਵੀਡੀਓ ਦੋਵਾਂ ਦੀ ਪ੍ਰੀ-ਵੈਡਿੰਗ ਦਾ ਹੈ। 'ਮਹਿੰਦੀ ਸੈਰੇਮਨੀ' 'ਚ ਅੰਕਿਤਾ ਲੋਖੰਡੇ ਨੇ ਗੁਲਾਬੀ ਰੰਗ ਦਾ ਲਹਿੰਗਾ ਚੋਲੀ ਪਾਇਆ ਹੋਇਆ ਸੀ। ਜਦੋਂਕਿ ਵਿੱਕੀ ਜੈਨ ਨੇ ਆਫ ਵ੍ਹਾਈਟ ਕਲਰ ਦਾ ਪ੍ਰਿੰਟਿਡ ਕੁੜਤਾ ਪਜਾਮਾ ਪਾਇਆ ਹੋਇਆ ਸੀ। 

ਅੰਕਿਤਾ ਲੋਖੰਡੇ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਸੀਰੀਅਲਸ 'ਚ ਕੰਮ ਕੀਤਾ ਹੈ। ਉਨ੍ਹਾਂ ਨੂੰ ਅਸਲ ਪਛਾਣ ਮਿਲੀ 'ਯੇ ਰਿਸ਼ਤ ਕਯਾ ਕਹਿਲਾਤਾ ਹੈ' ਤੋਂ ਮਿਲੀ। ਇਸ ਸੀਰੀਅਲ 'ਚ ਉਸ ਨਾਲ ਸੁਸ਼ਾਂਤ ਸਿੰਘ ਰਾਜਪੂਤ ਵੀ ਸਨ।

ਇਸੇ ਸੀਰੀਅਲ ਦੌਰਾਨ ਅੰਕਿਤਾ ਲੋਖੰਡੇ ਤੇ ਸੁਸ਼ਾਂਤ ਸਿੰਘ ਰਾਜਪੂਤ ਦੀ ਦੋਸਤੀ ਹੋਈ ਸੀ। ਅੰਕਿਤਾ ਤੇ ਸੁਸ਼ਾਂਤ ਸਿੰਘ ਰਾਜਪੂਤ ਕਈ ਸਾਲਾਂ ਤੱਕ ਰਿਲੇਸ਼ਨਸ਼ਿਪ 'ਚ ਰਹੇ ਸਨ।

ਇਸ ਤੋਂ ਬਾਅਦ ਅੰਕਿਤਾ ਨਾਲ ਸੁਸ਼ਾਂਤ ਸਿੰਘ ਰਾਜਪੂਤ ਦੀ ਦੋਸਤੀ ਟੁੱਟ ਗਈ ਸੀ ਅਤੇ ਅੰਕਿਤਾ ਵਿੱਕੀ ਜੈਨ ਨਾਲ ਰਿਲੇਸ਼ਨਸ਼ਿਪ 'ਚ ਰਹਿਣ ਲੱਗੀ, ਜਿਸ ਤੋਂ ਬਾਅਦ ਦੋਹਾਂ ਨੇ ਇਸ ਖੂਬਸੂਰਤ ਰਿਸ਼ਤੇ ਨੂੰ ਵਿਆਹ ਦੇ ਬੰਧਨ 'ਚ ਬੰਨਣ ਦਾ ਫੈਸਲਾ ਕੀਤਾ।

ਹੁਣ ਦੋਵੇਂ ਜਲਦ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। 


ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ ਰਾਹੀਂ ਸਾਡੇ ਨਾਲ ਸਾਂਝੀ ਕਰੋ।

sunita

This news is Content Editor sunita