ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਦਾ ਪ੍ਰੀ-ਵੈਡਿੰਗ ਸੈਲੀਬ੍ਰੈਸ਼ਨ ਸ਼ੁਰੂ, ਵੀਡੀਓ ਵਾਇਰਲ

12/02/2021 10:44:03 AM

ਮੁੰਬਈ (ਬਿਊਰੋ) - ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਅੰਕਿਤਾ ਲੋਖੰਡੇ ਜਲਦ ਹੀ ਆਪਣੇ ਪ੍ਰੇਮੀ ਵਿੱਕੀ ਜੈਨ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ। ਉਹ ਵਿਆਹ ਦੀਆਂ ਤਿਆਰੀਆਂ ਬੜੇ ਹੀ ਜ਼ੋਰ ਸ਼ੋਰ ਨਾਲ ਕਰ ਰਹੀ ਹੈ। ਦਸੰਬਰ ਮਹੀਨਾ ਅੰਕਿਤਾ ਲੋਖੰਡੇ ਤੇ ਵਿੱਕੀ ਜੈਨ ਦੀ ਜ਼ਿੰਦਗੀ ਲਈ ਬੇਹੱਦ ਖ਼ਾਸ ਰਿਹਾ ਹੈ। ਦਸੰਬਰ ਮਹੀਨੇ ਦੇ ਪਹਿਲੇ ਹੀ ਦਿਨ ਅਦਾਕਾਰਾ ਆਪਣੇ ਖ਼ਾਸ ਦੋਸਤਾਂ ਨਾਲ ਪ੍ਰੀ-ਵੈਡਿੰਗ ਸੈਲੀਬ੍ਰੇਸ਼ਨ ਕਰਦੀ ਹੋਈ ਦਿਖਾਈ ਦਿੱਤੀ ਹੈ। ਦਸੰਬਰ 'ਚ ਹੀ ਅੰਕਿਤਾ ਦਾ ਜਨਮਦਿਨ ਵੀ ਹੈ ਅਤੇ ਆਪਣੇ ਜਨਮਦਿਨ ਤੋਂ ਪਹਿਲਾਂ ਹੀ ਅਦਾਕਾਰਾ ਵਿਆਹ ਦੇ ਬੰਧਨ 'ਚ ਬੱਝ ਜਾਵੇਗੀ।

ਅੰਕਿਤਾ ਲੋਖੰਡੇ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਕਈ ਵੀਡੀਓ ਸਾਂਝੇ ਕੀਤੇ ਹਨ, ਜਿਸ 'ਚ ਉਹ ਪ੍ਰੀ-ਵੈਡਿੰਗ ਸੈਲੀਬ੍ਰੇਸ਼ਨ ਕਰਦੀ ਹੋਈ ਦਿਖਾਈ ਦੇ ਰਹੀ ਹੈ। ਅੰਕਿਤਾ ਅਤੇ ਵਿੱਕੀ ਜੈਨ ਆਪਣੇ ਦੋਸਤਾਂ ਦੇ ਨਾਲ ਡਾਂਸ ਕਰਦੇ ਹੋਏ ਦਿਖਾਈ ਦਿੱਤੇ। ਇਸ ਮੌਕੇ ਅੰਕਿਤਾ ਲੋਖੰਡੇ ਨੇ ਸਾੜ੍ਹੀ ਬੰਨੀ ਹੋਈ ਸੀ ਜਦੋਂਕਿ ਵਿੱਕੀ ਜੈਨ ਨੇ ਟ੍ਰਾਊਜ਼ਰ ਪਾਇਆ ਹੋਇਆ ਸੀ। ਦੋਵੇਂ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਅੰਕਿਤਾ ਨੇ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਅੰਕਿਤਾ ਆਪਣੇ ਹੋਣ ਵਾਲੇ ਪਤੀ ਨਾਲ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨਾਲ ਰਿਲੇਸ਼ਨਸ਼ਿਪ 'ਚ ਸੀ। ਸੁਸ਼ਾਂਤ ਸਿੰਘ ਰਾਜਪੂਤ ਤੇ ਅੰਕਿਤਾ ਲੋਖੰਡੇ ਦੀਆਂ ਨਜ਼ਦੀਕੀਆਂ ਟੀ. ਵੀ. ਸੀਰੀਅਲ 'ਪਵਿੱਤਰ ਰਿਸ਼ਤਾ' ਦੌਰਾਨ ਵਧੀਆਂ ਸਨ ਪਰ ਬਾਅਦ 'ਚ ਦੋਵਾਂ ਦੀ ਦੋਸਤੀ ਟੁੱਟ ਗਈ ਅਤੇ ਦੋਵਾਂ ਦੇ ਰਸਤੇ ਵੱਖੋ-ਵੱਖ ਹੋ ਗਏ ਸਨ। ਇਸ ਤੋਂ ਬਾਅਦ ਅੰਕਿਤਾ ਲੋਖੰਡੇ ਵਿੱਕੀ ਜੈਨ ਨਾਲ ਰਿਲੇਸ਼ਨ 'ਚ ਰਹਿਣ ਲੱਗੀ ਅਤੇ ਸੁਸ਼ਾਂਤ ਸਿੰਘ ਰਾਜਪੂਤ ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨਾਲ ਰਿਲੇਸ਼ਨਸ਼ਿਪ 'ਚ ਸਨ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News