ਅਨਮੋਲ ਗਗਨ ਮਾਨ ਨੇ ਸੁਰਿੰਦਰ ਛਿੰਦਾ ਦੇ ਦਿਹਾਂਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ

07/26/2023 4:20:38 PM

ਮੋਹਾਲੀ, (ਪਰਦੀਪ)– ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਬੁੱਧਵਾਰ ਨੂੰ ਪ੍ਰਸਿੱਧ ਤੇ ਮਹਾਨ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 70 ਵਰ੍ਹਿਆਂ ਦੇ ਸਨ ਤੇ ਆਪਣੇ ਪਿੱਛੇ ਪਤਨੀ, ਦੋ ਪੁੱਤਰ ਤੇ ਦੋ ਧੀਆਂ ਛੱਡ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਗਾਇਕੀ ਤੋਂ ਪਹਿਲਾਂ ਇਹ ਕੰਮ ਕਰਦੇ ਸਨ ਸੁਰਿੰਦਰ ਛਿੰਦਾ, ਇਕੋ ਝਟਕੇ 'ਚ ਬਦਲੀ ਸੀ ਪੂਰੀ ਜ਼ਿੰਦਗੀ

ਆਪਣੇ ਸ਼ੋਕ ਸੰਦੇਸ਼ ’ਚ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੁਰਿੰਦਰ ਛਿੰਦਾ ਇਕ ਬੇਮਿਸਾਲ ਗਾਇਕ ਸਨ, ਜਿਨ੍ਹਾਂ ਨੇ ਆਪਣੀ ਬੁਲੰਦ ਆਵਾਜ਼ ਨਾਲ ਸੰਗੀਤ ਪ੍ਰੇਮੀਆਂ ਦੇ ਮਨਾਂ ’ਚ ਇਕ ਅਦੁੱਤੀ ਥਾਂ ਹਾਸਲ ਕੀਤੀ। ਉਹ ਆਪਣੇ ਸੁਰੀਲੇ ਤੇ ਸਦਾਬਹਾਰ ਗੀਤਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ’ਚ ਹਮੇਸ਼ਾ ਵਸਦੇ ਰਹਿਣਗੇ। ਉਨ੍ਹਾਂ ਦੇ ਤੁਰ ਜਾਣ ਨਾਲ ਪੰਜਾਬੀ ਗਾਇਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

ਮੰਤਰੀ ਅਨਮੋਲ ਗਗਨ ਮਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਸਦੀਵੀਂ ਨਿਵਾਸ ਦੇਣ ਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਪੰਜਾਬੀ ਗਾਇਕ ਸੁਰਿੰਦਰ ਛਿੰਦਾ ਨੇ ਅੱਜ ਸਵੇਰੇ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਆਖਰੀ ਸਾਹ ਲਿਆ, ਜਿਥੇ ਉਹ ਕੁਝ ਦਿਨਾਂ ਤੋਂ ਜੇਰੇ ਇਲਾਜ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh