ਅਮਰਿੰਦਰ ਗਿੱਲ ਦੀ ਆਵਾਜ਼ ’ਚ ‘ਅੰਨ੍ਹੀ ਦਿਆ ਮਜ਼ਾਕ ਏ’ ਫ਼ਿਲਮ ਦਾ ਗੀਤ ‘ਬਹੁਤ ਨੇੜੇ’ ਰਿਲੀਜ਼

Sunday, Apr 23, 2023 - 12:38 PM (IST)

ਅਮਰਿੰਦਰ ਗਿੱਲ ਦੀ ਆਵਾਜ਼ ’ਚ ‘ਅੰਨ੍ਹੀ ਦਿਆ ਮਜ਼ਾਕ ਏ’ ਫ਼ਿਲਮ ਦਾ ਗੀਤ ‘ਬਹੁਤ ਨੇੜੇ’ ਰਿਲੀਜ਼

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਅੰਨ੍ਹੀ ਦਿਆ ਮਜ਼ਾਕ ਏ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ’ਚ ਐਮੀ ਵਿਰਕ ਤੇ ਪਰੀ ਪੰਧੇਰ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਦੇ ਨਾਲ ਨਾਸਿਰ ਚਿਨਓਟੀ, ਇਫਤਿਖਾਰ ਠਾਕੁਰ, ਹਰਦੀਪ ਗਿੱਲ, ਨਿਰਮਲ ਰਿਸ਼ੀ, ਅਮਰ ਨੂਰੀ, ਦੀਦਾਰ ਗਿੱਲ ਤੇ ਗੁਰਦੀਪ ਗਰੇਵਾਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਕਪਿਲ ਸ਼ਰਮਾ ਦੇ ਸ਼ੋਅ ’ਤੇ ਬੋਲਿਆ ਰੈਪਰ ਰਫਤਾਰ, ਕਿਹਾ– ‘ਉਥੇ ਸਿਰਫ ਸ਼ੋਸ਼ਾਬਾਜ਼ੀ ਹੁੰਦੀ ਹੈ...’

ਫ਼ਿਲਮ ਨੂੰ ਦਰਸ਼ਕਾਂ ਵਲੋਂ ਭਰਪੂਰ ਪਿਆਰ ਮਿਲ ਰਿਹਾ ਹੈ। ਸਿਨੇਮਾਘਰਾਂ ’ਚ ਲੋਕ ਇਸ ਫ਼ਿਲਮ ਨੂੰ ਦੇਖ ਕੇ ਖ਼ੁਸ਼ ਨਜ਼ਰ ਆ ਰਹੇ ਹਨ, ਜਿਸ ਤੋਂ ਪਤਾ ਚੱਲਦਾ ਹੈ ਕਿ ਫ਼ਿਲਮ ਦਰਸ਼ਕਾਂ ਨੂੰ ਨਿਰਾਸ਼ ਨਹੀਂ ਕਰ ਰਹੀ।

ਹੁਣ ਇਸ ਫ਼ਿਲਮ ਤੋਂ ਇਕ ਹੋਰ ਗੀਤ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਨਾਂ ‘ਬਹੁਤ ਨੇੜੇ’ ਹੈ। ਇਸ ਗੀਤ ਨੂੰ ਅਮਰਿੰਦਰ ਗਿੱਲ ਨੇ ਆਪਣੀ ਮਿੱਠੀ ਆਵਾਜ਼ ’ਚ ਗਾਇਆ ਹੈ। ਗੀਤ ਦੇ ਬੋਲ ਰਾਜ ਫਤਿਹਪੁਰ ਨੇ ਲਿਖੇ ਹਨ ਤੇ ਇਸ ਨੂੰ ਸੰਗੀਤ ਵੀ. ਐੱਸ. 5 ਮਿਊਜ਼ਿਕ ਨੇ ਦਿੱਤਾ ਹੈ।

ਦੱਸ ਦੇਈਏ ਕਿ ਅਮਰਿੰਦਰ ਗਿੱਲ ਨੇ ਇਸ ਫ਼ਿਲਮ ’ਚ 2 ਗੀਤ ਗਾਏ ਹਨ। ਪਹਿਲਾਂ ਗੀਤ ‘ਅੱਖੀਆਂ ਨਿਮਾਣੀਆਂ’ ਹੈ, ਜਿਸ ਨੂੰ ਯੂਟਿਊਬ ’ਤੇ 6.3 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਰਾਕੇਸ਼ ਧਵਨ ਨੇ ਕੀਤਾ ਹੈ, ਜਿਸ ਨੂੰ ਗੁਰਪ੍ਰੀਤ ਸਿੰਘ ਪ੍ਰਿੰਸ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਇਹ ਫ਼ਿਲਮ ਪੰਜ ਪਾਣੀ ਫ਼ਿਲਮਜ਼ ਤੇ ਰਿਧਮ ਬੁਆਏਜ਼ ਐਂਟਰਟੇਨਮੈਂਟ ਦੀ ਸਾਂਝੀ ਪੇਸ਼ਕਸ਼ ਹੈ।

ਨੋਟ– ‘ਬਹੁਤ ਨੇੜੇ’ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News