ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਐਮੀ ਵਿਰਕ ਤੇ ਪਰੀ ਪੰਧੇਰ ਦੀ ਫ਼ਿਲਮ ‘ਅੰਨ੍ਹੀ ਦਿਆ ਮਜ਼ਾਕ ਏ’ (ਵੀਡੀਓ)

Saturday, Apr 22, 2023 - 02:26 PM (IST)

ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਐਮੀ ਵਿਰਕ ਤੇ ਪਰੀ ਪੰਧੇਰ ਦੀ ਫ਼ਿਲਮ ‘ਅੰਨ੍ਹੀ ਦਿਆ ਮਜ਼ਾਕ ਏ’ (ਵੀਡੀਓ)

ਜਲੰਧਰ (ਬਿਊਰੋ)– ਦੁਨੀਆ ਭਰ ’ਚ ਐਮੀ ਵਿਰਕ ਤੇ ਪਰੀ ਪੰਧੇਰ ਦੀ ਫ਼ਿਲਮ ‘ਅੰਨ੍ਹੀ ਦਿਆ ਮਜ਼ਾਕ ਏ’ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਦੀ ਪ੍ਰਤੀਕਿਰਿਆ ਸਾਹਮਣੇ ਆ ਗਈ ਹੈ, ਜੋ ਤੁਸੀਂ ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–

ਜਦੋਂ ਤੋਂ ਫ਼ਿਲਮ ਦਾ ਟਰੇਲਰ ਰਿਲੀਜ਼ ਹੋਇਆ ਹੈ, ਉਦੋਂ ਤੋਂ ਹੀ ਇਹ ਫ਼ਿਲਮ ਚਰਚਾ ’ਚ ਹੈ। ਫ਼ਿਲਮ ਸਿਰਫ ਪੰਜਾਬ ਹੀ ਨਹੀਂ, ਸਗੋਂ ਦੇਸ਼-ਵਿਦੇਸ਼ ’ਚ ਵੱਡੇ ਪੱਧਰ ’ਤੇ ਰਿਲੀਜ਼ ਹੋਈ ਹੈ। ਇਸ ਫਿਲਮ ’ਚ ਐਮੀ ਵਿਰਕ, ਪਰੀ ਪੰਧੇਰ, ਨਾਸਿਰ ਚਿਨਓਟੀ, ਇਫਤਿਖਾਰ ਠਾਕੁਰ, ਹਰਦੀਪ ਗਿੱਲ ਤੇ ਗੁਰਦੀਪ ਗਰੇਵਾਲ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਕਪਿਲ ਸ਼ਰਮਾ ਦੇ ਸ਼ੋਅ ’ਤੇ ਬੋਲਿਆ ਰੈਪਰ ਰਫਤਾਰ, ਕਿਹਾ– ‘ਉਥੇ ਸਿਰਫ ਸ਼ੋਸ਼ਾਬਾਜ਼ੀ ਹੁੰਦੀ ਹੈ...’

ਇਹ ਫਿਲਮ ਪੰਜ ਪਾਣੀ ਫਿਲਮਜ਼ ਤੇ ਰਿਧਮ ਬੁਆਏਜ਼ ਐਂਟਰਟੇਨਮੈਂਟ ਦੀ ਪੇਸ਼ਕਸ਼ ਹੈ, ਜਿਸ ਨੂੰ ਲਿਖਿਆ ਤੇ ਡਾਇਰੈਕਟ ਰਾਕੇਸ਼ ਧਵਨ ਨੇ ਕੀਤਾ ਹੈ। ਫਿਲਮ ਨੂੰ ਗੁਰਪ੍ਰੀਤ ਸਿੰਘ ਪ੍ਰਿੰਸ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

ਨੋਟ– ‘ਅੰਨ੍ਹੀ ਦਿਆ ਮਜ਼ਾਕ ਏ’ ਫ਼ਿਲਮ ਤੁਹਾਨੂੰ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News