ਸੁਰਜੀਤ ਪਾਤਰ ਦੇ ਪਰਿਵਾਰ ਨੂੰ ਇਕ ਹੋਰ ਵੱਡਾ ਸਦਮਾ, ਇਸ ਮੈਂਬਰ ਦਾ ਵੀ ਹੋਇਆ ਦਿਹਾਂਤ
Tuesday, May 14, 2024 - 06:41 PM (IST)
ਐਂਟਰਟੇਨਮੈਂਟ ਡੈਸਕ - ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਲਿਖਾਰੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦੇ ਪਰਿਵਾਰ ਨੂੰ ਇਕ ਹੋਰ ਵੱਡਾ ਸਦਮਾ ਲੱਗਿਆ ਹੈ। ਸੁਰਜੀਤ ਪਾਤਰ ਦੇ ਛੋਟੇ ਭਰਾ ਉਪਕਾਰ ਸਿੰਘ ਦੀ ਪਤਨੀ ਦਵਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ, ਜਿਹੜੇ ਕਿ ਬੀਤੇ ਦਿਨੀ ਕੈਨੇਡਾ ਤੋਂ ਕਿਡਨੀ ਦਾ ਇਲਾਜ ਕਰਵਾਉਣ ਵਾਸਤੇ ਦਿੱਲੀ ਆਏ ਹੋਏ। ਦਵਿੰਦਰ ਕੌਰ ਦਾ ਦਿਹਾਂਤ ਬੀਤੇ ਦਿਨ ਹੋਇਆ ਸੀ। ਦਵਿੰਦਰ ਕੌਰ ਦੀਆਂ ਅੰਤਿਮ ਰਸਮਾਂ ਵੀ ਸੁਰਜੀਤ ਪਾਤਰ ਦੇ ਘਰ ਵਿਚ ਹੋਣਗੀਆਂ। ਇਹ ਜਾਣਕਾਰੀ ਸੁਰਜੀਤ ਪਾਤਰ ਦੇ ਬੇਟੇ ਮਨਰਾਜ ਪਾਤਰ ਨੇ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਕਰੀਨਾ ਕਪੂਰ ਘਿਰੀ ਮੁਸ਼ਕਿਲਾਂ 'ਚ, ਹਾਈਕੋਰਟ ਨੇ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਮਾਮਲਾ
ਦੱਸ ਦਈਏ ਕਿ ਪੰਜਾਬੀ ਦੇ ਸਾਹਿਤ ਦੇ ਸਿਖਰਲੇ ਟੰਬੇ ਦੇ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਦਾ ਬੀਤੇ ਦਿਨੀਂ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੁੱਖ ਦੀ ਘੜੀ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਸਵ. ਪਾਤਰ ਦੇ ਘਰ ਗਏ ਅਤੇ ਉਨ੍ਹਾਂ ਸਵ. ਪਾਤਰ ਦੀ ਧਰਮਪਤਨੀ ਭੁਪਿੰਦਰ ਕੌਰ ਪਾਤਰ ਨਾਲ ਦੁੱਖ ਸਾਂਝਾ ਕੀਤਾ। ਉਪਰੰਤ ਜਦੋਂ ਸਵ. ਪਾਤਰ ਦੀ ਅੰਤਿਮ ਯਾਤਰਾ ਦੀ ਅਰਥੀ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਨਿਕਲੀ ਤਾਂ ਮੁੱਖ ਮੰਤਰੀ ਉਸ ਨੂੰ ਮੋਢਾ ਦਿੱਤਾ। ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿਖੇ ਅੱਜ ਸਵੇਰ ਤੋਂ ਵੱਡੀ ਗਿਣਤੀ ਵਿਚ ਪੰਜਾਬ ਭਰ ਤੋਂ ਨਾਮੀ ਲੇਖਕ, ਪੱਤਰਕਾਰ, ਸਾਹਿਤਕਾਰ, ਗੀਤਕਾਰ ਅਤੇ ਚੋਟੀ ਦੇ ਸਿਆਸੀ ਨੇਤਾ ਪੁੱਜੇ ਹੋਏ ਸਨ। ਇਸ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਮਨਜੀਤ ਸਿੰਘ ਵੱਲੋਂ ਅੰਤਿਮ ਅਰਦਾਸ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - T-20 ਵਿਸ਼ਵ ਕੱਪ ਤੋਂ ਪਹਿਲਾਂ ਹੈਰਾਨ ਕਰਨ ਵਾਲੀ ਖ਼ਬਰ, ਇਸ ਕ੍ਰਿਕਟਰ ਨੇ ਅਚਾਨਕ ਲਿਆ ਸੰਨਿਆਸ
ਇਸ ਮੌਕੇ ਮੁਹੰਮਦ ਸਦੀਕ ਐੱਮ.ਪੀ., ਸੰਤ ਬਲਬੀਰ ਸਿੰਘ ਸੀਚੇਵਾਲ, ਜਗਮੀਤ ਸਿੰਘ ਬਰਾੜ ਸਾਬਕਾ ਐੱਮ. ਪੀ., ਅਮਰਿੰਦਰ ਸਿੰਘ ਰਾਜਾ ਵੜਿੰਗ, ਰਵਨੀਤ ਸਿੰਘ ਬਿੱਟੂ, ਰਣਜੀਤ ਸਿੰਘ ਢਿੱਲੋਂ, ਅਮਰੀਕ ਸਿੰਘ ਆਲੀਵਾਲ, ਦਵਿੰਦਰ ਸਿੰਘ ਰਾਮਗੜ੍ਹੀਆ, ਪੱਪੀ ਪਰਾਸ਼ਰ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਮਲਕੀਤ ਸਿੰਘ ਦਾਖਾ, ਹੀਰਾ ਸਿੰਘ ਗਾਬੜੀਆ, ਸ਼ਰਣਜੀਤ ਸਿੰਘ ਢਿੱਲੋਂ, ਭਾਰਤ ਭੂਸ਼ਣ ਆਸ਼ੂ, ਪਦਮ ਭੂਸ਼ਣ ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ, ਵੀ. ਸੀ. ਸਤਬੀਰ ਸਿੰਘ ਗੋਸਲ, ਡਾ. ਹਰਸ਼ਿੰਦਰ ਕੌਰ ਪਟਿਆਲਾ, ਡਾ. ਸਰਬਜੀਤ ਸਿੰਘ ਪ੍ਰਧਾਨ ਸਾਹਿਤ ਅਕਾਦਮੀ, ਸ਼ਮਸ਼ੇਰ ਸਿੰਘ ਸੰਧੂ ਗੀਤਕਾਰ, ਅਮਰ ਨੂਰੀ, ਪੰਮੀ ਬਾਈ, ਜਸਵੰਤ ਸੰਦੀਲਾ, ਨਰਿੰਦਰ ਘੁੰਗਿਆਣਵੀ, ਪੰਜਾਬੀ ਟ੍ਰਿਬਿਊਨ ਅਰਵਿੰਦਰ ਕੌਰ ਜੌਹਲ, ਡਾ. ਗੁਲਜ਼ਾਰ ਪੰਧੇਰ, ਤਰਲੋਚਨ ਲੋਚੀ, ਪ੍ਰੋ. ਰਵਿੰਦਰ ਭੱਠਲ, ਹਰਚਰਨ ਸਿੰਘ ਬੈਂਸ, ਅਮਰਜੀਤ ਸਿੰਘ ਟਿੱਕਾ, ਗੁਰਦੇਵ ਸਿੰਘ ਲਾਪਰਾਂ, ਗੁਰਪ੍ਰੀਤ ਘੁੱਗੀ ਅਤੇ ਹੋਰ ਨਾਮੀ ਕਲਾਕਾਰ ਤੇ ਸ਼ਖਸੀਅਤਾਂ, ਜਿਨ੍ਹਾਂ ਦੀ ਗਿਣਤੀ ਸੈਂਕੜੇ ਤੋਂ ਪਾਰ ਸੀ, ਸਵ. ਪਾਤਰ ਦੀ ਆਖਰੀ ਮੰਜ਼ਿਲ ’ਚ ਸ਼ਾਮਲ ਹੋਣ ਲਈ ਪੁੱਜੇ ਹੋਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।