ਸਲਮਾਨ ਮਗਰੋਂ ਹੁਣ ਅਦਾਕਾਰ ਅਨੁਪਮ ਖੇਰ ਨੂੰ ਮਿਲੀ Y+ ਸ਼੍ਰੇਣੀ ਦੀ ਸੁਰੱਖਿਆ
Wednesday, Nov 02, 2022 - 01:44 PM (IST)
ਮੁੰਬਈ (ਬਿਊਰੋ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਲਾਰੈਂਸ ਬਿਸ਼ਨਈ ਗੈਂਗ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੇ ਮੱਦੇਨਜ਼ਰ ਮਹਾਰਾਸ਼ਟਰ ਸਰਕਾਰ ਨੇ ਬਾਲੀਵੁੱਡ ਦੇ ਸੁਪਰਸਟਾਰ ਅਦਾਕਾਰ ਸਲਮਾਨ ਖ਼ਾਨ ਦੀ ਸੁਰੱਖਿਆ ਵਧਾ ਕੇ ਵਾਈ+ ਸ਼੍ਰੇਣੀ ਕਰ ਦਿੱਤੀ ਹੈ। ਉਥੇ ਹੀ ਬਾਲੀਵੁੱਡ ਅਦਾਕਾਰ ਅਨੁਪਮ ਖੇਰ, ਉਦਯੋਗਪਤੀ ਅਜੇ ਪੀਰਾਮਲ ਅਤੇ ਆਨੰਦ ਪੀਰਾਮਲ, ਡਿਪਟੀ ਸੀ. ਐੱਮ. ਖ਼ਤਰੇ ਦੇ ਮੱਦੇਨਜ਼ਰ ਦੇਵੇਂਦਰ ਫੜਨਵੀਸ ਦੀ ਪਤਨੀ ਅੰਮ੍ਰਿਤਾ ਫੜਨਵੀਸ ਦੀ ਸੁਰੱਖਿਆ ਨੂੰ ਵੀ Y+ ਸ਼੍ਰੇਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਇਨ੍ਹਾਂ ਵਿੱਚੋਂ ਹਰ ਇੱਕ ਦੇ ਨਾਲ ਦੋ ਹਥਿਆਰਬੰਦ ਕਾਂਸਟੇਬਲ 24 ਘੰਟੇ ਤਾਇਨਾਤ ਹੋਣਗੇ।
ਇਹ ਖ਼ਬਰ ਵੀ ਪੜ੍ਹੋ : ਪ੍ਰਸਿੱਧ ਅਮਰੀਕੀ ਰੈਪਰ ਟੇਕਆਫ ਦਾ ਗੋਲੀ ਮਾਰ ਕੇ ਕਤਲ, ਡਾਈਸ ਗੇਮ ਦੌਰਾਨ ਹੋਇਆ ਸੀ ਝਗੜਾ
ਦੱਸ ਦਈਏ ਕਿ ਰਾਜ ਦੇ ਖ਼ੁਫ਼ੀਆ ਵਿਭਾਗ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਦੀ ਜਾਨ ਨੂੰ ਖ਼ਤਰੇ ਦਾ ਮੁਲਾਂਕਣ ਕਰਨ ਤੋਂ ਬਾਅਦ ਤਿਆਰ ਰਿਪੋਰਟ ਦੇ ਆਧਾਰ 'ਤੇ ਵਰਗੀਕਰਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਦਾਕਾਰ ਅਕਸ਼ੈ ਕੁਮਾਰ ਨੂੰ ਐਕਸ ਕੈਟਾਗਰੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਜਦੋਂ ਵੀ ਉਹ ਘਰੋਂ ਬਾਹਰ ਜਾਂਦਾ ਹੈ ਤਾਂ ਉਸ ਦੀ ਸੁਰੱਖਿਆ ਹੇਠ ਹਥਿਆਰਬੰਦ ਜਵਾਨ ਤਾਇਨਾਤ ਹੋਣਗੇ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।