ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ''ਤੇ ਅਨੁਪਮ ਖੇਰ ਨੇ ਦਿੱਤੀ ਵਧਾਈ

Friday, Jun 07, 2024 - 12:21 PM (IST)

ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ''ਤੇ ਅਨੁਪਮ ਖੇਰ ਨੇ ਦਿੱਤੀ ਵਧਾਈ

ਮੁੰਬਈ(ਬਿਊਰੋ)- ਲੋਕ ਸਭਾ ਚੋਣਾਂ ਵਿੱਚ ਐੱਨ.ਡੀ.ਏ. ਗਠਜੋੜ ਨੂੰ ਬਹੁਮਤ ਮਿਲਿਆ ਹੈ ਅਤੇ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਨਰਿੰਦਰ ਮੋਦੀ 9 ਜੂਨ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ ਅਤੇ ਉਨ੍ਹਾਂ ਦੇ ਕੰਮ ਦੀ ਕਾਫ਼ੀ ਤਾਰੀਫ਼ ਵੀ ਕੀਤੀ ਜਾ ਰਹੀ ਹੈ। ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਵੀਡੀਓ ਜ਼ਰੀਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਸੰਦੇਸ਼ ਦਿੱਤਾ ਹੈ ਅਤੇ ਉਨ੍ਹਾਂ ਦੇ ਕੰਮ ਨੂੰ ਪ੍ਰੇਰਨਾਦਾਇਕ ਦੱਸਿਆ ਹੈ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਦੇਸ਼ ਦੀ ਅਗਵਾਈ ਕਰਨ ਜਾ ਰਹੇ ਹਨ। ਇਸ ਤਰ੍ਹਾਂ ਉਨ੍ਹਾਂ ਦੇ ਟਵੀਟ ਨੂੰ ਜ਼ਿਆਦਾ ਪੜ੍ਹਿਆ ਜਾ ਰਿਹਾ ਹੈ ਅਤੇ ਇਸ 'ਤੇ ਕਾਫ਼ੀ ਪ੍ਰਤੀਕਿਰਿਆਵਾਂ ਵੀ ਆ ਰਹੀਆਂ ਹਨ।

 


ਅਨੁਪਮ ਖੇਰ ਨੇ ਆਪਣੇ ਟਵੀਟ 'ਚ ਲਿਖਿਆ, 'ਸਤਿਕਾਰਯੋਗ ਨਰਿੰਦਰ ਮੋਦੀ ਜੀ! ਦੇਸ਼ ਨੂੰ ਮਾਣ ਹੈ ਕਿ ਤੁਸੀਂ ਇੱਕ ਵਾਰ ਫਿਰ ਸਾਡੀ ਅਗਵਾਈ ਕਰੋਗੇ। ਪਿਛਲੇ ਦਸ ਸਾਲਾਂ 'ਚ ਤੁਸੀਂ ਭਾਰਤ ਨੂੰ ਵੱਖ-ਵੱਖ ਖੇਤਰਾਂ ਵਿੱਚ ਸਫ਼ਲਤਾ ਦੀਆਂ ਬੁਲੰਦੀਆਂ 'ਤੇ ਪਹੁੰਚਾਇਆ ਹੈ। ਦੇਸ਼ ਪ੍ਰਤੀ ਪਿਆਰ ਅਤੇ ਸਮਰਪਣ ਨਾਲ ਤੁਹਾਡਾ ਕੰਮ ਪ੍ਰੇਰਨਾਦਾਇਕ ਹੈ। ਪ੍ਰਮਾਤਮਾ ਤੁਹਾਨੂੰ ਲੰਬੀ ਅਤੇ ਸਿਹਤਮੰਦ ਉਮਰ ਬਖਸ਼ੇ। ਤਾਂ ਜੋ ਅਗਲੇ ਪੰਜ ਸਾਲਾਂ 'ਚ ਤੁਸੀਂ ਤਾਕਤ ਨਾਲ ਦੇਸ਼ ਨੂੰ ਸਫ਼ਲਤਾ ਦੇ ਸਿਖ਼ਰ 'ਤੇ ਲਿਜਾਣ ਦੀ ਕੋਸ਼ਿਸ਼ ਕਰਦੇ ਰਹੋ। ਸਾਰੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਭਾਰਤ ਦੀ ਜਿੱਤ। ਜੈ ਹਿੰਦ।' ਇਸ ਤਰ੍ਹਾਂ ਉਨ੍ਹਾਂ ਨੇ ਪੀ.ਐਮ. ਮੋਦੀ ਅਤੇ ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਵਧਾਈ ਦਿੱਤੀ ਹੈ।


author

sunita

Content Editor

Related News