'ਅਨੁਪਮਾ' ਦੇ ਸੈੱਟ 'ਤੇ ਪਹੁੰਚੀ ਪੁਲਸ, ਇਸ ਅਦਾਕਾਰ 'ਤੇ ਲੱਗੇ ਪ੍ਰੇਮਿਕਾ ਨੂੰ ਬਲੈਕਮੇਲ ਕਰਨ ਦੇ ਦੋਸ਼
Thursday, May 08, 2025 - 01:18 PM (IST)

ਐਂਟਰਟੇਨਮੈਂਟ ਡੈਸਕ- ਸਟਾਰ-ਪਲੱਸ ਦੇ ਸਭ ਤੋਂ ਪ੍ਰਸਿੱਧ ਸ਼ੋਅ 'ਅਨੁਪਮਾ' ਨੂੰ ਦਰਸ਼ਕਾਂ ਤੋਂ ਬਹੁਤ ਪਿਆਰ ਮਿਲ ਰਿਹਾ ਹੈ। ਸ਼ੋਅ ਦੀ ਕਹਾਣੀ ਅਨੁ ਅਤੇ ਉਸਦੀ ਧੀ ਰਾਹੀ ਦੇ ਆਲੇ-ਦੁਆਲੇ ਘੁੰਮ ਰਹੀ ਹੈ ਪਰ ਹਾਲ ਹੀ ਵਿਚ ਖਬਰ ਆਈ ਹੈ ਕਿ ਸ਼ੋਅ ਦੀ ਸ਼ੂਟਿੰਗ ਰੋਕ ਦਿੱਤੀ ਗਈ ਹੈ। ਦਰਅਸਲ ਸ਼ੋਅ ਵਿਚ ਰਾਜਾ ਦਾ ਕਿਰਦਾਰ ਨਿਭਾਅ ਰਹੇ ਜਤਿਨ ਸੂਰੀ 'ਤੇ ਆਪਣੀ ਪ੍ਰੇਮਿਕਾ ਨੂੰ ਬਲੈਕਮੇਲ ਕਰਨ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਪੁਲਸ ਨੂੰ 'ਅਨੁਪਮਾ' ਦੇ ਸੈੱਟ 'ਤੇ ਜਾਣਾ ਪਿਆ।
ਇਹ ਵੀ ਪੜ੍ਹੋ: ਪਾਕਿਸਤਾਨੀ ਕਾਮੇਡੀਅਨ 'ਤੇ ਆਖਿਰ ਕਿਉਂ ਭੜਕੇ ਪੰਜਾਬੀ ਅਦਾਕਾਰ ਬਿੰਨੂ ਢਿੱਲੋਂ, ਜਾਣੋ ਕੀ ਹੈ ਪੂਰਾ ਮਾਮਲਾ
ਮੀਡੀਆ ਰਿਪੋਰਟਾਂ ਮੁਤਾਬਕ ਜਤਿਨ ਦੀ ਗਰਲਫ੍ਰੈਂਡ ਸ਼ੂਟਿੰਗ ਲੋਕੇਸ਼ਨ 'ਤੇ ਗਈ ਸੀ ਅਤੇ ਉਸ ਨੇ ਅਦਾਕਾਰ 'ਤੇ ਬਲੈਕਮੇਲ ਕਰਨ ਦਾ ਦੋਸ਼ ਲਗਾਇਆ। ਮਾਮਲਾ ਉਦੋਂ ਹੋਰ ਵੱਧ ਗਿਆ ਜਦੋਂ ਜਤਿਨ ਦੀ ਪ੍ਰੇਮਿਕਾ ਨੇ ਪੁਲਸ ਨੂੰ ਫੋਨ ਕਰਕੇ ਸੈੱਟ 'ਤੇ ਸੱਦ ਲਿਆ। ਦੱਸਿਆ ਜਾ ਰਿਹਾ ਹੈ ਕਿ ਪੁਲਸ ਅਧਿਕਾਰੀ ਕਥਿਤ ਤੌਰ 'ਤੇ ਜਤਿਨ ਸੂਰੀ ਅਤੇ ਉਸਦੀ ਪ੍ਰੇਮਿਕਾ ਨੂੰ ਪੁੱਛਗਿੱਛ ਲਈ ਪੁਲਸ ਸਟੇਸ਼ਨ ਲੈ ਗਏ।
ਰਿਪੋਰਟ ਦੇ ਅਨੁਸਾਰ, ਜਦੋਂ ਜਤਿਨ ਸੂਰੀ ਨਾਲ ਸੰਪਰਕ ਕੀਤਾ ਗਿਆ ਅਤੇ ਇਸ ਘਟਨਾ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ, ਤਾਂ ਉਨ੍ਹਾਂ ਨੇ ਇਸ ਮਾਮਲੇ 'ਤੇ ਕੋਈ ਵੀ ਟਿੱਪਣੀ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਦੂਜੇ ਪਾਸੇ, ਚੈਨਲ ਜਾਂ 'ਅਨੁਪਮਾ' ਦੀ ਪ੍ਰੋਡਕਸ਼ਨ ਟੀਮ ਵੱਲੋਂ ਇਸ ਮਾਮਲੇ 'ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: 'ਆਪ੍ਰੇਸ਼ਨ ਸਿੰਦੂਰ' ਤੋਂ ਬੌਖਲਾਈ 'ਸਨਮ ਤੇਰੀ ਕਸਮ' ਫੇਮ ਮਾਵਰਾ ਨੇ ਭਾਰਤ ਖਿਲਾਫ ਉਗਲਿਆ ਜ਼ਹਿਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8