ਮੁੰਬਈ ਪਰਤੇ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ, ਦੇਖੋ ਜੋੜੇ ਦੀਆਂ ਖੂਬਸੂਰਤ ਤਸਵੀਰਾਂ

Tuesday, Aug 02, 2022 - 11:59 AM (IST)

ਮੁੰਬਈ ਪਰਤੇ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ, ਦੇਖੋ ਜੋੜੇ ਦੀਆਂ ਖੂਬਸੂਰਤ ਤਸਵੀਰਾਂ

ਬਾਲੀਵੁੱਡ ਡੈਸਕ- ਅਨੁਸ਼ਕਾ ਸ਼ਰਮਾ ਅਤੇ ਕ੍ਰਿਕਟਰ ਵਿਰਾਟ ਕੋਹਲੀ ਇੰਡਸਟਰੀ ਦੇ ਸਭ ਤੋਂ ਵਧੀਆ ਜੋੜਿਆਂ ’ਚੋਂ ਇਕ ਹਨ। ਜਦੋਂ ਵੀ ਦੋਵੇਂ ਇਕੱਠੇ ਨਜ਼ਰ ਆਉਂਦੇ ਹਨ ਤਾਂ ਪ੍ਰਸ਼ੰਸਕਾਂ ਦੋਵਾਂ ਨੂੰ ਖੂਬ ਪਿਆਰ ਦਿੰਦੇ ਹਨ। ਹਾਲਾਂਕਿ ਵਿਰਾਟ ਅਤੇ ਅਨੁਸ਼ਕਾ ਦੋਵੇਂ ਹੀ ਮੀਡੀਆ ਕੈਮਰੇ ਤੋਂ ਕੁਝ ਦੂਰੀ ਬਣਾ ਕੇ ਰੱਖਦੇ ਹਨ। ਦੋਵੇਂ ਹਾਲ ਹੀ ’ਚ ਲੰਡਨ ਤੋਂ ਛੁੱਟੀਆਂ ਬਿਤਾਉਣ ਤੋਂ ਬਾਅਦ ਮੁੰਬਈ ਪਰਤੇ ਹਨ।

PunjabKesari

ਇਹ ਵੀ ਪੜ੍ਹੋ: ਸਲਮਾਨ ਖ਼ਾਨ ਤੋਂ ਪਹਿਲਾਂ ਇਨ੍ਹਾਂ ਬਾਲੀਵੁੱਡ ਸਿਤਾਰਿਆਂ ਨੂੰ ਮਿਲਿਆ ਗਨ ਲਾਇਸੈਂਸ, ਦੇਖੋ ਲਿਸਟ

ਵਿਰਾਟ ਅਤੇ ਅਨੁਸ਼ਕਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਛੁੱਟੀਆਂ ਦੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਪਰ ਹਾਲ ਹੀ ’ਚ ਜਦੋਂ ਦੋਵੇਂ ਲੰਡਨ ਛੁੱਟੀਆਂ ਮਨਾ ਕੇ ਮੁੰਬਈ ਪਰਤੇ ਤਾਂ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਸੋਸ਼ਲ ਮੀਡੀਆ ’ਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ’ਚ ਅਨੁਸ਼ਕਾ-ਵਿਰਾਟ ਕੋਹਲੀ ਨਾਲ ਪੋਜ਼ ਦੇ ਰਹੀ ਹੈ। ਦੋਵਾਂ ਦੇ ਚਿਹਰੇ ’ਤੇ ਮੁਸਕਾਨ ਨਜ਼ਰ ਆ ਰਹੀ ਹੈ। ਜੋੜੇ ਇਕੱਠੇ ਬੇਹੱਦ ਸ਼ਾਨਦਾਰ ਦਿਖਾਈ ਦੇ  ਰਿਹਾ ਹੈ।

PunjabKesari

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਟੀ–ਸ਼ਟਰ ਅਤੇ ਜੀਂਸ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਸਿਰ ’ਤੇ ਟੋਪੀ ਵੀ ਪਾਈ ਹੋਈ ਹੈ।

PunjabKesari

ਇਸ ਦੇ ਨਾਲ ਵਿਰਾਟ ਕੋਹਲੀ ਨੇ ਟੀ–ਸ਼ਰਟ ਉਪਰ ਡੈਨਿਮ ਦੀ ਜੈਕੇਟ ਪਾਈ ਹੋਈ ਹੈ ਅਤੇ ਇਸ ਦੇ ਨਾਲ ਸ਼ਾਰਟਸ ਪਾਏ ਹਨ। ਵਿਰਾਟ ਨੇ ਵੀ ਸਿਰ ਟੋਪੀ ਪਾਈ ਹੋਈ ਹੈ। ਦੋਵੇਂ ਤਸਵੀਰਾਂ ’ਚ ਬਹੁਤ ਹੀ ਸ਼ਾਨਦਾਰ ਲੱਗ ਰਹੇ ਹਨ।

ਇਹ ਵੀ ਪੜ੍ਹੋ: ਜਾਹਨਵੀ ਨੇ ਮਲਟੀ ਡਰੈੱਸ ’ਚ ਕਰਵਾਇਆ ਬੋਲਡ ਫ਼ੋਟੋਸ਼ੂਟ, ਤਸਵੀਰਾਂ ਸੋਸ਼ਲ ਮੀਡੀਆ ’ਤੇ ਹੋਈਆਂ ਵਾਇਰਲ

PunjabKesari

ਪ੍ਰਸ਼ੰਸਕ ਇਨ੍ਹਾਂ ਦੀਆਂ ਤਸਵੀਰਾਂ ਨੂੰ ਬੇਹੱਦ ਪਿਆਰ ਦੇ ਰਹੇ ਹਨ। ਅਨੁਸ਼ਕਾ ਸ਼ਰਮਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਦੀ ਆਖ਼ਰੀ ਫ਼ਿਲਮ ‘ਜੀਰੋ’ ਸੀ। ਜਿਸ ’ਚ ਅਨੁਸ਼ਕਾ ਤੋਂ ਇਲਾਵਾ ਕੈਟਰੀਨਾ ਕੈਫ਼ ਅਤੇ ਸ਼ਾਹਰੁਖ਼ ਖ਼ਾਨ ਵੀ ਮੁਖ ਭੂਮਿਕਾ ’ਚ ਨਜ਼ਰ ਆਏ ਸਨ।

PunjabKesari

ਅਦਾਕਾਰਾ ਦੀ ਆਉਣ ਵਾਲੀ ਫ਼ਿਲਮ ‘ਚੱਕਦਾ ਐਕਸਪ੍ਰੈਸ’ ਸਤੰਬਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਉਹ ਮਹਿਲਾ ਕ੍ਰਿਕਟਰ ਝੂਲਨ ਗੋਸਵਾਮੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਇਹ ਫ਼ਿਲਮ ਨੈੱਟਫ਼ਲਿਕਸ ’ਤੇ ਰਿਲੀਜ਼ ਹੋਵੇਗੀ।


author

Shivani Bassan

Content Editor

Related News