ਮੁੰਬਈ ਏਅਰਪੋਰਟ ’ਤੇ ਸਲਵਾਰ ਸੂਟ ’ਚ ਅਨੁਸ਼ਕਾ ਸ਼ਰਮਾ ਨੇ ਦਿਖਾਇਆ ਦੇਸੀ ਅੰਦਾਜ਼

Sunday, Aug 20, 2023 - 05:23 PM (IST)

ਮੁੰਬਈ ਏਅਰਪੋਰਟ ’ਤੇ ਸਲਵਾਰ ਸੂਟ ’ਚ ਅਨੁਸ਼ਕਾ ਸ਼ਰਮਾ ਨੇ ਦਿਖਾਇਆ ਦੇਸੀ ਅੰਦਾਜ਼

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਲੰਬੇ ਸਮੇਂ ਤੋਂ ਫ਼ਿਲਮਾਂ ਤੋਂ ਦੂਰ ਹੈ। ਇਨ੍ਹੀਂ ਦਿਨੀਂ ਉਹ ਆਪਣਾ ਸਾਰਾ ਸਮਾਂ ਆਪਣੀ ਬੱਚੀ ਨਾਲ ਬਿਤਾ ਰਹੀ ਹੈ। ਹਾਲਾਂਕਿ ਉਹ ਜਲਦ ਹੀ ਫ਼ਿਲਮਾਂ ’ਚ ਵਾਪਸੀ ਕਰਨ ਜਾ ਰਹੀ ਹੈ। ਇਸ ਦੌਰਾਨ ਅਦਾਕਾਰਾ ਅਨੁਸ਼ਕਾ ਸ਼ਰਮਾ ਨੂੰ ਮੁੰਬਈ ਏਅਰਪੋਰਟ ’ਤੇ ਦੇਖਿਆ ਗਿਆ।

PunjabKesari

ਇਸ ਦੌਰਾਨ ਦੀਆਂ ਤਸਵੀਰਾਂ ਹੁਣ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਤੁਹਾਡਾ ਦਿਨ ਖੁਸ਼ਗਵਾਰ ਹੋ ਜਾਵੇਗਾ। ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨੂੰ ਮੁੰਬਈ ਏਅਰਪੋਰਟ ’ਤੇ ਪਾਪਰਾਜ਼ੀ ਨੇ ਸਪਾਟ ਕੀਤਾ ਹੈ। ਇਸ ਦੌਰਾਨ ਅਨੁਸ਼ਕਾ ਸ਼ਰਮਾ ਦਾ ਅੰਦਾਜ਼ ਦੇਖਣਯੋਗ ਸੀ।

PunjabKesari

ਸਾਹਮਣੇ ਆਈਆਂ ਤਸਵੀਰਾਂ ’ਚ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਸਲਵਾਰ ਸੂਟ ’ਚ ਨਜ਼ਰ ਆ ਰਹੀ ਹੈ। ਅਦਾਕਾਰਾ ਦੇ ਇਸ ਦੇਸੀ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਦਿਲ ਦੀ ਧੜਕਣ ਵਧ ਗਈ ਹੈ। ਇਨ੍ਹਾਂ ਤਸਵੀਰਾਂ ’ਚ ਅਨੁਸ਼ਕਾ ਸ਼ਰਮਾ ਖੁੱਲ੍ਹੇ ਵਾਲਾਂ ’ਚ ਨਜ਼ਰ ਆ ਰਹੀ ਹੈ। ਅਦਾਕਾਰਾ ਦੇ ਇਸ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਵੀ ਮਸਤ ਹੋ ਗਏ ਹਨ। ਦੱਸ ਦੇਈਏ ਕਿ ਅਨੁਸ਼ਕਾ ਦੀਆਂ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ’ਚ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਮੁਸਕਰਾਉਂਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੀ ਮੁਸਕਰਾਹਟ ’ਤੇ ਹਰ ਕੋਈ ਹੈਰਾਨ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅਨੁਸ਼ਕਾ ਸ਼ਰਮਾ ਦੀਆਂ ਇਹ ਤਸਵੀਰਾਂ ਇੰਟਰਨੈੱਟ ਦੀ ਦੁਨੀਆ ’ਚ ਆਉਂਦਿਆਂ ਹੀ ਵਾਇਰਲ ਹੋ ਗਈਆਂ ਹਨ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ’ਤੇ ਪ੍ਰਸ਼ੰਸਕ ਖੂਬ ਪਿਆਰ ਲੁਟਾ ਰਹੇ ਹਨ।

PunjabKesari

ਦੱਸਣਯੋਗ ਹੈ ਕਿ ਅਨੁਸ਼ਕਾ ਸ਼ਰਮਾ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਰਹਿੰਦੀ ਹੈ ਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਲੋਕ ਅਨੁਸ਼ਕਾ ਦੀ ਹਰ ਪੋਸਟ ’ਤੇ ਪਿਆਰ ਦੀ ਝੜੀ ਲਗਾ ਰਹੇ ਹਨ। ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਅਨੁਸ਼ਕਾ ਸ਼ਰਮਾ ਜਲਦ ਹੀ ਬਾਲੀਵੁੱਡ ’ਚ ਵਾਪਸੀ ਕਰਨ ਜਾ ਰਹੀ ਹੈ। ਅਨੁਸ਼ਕਾ ਅਗਲੀ ਵਾਰ ‘ਚੱਕਦਾ ਐਕਸਪ੍ਰੈੱਸ’ ’ਚ ਨਜ਼ਰ ਆਵੇਗੀ। ਪ੍ਰਸ਼ੰਸਕ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News