ਅਨੁਸ਼ਕਾ ਨੇ ਕੀਤਾ ‘ਚੱਕਦਾ ਐਕਸਪ੍ਰੈੱਸ’ ਦੀ ਸ਼ੂਟਿੰਗ ਲਈ ‘ਗ੍ਰਿੱਪ ਬਾਏ ਗ੍ਰਿੱਪ’ ਦੀਆਂ ਤਿਆਰੀਆਂ ਸ਼ੁਰੂ ਕਰਨ ਦਾ ਐਲਾਨ

Saturday, Feb 26, 2022 - 01:05 PM (IST)

ਅਨੁਸ਼ਕਾ ਨੇ ਕੀਤਾ ‘ਚੱਕਦਾ ਐਕਸਪ੍ਰੈੱਸ’ ਦੀ ਸ਼ੂਟਿੰਗ ਲਈ ‘ਗ੍ਰਿੱਪ ਬਾਏ ਗ੍ਰਿੱਪ’ ਦੀਆਂ ਤਿਆਰੀਆਂ ਸ਼ੁਰੂ ਕਰਨ ਦਾ ਐਲਾਨ

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਫ਼ਿਲਮ ‘ਚੱਕਦਾ ਐਕਸਪ੍ਰੈੱਸ’ ਦੀਆਂ ਤਿਆਰੀਆਂ ਨਾਲ ਜੁੜੀਆਂ ਸਾਰੀਆਂ ਅਫਵਾਹਾਂ ’ਤੇ ਰੋਕ ਲਗਾ ਦਿੱਤੀ ਹੈ। ਉਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਸ ’ਤੇ ਆਪਣੀ ਤਿਆਰੀ ਦੀ ਪ੍ਰਕਿਰਿਆ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਐਕਸੀਡੈਂਟ ਵਾਲੇ ਦਿਨ ਦੀਪ ਸਿੱਧੂ ਦੀ ਕਾਰ ’ਚ ਮੌਜੂਦ ਰੀਨਾ ਰਾਏ ਨੇ ਬਿਆਨ ਕੀਤਾ ਭਿਆਨਕ ਮੰਜ਼ਰ

ਇਨ੍ਹਾਂ ’ਚ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਵੇਂ ਉਹ ਭਾਰਤ ਦੀ ਸਭ ਤੋਂ ਸਫਲ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਵਾਂਗ ਗੇਂਦਬਾਜ਼ੀ ਕਰਨਾ ਸਿੱਖਦੀ ਹੋਈ ਕਿਰਦਾਰ ’ਚ ਆਉਣ ਦੀ ਕੋਸ਼ਿਸ਼ ਕਰ ਰਹੀ ਹੈ।

ਅਨੁਸ਼ਕਾ ਨੇ ਨੈੱਟ ਅਭਿਆਸ ਦੌਰਾਨ ਲਈ ਗਈ ਆਪਣੀ ਇਕ ਤਸਵੀਰ ਪੋਸਟ ਕੀਤੀ ਤੇ ਇਸ ਦੀ ਕੈਪਸ਼ਨ ਦਿੱਤੀ, ‘ਗ੍ਰਿੱਪ ਬਾਏ ਗ੍ਰਿੱਪ’ ਪ੍ਰੈੱਪ #ChakdaXpress.।’

ਅਨੁਸ਼ਕਾ ਸ਼ਰਮਾ ਇਸ ਫ਼ਿਲਮ ਨਾਲ ਮਾਂ ਬਣਨ ਤੋਂ ਬਾਅਦ ਫ਼ਿਲਮਾਂ ’ਚ ਵਾਪਸੀ ਕਰ ਰਹੀ ਹੈ, ਜੋ ਭਾਰਤ ਦੀ ਸਭ ਤੋਂ ਸਫਲ ਮਹਿਲਾ ਕ੍ਰਿਕਟਰ ਝੂਲਨ ਗੋਸਵਾਮੀ ਦੇ ਜੀਵਨ ਤੇ ਪ੍ਰਾਪਤੀਆਂ ਤੋਂ ਪ੍ਰੇਰਿਤ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News