ਵਿਰਾਟ ਕੋਹਲੀ-ਅਨੁਸ਼ਕਾ ਸ਼ਰਮਾ ਦੀ ਧੀ ਨੇ ਦੀਵਾਲੀ ''ਤੇ ਖੇਡੀ ''ਹੋਲੀ'', ਵੇਖੋ ਖ਼ੂਬਸੂਰਤ ਤਸਵੀਰ

Tuesday, Oct 25, 2022 - 04:47 PM (IST)

ਵਿਰਾਟ ਕੋਹਲੀ-ਅਨੁਸ਼ਕਾ ਸ਼ਰਮਾ ਦੀ ਧੀ ਨੇ ਦੀਵਾਲੀ ''ਤੇ ਖੇਡੀ ''ਹੋਲੀ'', ਵੇਖੋ ਖ਼ੂਬਸੂਰਤ ਤਸਵੀਰ

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੀ ਇੰਸਟਾ ਸਟੋਰੀ 'ਤੇ ਆਪਣੀ ਧੀ ਵਾਮਿਕਾ ਦੀ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਅਨੁਸ਼ਕਾ ਤੇ ਵਿਰਾਟ ਕੋਹਲੀ ਜ਼ਿਆਦਾਤਰ ਆਪਣੀ ਧੀ ਨੂੰ ਸੋਸ਼ਲ ਮੀਡੀਆ ਤੋਂ ਦੂਰ ਹੀ ਰੱਖਦੇ ਹਨ। ਇਸ ਲਈ ਫੈਨਜ਼ ਵੀ ਵਾਮਿਕਾ ਦੀਆਂ ਤਸਵੀਰਾਂ ਦੀ ਉਡੀਕ ਕਰਦੇ ਰਹਿੰਦੇ ਹਨ। ਵਿਰਾਟ ਅਤੇ ਅਨੁਸ਼ਕਾ ਕਦੇ ਵੀ ਆਪਣੀ ਧੀ ਦਾ ਚਿਹਰਾ ਨਹੀਂ ਦਿਖਾਉਂਦੇ, ਇਸ ਲਈ ਇਸ ਤਸਵੀਰ 'ਚ ਵੀ ਉਨ੍ਹਾਂ ਨੇ ਸਿਰਫ਼ ਵਾਮਿਕਾ ਦੇ ਹੱਥ ਦਿਖਾਏ ਹਨ। ਤਸਵੀਰ ਨੂੰ ਦੇਖ ਕੇ ਲੱਗਦਾ ਹੈ ਕਿ ਦੀਵਾਲੀ 'ਤੇ ਰੰਗੋਲੀ ਬਣਾਉਂਦੇ ਸਮੇਂ ਵਾਮਿਕਾ ਰੰਗਾਂ ਨਾਲ ਖੇਡਦੀ ਨਜ਼ਰ ਆਈ ਤੇ ਉਸ ਨੇ ਰੰਗੋਲੀ ਦੇ ਰੰਗਾਂ ਨਾਲ ਆਪਣੇ ਹੱਥ ਰੰਗੇ ਹੋਏ ਹਨ। ਅਜਿਹੇ 'ਚ ਅਨੁਸ਼ਕਾ ਨੇ ਇਸ ਤਸਵੀਰ ਦੇ ਕੈਪਸ਼ਨ 'ਚ ਲਿਖਿਆ- 'ਦੀਵਾਲੀ ਅਤੇ ਹੋਲੀ ਇੱਕੋ ਦਿਨ'।

PunjabKesari

ਦੱਸ ਦਈਏ ਕਿ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੀ ਧੀ ਵਾਮਿਕਾ ਦੀਆਂ ਤਸਵੀਰਾਂ ਸਿਰਫ਼ ਇੱਕ ਵਾਰ ਸਾਹਮਣੇ ਆਈਆਂ ਹਨ। ਉਦੋਂ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਪੋਸਟ ਪਾ ਕੇ ਇਹ ਗੱਲ ਆਖੀ ਸੀ ਕਿ ਉਨ੍ਹਾਂ ਦੀ ਧੀ ਦੀਆਂ ਤਸਵੀਰਾਂ ਨੂੰ ਸ਼ੇਅਰ ਨਾ ਕੀਤਾ ਜਾਵੇ। ਇੱਕ ਫੋਟੋਗ੍ਰਾਫਰ ਨੇ ਧੀ ਨਾਲ ਅਦਾਕਾਰਾ ਦੀਆਂ ਤਸਵੀਰਾਂ ਕਲਿੱਕ ਕਰਕੇ ਪੋਸਟ ਕੀਤੀਆਂ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਸਨ।

PunjabKesari

ਦੱਸਣਯੋਗ ਹੈ ਕਿ ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਹਾਲ ਹੀ 'ਚ ਪਾਕਿਸਤਾਨ ਖ਼ਿਲਾਫ਼ ਮੈਚ ਜਿੱਤ ਕੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀ ਖੁਸ਼ੀ ਨੂੰ ਦੁਗਣਾ ਕਰ ਦਿੱਤਾ।

PunjabKesari

ਜਿੱਥੋਂ ਤੱਕ ਉਨ੍ਹਾਂ ਦੇ ਪਰਿਵਾਰ ਦੇ ਦੀਵਾਲੀ ਮਨਾਉਣ ਦੀ ਗੱਲ ਹੈ ਤਾਂ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਵੀ ਇਸ ਜਿੱਤ ਤੋਂ ਕਾਫ਼ੀ ਖੁਸ਼ ਸੀ। ਅਨੁਸ਼ਕਾ ਸ਼ਰਮਾ ਨੇ ਆਪਣੇ ਪਤੀ ਲਈ ਖ਼ਾਸ ਪੋਸਟ ਪਾ ਕੇ ਮੁਬਾਰਕਾਂ ਦਿੱਤੀਆਂ ਸਨ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News