ਜਿਮ ਤੋਂ ਅਨੁਸ਼ਕਾ ਸ਼ਰਮਾ ਨੇ ਸਾਂਝੀ ਕੀਤੀ ਤਸਵੀਰ, ਬੋਲੀ-''ਮਿਹਨਤ ਕਰੀ ਅਤੇ ਸ਼ੋਅ ਆਫ ਨਹੀਂ ਤਾਂ ਕੀ ਕੀਤਾ''

08/07/2022 1:33:16 PM

ਮੁੰਬਈ- ਅਦਾਕਾਰਾ ਅਨੁਸ਼ਕਾ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਅਨੁਸ਼ਕਾ ਸ਼ਰਮਾ ਨੇ ਜਿਮ ਤੋਂ ਆਪਣੀ ਤਸਵੀਰ ਸਾਂਝੀ ਕੀਤੀ ਹੈ ਜੋ ਖੂਬ ਵਾਇਰਲ ਹੋ ਰਹੀ ਹੈ।

PunjabKesari
ਤਸਵੀਰ 'ਚ ਅਨੁਸ਼ਕਾ ਗ੍ਰੀਨ ਕਰਾਪ ਅਤੇ ਬਲੈਕ ਜੈਗਿੰਗ 'ਚ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਵਾਲਾਂ ਨੂੰ ਖੁੱਲ੍ਹਾ ਛੱਡਿਆ ਹੋਇਆ ਹੈ। ਅਦਾਕਾਰਾ ਜਿਮ 'ਚ ਦਿਖਾਈ ਦੇ ਰਹੀ ਹੈ ਅਤੇ ਮਿਰਰ ਸੈਲਫੀ ਲੈ ਰਹੀ ਹੈ। ਅਦਾਕਾਰਾ ਆਪਣੀ ਟੋਂਡ ਬਾਡੀ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਤਸਵੀਰ ਸਾਂਝੀ ਕਰਦੇ ਹੋਏ ਅਨੁਸ਼ਕਾ ਨੇ ਲਿਖਿਆ-'ਮਿਹਨਤ ਕਰੀ ਅਤੇ ਸ਼ੋਅ ਆਫ ਨਹੀਂ ਤਾਂ ਕੀ ਮਿਹਨਤ ਕਰੀ'। ਪ੍ਰਸ਼ੰਸਕ ਇਸ ਤਸਵੀਰ ਨੂੰ ਖੂਬ ਪਸੰਦ ਕਰ ਰਹੇ ਹਨ। 

PunjabKesari
ਕੰਮਕਾਰ ਦੀ ਗੱਲ ਕਰੀਏ ਤਾਂ ਅਨੁਸ਼ਕਾ ਸ਼ਰਮਾ ਆਖਿਰੀ ਵਾਰ ਸਾਲ 2018 'ਚ ਸ਼ਾ ਹਰੁਖ ਖਾਨ ਦੇ ਨਾਲ ਫਿਲਮ 'ਜ਼ੀਰੋ' 'ਚ ਦੇਖਿਆ ਗਿਆ ਸੀ। ਹੁਣ ਅਦਾਕਾਰਾ ਬਹੁਤ ਜਲਦ ਫਿਲਮ 'ਚਕਦਾ ਐਕਸਪ੍ਰੈਸ' 'ਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ 'ਚ ਅਦਾਕਾਰਾ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਝੂਲਨ ਗੋਸਵਾਮੀ ਦੇ ਕਿਰਦਾਰ 'ਚ ਨਜ਼ਰ ਆਵੇਗੀ। 

PunjabKesari


Aarti dhillon

Content Editor

Related News