ਅਨੁਸ਼ਕਾ ਸ਼ਰਮਾ ਨੇ ਪੁੱਤਰ ਅਕਾਯ ਦੀ ਪਹਿਲੀ ਝਲਕ ਕੀਤੀ ਸਾਂਝੀ, ਤਸਵੀਰ ਵਾਇਰਲ

Friday, Aug 09, 2024 - 10:43 AM (IST)

ਅਨੁਸ਼ਕਾ ਸ਼ਰਮਾ ਨੇ ਪੁੱਤਰ ਅਕਾਯ ਦੀ ਪਹਿਲੀ ਝਲਕ ਕੀਤੀ ਸਾਂਝੀ, ਤਸਵੀਰ ਵਾਇਰਲ

ਵੈੱਬ ਡੈਸਕ- ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਲਵ ਕੈਮਿਸਟ੍ਰੀ ਪ੍ਰਸ਼ੰਸਕਾਂ ਵਿਚਾਲੇ ਅਕਸਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਇਹ ਮਸ਼ਹੂਰ ਜੋੜਾ ਆਪਣੇ ਬੇਟੇ ਅਕਾਯ ਅਤੇ ਵਾਮਿਕਾ ਨੂੰ ਲੈ ਅਕਸਰ ਚਰਚਾ ਵਿੱਚ ਰਹਿੰਦਾ ਹੈ। ਹੁਣ ਅਦਾਕਾਰਾ ਨੇ ਪਹਿਲੀ ਵਾਰ ਆਪਣੇ ਪੁੱਤਰ ਦੀ ਝਲਕ ਸਾਂਝੀ ਕੀਤੀ ਹੈ। ਇਸ ਤਸਵੀਰ 'ਚ ਹਾਲਾਂਕਿ ਉਸ ਨੇ ਆਪਣੇ ਪੁੱਤਰ ਦਾ ਚਿਹਰਾ ਇਸ 'ਚ ਨਹੀਂ ਵਿਖਾਇਆ ।ਪਰ ਉਸ ਦੇ ਹੱਥ ਦੀ ਝਲਕ ਸਾਂਝੀ ਕੀਤੀ ਹੈ। ਜਿਸ 'ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੇ ਪੁੱਤਰ ਦਾ ਹੱਥ ਆਈਸ ਕ੍ਰੀਮ ਦੇ ਨਾਲ ਲਿੱਬੜਿਆ ਹੋਇਆ ਨਜ਼ਰ ਆ ਰਿਹਾ ਹੈ।

PunjabKesari

ਸੋਸ਼ਲ ਮੀਡੀਆ 'ਤੇ ਇਹ ਤਸਵੀਰ ਵਾਇਰਲ ਹੋ ਰਹੀ ਹੈ ਅਤੇ ਫੈਨਸ ਵੀ ਇਸ ਨੂੰ ਪਸੰਦ ਕਰ ਰਹੇ ਹਨ । ਇਸ ਤੋਂ ਪਹਿਲਾਂ ਅਦਾਕਾਰਾ ਦੇ ਘਰ ਧੀ ਦਾ ਜਨਮ ਹੋਇਆ ਸੀ । ਹਾਲਾਂਕਿ ਧੀ ਦੀਆਂ ਤਸਵੀਰਾਂ ਵੀ ਅਦਾਕਾਰਾ ਸਾਂਝੀਆਂ ਨਹੀਂ ਕਰਦੀ । ਇੱਕ ਵਾਰ ਉਸ ਦੀ ਧੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਜ਼ਰੂਰ ਹੋਈਆਂ ਸਨ। ਜਿਸ ਤੋਂ ਬਾਅਦ ਅਦਾਕਾਰਾ ਨੇ ਕਿਹਾ ਸੀ ਕਿ ਉਨ੍ਹਾਂ ਦੀ ਪ੍ਰਾਈਵੇਸੀ ਦਾ ਧਿਆਨ ਰੱਖਿਆ ਜਾਵੇ ।

ਇਹ ਖ਼ਬਰ ਵੀ ਪੜ੍ਹੋ -ਸ਼ੋਅ 'ਦਿ ਲਾਫ਼ਟਰ ਸ਼ੈੱਫਜ਼' 'ਚ ਅਕਸ਼ੈ ਕੁਮਾਰ ਨੇ ਕਾਫੀ ਹਸਾਇਆ

ਕੰਮ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ 'ਬੈਂਡ ਬਾਜਾ ਬਰਾਤ','ਪੀਕੇ', 'ਰੱਬ ਨੇ ਬਣਾ ਦੀ ਜੋੜੀ' ਸਣੇ ਕਈ ਫ਼ਿਲਮਾਂ ਕੀਤੀਆਂ ਹਨ । ਜਲਦ ਹੀ ਉਹ ਆਪਣੀ ਨਵੀਂ ਫ਼ਿਲਮ 'ਚੱਕਦਾ ਐਕਸਪ੍ਰੈੱਸ' 'ਚ ਨਜ਼ਰ ਆਏਗੀ । ਹਾਲਾਂਕਿ ਇਸ ਫ਼ਿਲਮ ਦੀ ਰਿਲੀਜ਼ ਡੇਟ ਹਾਲੇ ਤੱਕ ਸਾਹਮਣੇ ਨਹੀਂ ਆਈ ਹੈ।  

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News