ਯੂ. ਕੇ. ’ਚ ਧੀ ਵਾਮਿਕਾ ਨਾਲ ਨਜ਼ਰ ਆਈ ਅਨੁਸ਼ਕਾ ਸ਼ਰਮਾ, ਵਾਇਰਲ ਹੋਈ ਤਸਵੀਰ

07/01/2021 1:10:18 PM

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਅਕਸਰ ਕਿਸੇ ਨਾ ਕਿਸੇ ਵਜ੍ਹਾ ਕਾਰਨ ਸੁਰਖ਼ੀਆਂ ’ਚ ਰਹਿੰਦੀ ਹੈ। ਇਸ ਸਮੇਂ ਅਨੁਸ਼ਕਾ ਆਪਣੇ ਪਤੀ ਵਿਰਾਟ ਕੋਹਲੀ ਨਾਲ ਯੂ. ਕੇ. ’ਚ ਹੈ। ਅਨੁਸ਼ਕਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ’ਤੇ ਵੀ ਕਾਫੀ ਸਰਗਰਮ ਰਹਿੰਦੀ ਹੈ। ਹਾਲ ਹੀ ’ਚ ਉਸ ਨੇ ਆਪਣੀ ਬੇਟੀ ਵਾਮਿਕਾ ਨਾਲ ਹੈਂਗਆਊਟ ਕਰਦੇ ਦੇਖਿਆ ਗਿਆ। ਅਨੁਸ਼ਕਾ ਵਾਮਿਕਾ ਨੂੰ ਘੁਮਾਉਂਦੀ ਨਜ਼ਰ ਆਈ। ਸੋਸ਼ਲ ਮੀਡੀਆ ’ਤੇ ਵੀ ਅਨੁਸ਼ਕਾ ਇਨ੍ਹੀਂ ਦਿਨੀਂ ਕਾਫੀ ਸਰਗਰਮ ਹੈ।

PunjabKesari

ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਅਨੁਸ਼ਕਾ ਸ਼ਰਮਾ ਨੇ ਇਕ ਵੱਡਾ ਬ੍ਰਾਊਨ ਕੋਟ ਪਹਿਨਿਆ ਹੈ, ਜਿਸ ’ਚ ਉਸ ਨੇ ਆਪਣੇ ਵਾਲਾਂ ’ਚ ਪੋਨੀਟੇਲ ਬਣਾਈ ਹੋਈ ਹੈ। ਹਾਲਾਂਕਿ ਤਸਵੀਰਾਂ ’ਚ ਵਾਮਿਕਾ ਦਾ ਚਿਹਰਾ ਨਹੀਂ ਦਿਖਾਈ ਦੇ ਰਿਹਾ ਹੈ। ਉਸ ਦੀ ਇਹ ਤਸਵੀਰ ਹੁਣ ਸੋਸ਼ਲ ਮੀਡੀਆ ’ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਨਾਲ ਹੀ ਉਸ ਦੇ ਪ੍ਰਸ਼ੰਸਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

PunjabKesari

ਇਸ ਵੀਡੀਓ ਨੂੰ ਹੁਣ ਤਕ ਹਜ਼ਾਰਾਂ ਲੋਕ ਪਸੰਦ ਕਰ ਚੁੱਕੇ ਹਨ। ਵਾਮਿਕਾ ਦੀ ਇਕ ਝਲਕ ਪਾਉਣ ਲਈ ਲੋਕ ਬੇਤਾਬ ਰਹਿੰਦੇ ਹਨ। ਹਾਲਾਂਕਿ ਵਿਰਾਟ ਤੇ ਅਨੁਸ਼ਕਾ ਉਸ ਨੂੰ ਦੁਨੀਆ ਦੇ ਸਾਹਮਣੇ ਨਹੀਂ ਲਿਆਉਣਾ ਚਾਹੁੰਦੇ।

PunjabKesari

ਕੁਝ ਸਮਾਂ ਪਹਿਲਾਂ ਵਿਰਾਟ ਕੋਹਲੀ ਨੇ ਇਕ ਇੰਸਟਾਗ੍ਰਾਮ ਲਾਈਵ ਸੈਸ਼ਨ ਰੱਖਿਆ ਸੀ। ਇਸ ਦੌਰਾਨ ਇਕ ਯੂਜ਼ਰ ਨੇ ਪੁੱਛਿਆ ਸੀ ਕਿ ਉਨ੍ਹਾਂ ਨੇ ਆਪਣੀ ਬੇਟੀ ਨੂੰ ਅਜੇ ਤਕ ਸੋਸ਼ਲ ਮੀਡੀਆ ਤੋਂ ਦੂਰ ਕਿਉਂ ਰੱਖਿਆ ਹੈ। ਇਸ ’ਤੇ ਉਨ੍ਹਾਂ ਕਿਹਾ ਸੀ, ‘ਅਸੀਂ ਇਕ ਕੱਪਲ ਦੇ ਤੌਰ ’ਤੇ ਉਸ ਸਮੇਂ ਤਕ ਆਪਣੀ ਬੇਟੀ ਨੂੰ ਸੋਸ਼ਲ ਮੀਡੀਆ ਤੋਂ ਦੂਰ ਰੱਖਣ ਦਾ ਫ਼ੈਸਲਾ ਕੀਤਾ ਹੈ, ਜਦੋਂ ਤਕ ਕਿ ਉਸ ਨੂੰ ਸੋਸ਼ਲ ਮੀਡੀਆ ਬਾਰੇ ਚੰਗੀ ਤਰ੍ਹਾਂ ਪਤਾ ਨਹੀਂ ਲੱਗ ਜਾਂਦਾ।’ ਉਨ੍ਹਾਂ ਕਿਹਾ ਸੀ ਕਿ ਸੋਸ਼ਲ ਮੀਡੀਆ ਯੂਜ਼ ਕਰਨ ਦਾ ਫ਼ੈਸਲਾ ਉਹ ਖ਼ੁਦ ਕਰੇਗੀ।’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।


Rahul Singh

Content Editor

Related News