ਮਰਹੂਮ ਸਿੱਧੂ ਮੂਸੇਵਾਲਾ ਕੇਸ ’ਚ 24 ਮੁਲਜ਼ਮਾਂ ਦੀ ਪੇਸ਼ੀ

Wednesday, Jan 24, 2024 - 01:34 PM (IST)

ਮਰਹੂਮ ਸਿੱਧੂ ਮੂਸੇਵਾਲਾ ਕੇਸ ’ਚ 24 ਮੁਲਜ਼ਮਾਂ ਦੀ ਪੇਸ਼ੀ

ਮਾਨਸਾ (ਜੱਸਲ) - ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਮੰਗਲਵਾਰ ਨੂੰ ਤਿੰਨ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਨ ਦੇ ਨਾਲ 21 ਮੁਲਜ਼ਮ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ ਕੀਤੇ ਗਏ, ਜਦਕਿ ਇਕ ਮੁਲਜ਼ਮ ਨੂੰ ਪੇਸ਼ ਨਹੀਂ ਕੀਤਾ ਜਾ ਸਕਿਆ। ਮੁਲਜ਼ਮਾਂ ਦੀ ਅਗਲੀ ਸੁਣਵਾਈ 8 ਫਰਵਰੀ ਨੂੰ ਹੋਵੇਗੀ। 

ਇਹ ਖ਼ਬਰ ਵੀ ਪੜ੍ਹੋ : ‘ਵਾਰਨਿੰਗ 2’ ਦਾ ਵੱਡਾ ਸਰਪ੍ਰਾਈਜ਼ ਆਇਆ ਸਾਹਮਣੇ, ਧੀਰਜ ਕੁਮਾਰ ਦੀ ‘ਕੀਪਾ’ ਵਜੋਂ ਹੋਈ ਐਂਟਰੀ

ਮੰਗਲਵਾਰ ਨੂੰ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਮਾਨਸਾ ਦੀ ਅਦਾਲਤ ’ਚ ਕਪਿਲ ਪੰਡਿਤ, ਅਰਸ਼ਦ ਖਾਨ, ਸਚਿਨ ਬਵਾਨੀ ਸਮੇਤ 21 ਮੁਲਜ਼ਮਾਂ ਨੂੰ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ ਕੀਤਾ ਗਿਆ। ਇਸ ਪੇਸ਼ੀ ’ਤੇ ਮੁਲਜ਼ਮ ਸਚਿਨ ਬਿਸ਼ਨੋਈ ਪੇਸ਼ ਨਹੀਂ ਹੋਇਆ। 

ਇਹ ਖ਼ਬਰ ਵੀ ਪੜ੍ਹੋ : ਰਾਮ ਮੰਦਰ ਦੇ ਅੰਦਰ ਭੀੜ ’ਚ ਫਸੀ ਆਲੀਆ ਭੱਟ, ਪਤਨੀ ਨੂੰ ਸੰਭਾਲਦੇ ਪ੍ਰੇਸ਼ਾਨ ਦਿਖੇ ਰਣਬੀਰ ਕਪੂਰ

ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਮੁਲਜ਼ਮਾਂ ਦੀ ਅਗਲੀ ਪੇਸ਼ੀ 8 ਫਰਵਰੀ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਨੇ ਕਤਲ ਕੇਸ ਨਾਲ ਸਬੰਧਤ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਕੁੱਝ ਰਿਕਾਰਡ ਮੰਗਿਆ ਹੈ, ਜਿਸ ਨੂੰ ਅਗਲੀ ਪੇਸ਼ੀ ’ਤੇ ਪੇਸ਼ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News