ਮਲਾਇਕਾ ਅਰੋੜਾ ਦੇ ਪਿਤਾ ਦੇ ਅੰਤਿਮ ਦਰਸ਼ਨਾਂ ਲਈ ਪਹੁੰਚਿਆ ਅਰਬਾਜ਼ ਦਾ ਪਰਿਵਾਰ
Wednesday, Sep 11, 2024 - 03:47 PM (IST)
ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਅੱਜ ਸਵੇਰੇ ਖੁਦਕੁਸ਼ੀ ਕਰ ਲਈ ਹੈ। ਮੁੰਬਈ ਪੁਲਸ ਨੇ ਬੁੱਧਵਾਰ ਨੂੰ ਦੱਸਿਆ ਕਿ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਮੁੰਬਈ ਦੇ ਬਾਂਦਰਾ ਸਥਿਤ ਆਪਣੇ ਘਰ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।
ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ। ਪੁਲਸ ਟੀਮ ਮੌਕੇ 'ਤੇ ਮੌਜੂਦ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਅੱਜ ਸਵੇਰੇ ਕਰੀਬ 9 ਵਜੇ ਦੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਲਾਇਕਾ ਅਰੋੜਾ ਪੁਣੇ ਤੋਂ ਰਵਾਨਾ ਹੋ ਗਈ ਸੀ, ਜੋ ਹੁਣ ਪਿਤਾ ਦੇ ਅਪਾਰਟਮੈਂਟ 'ਚ ਪਹੁੰਚ ਚੁੱਕੀ ਹੈ।
ਅਭਿਨੇਤਰੀ ਦੇ ਸਾਬਕਾ ਪਤੀ ਅਰਬਾਜ਼ ਖਾਨ ਵੀ ਮੌਕੇ 'ਤੇ ਪਹੁੰਚ ਗਏ ਹਨ। ਉਥੇ ਹੀ ਅਰਬਾਜ਼ ਖ਼ਾਨ ਦਾ ਭਰਾ ਸੋਹੇਲ ਖ਼ਾਨ ਵੀ ਮਾਂ ਨਾਲ ਪਹੁੰਚ ਚੁੱਕਿਆ ਹੈ। ਇਸ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ 'ਚ ਸੋਹੇਲ ਖ਼ਾਨ ਆਪਣੀ ਮਾਂ ਦੀ ਹੱਥ ਫੜ੍ਹੀ ਮਲਾਇਕਾ ਦੇ ਘਰ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਬਾਂਦਰਾ ਪੁਲਸ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਫਿਲਹਾਲ ਪੁਲਸ ਨੂੰ ਅਜੇ ਤੱਕ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਮਲਾਇਕਾ ਅਰੋੜਾ ਦੇ ਪਿਤਾ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਅਰਬਾਜ਼ ਖ਼ਾਨ ਸਾਬਕਾ ਪਤਨੀ ਮਲਾਇਕਾ ਦੇ ਪਿਤਾ ਦੇ ਘਰ ਦੇ ਬਾਹਰ
ਸਲਮਾਨ ਖ਼ਾਨ ਦੀ ਭੈਣ ਅਲਵੀਰ ਖ਼ਾਨ
ਸਲਮਾਨ ਦੀ ਮਾਂ ਮਲਾਇਕਾ ਦੇ ਪੇਕੇ ਘਰ ਦੇ ਬਾਹਰ
ਸਲੀਮ ਖ਼ਾਨ ਕੁੜਮ ਦੇ ਘਰ ਦੇ ਬਾਹਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।