ਕਾਮੇਡੀ ਸ਼ੋਅ ਦੇ ਜੱਜ ਅਰਚਨਾ ਪੂਰਨ ਦਾ ਐਲਾਨ, ਨਵਜੋਤ ਸਿੱਧੂ ਦੇ ਹੱਕ 'ਚ ਲੈਣਗੇ ਇਹ ਫ਼ੈਸਲਾ

09/30/2021 10:26:27 AM

ਨਵੀਂ ਦਿੱਲੀ : 'ਦਿ ਕਪਿਲ ਸ਼ਰਮਾ ਸ਼ੋਅ' ਵਿਚ ਬਤੌਰ ਜੱਜ ਨਜ਼ਰ ਆਉਣ ਵਾਲੀ ਅਦਾਕਾਰਾ ਅਰਚਨਾ ਪੂਰਨ ਸਿੰਘ ਨੇ ਕਿਹਾ ਹੈ ਕਿ ''ਜੇਕਰ ਨਵਜੋਤ ਸਿੰਘ ਸਿੱਧੂ ਸ਼ੋਅ ਵਿਚ ਵਾਪਸ ਆਉਂਦੇ ਹਨ ਤਾਂ ਉਹ ਇਹ ਸੀਟ ਅਤੇ ਸ਼ੋਅ ਛੱਡ ਦੇਵੇਗੀ।'' ਦਰਅਸਲ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨਗੀ ਅਹੁਦੇ ਤੋਂ ਮੰਗਲਵਾਰ ਨੂੰ ਤਿਆਗ ਪੱਤਰ ਦੇ ਦਿੱਤਾ ਹੈ। 'ਦਿ ਕਪਿਲ ਸ਼ਰਮਾ ਸ਼ੋਅ' ਦੇ ਪ੍ਰਸ਼ੰਸਕ ਹੁਣ ਇਸ ਗੱਲ ਨੂੰ ਲੈ ਕੇ ਉਤਸੁਕ ਹਨ ਕੀ ਨਵਜੋਤ ਸਿੰਘ ਸਿੱਧੂ ਬਤੌਰ ਜੱਜ ਕਾਮੇਡੀ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' ਵਿਚ ਵਾਪਸ ਆਉਣਗੇ। 

PunjabKesari

ਦੱਸ ਦਈਏ ਕਿ ਅਰਚਨਾ ਪੂਰਨ ਸਿੰਘ ਨੇ ਸਾਲ 2019 ਤੋਂ ਨਵਜੋਤ ਸਿੰਘ ਸਿੱਧੂ ਦੇ ਸ਼ੋਅ ਛੱਡਣ 'ਤੇ ਬਤੌਰ ਜੱਜ ਦੀ ਕਮਾਨ ਸੰਭਾਲੀ ਹੋਈ ਹੈ। ਸੋਸ਼ਲ ਮੀਡੀਆ 'ਤੇ ਨਵਜੋਤ ਸਿੰਘ ਸਿੱਧੂ ਦੇ ਸ਼ੋਅ ਨਾਲ ਜੁੜਨ ਨੂੰ ਲੈ ਕੇ ਕਈ ਮੀਮ ਵਾਇਰਲ ਹੋ ਰਹੇ ਹਨ। ਇਕ ਮੀਮ ਅਰਚਨਾ ਪੂਰਨ ਸਿੰਘ ਨੇ ਵੀ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ। ਹੁਣ ਅਰਚਨਾ ਪੂਰਨ ਸਿੰਘ ਨੇ ਕਿਹਾ ਹੈ ਕਿ ਉਹ ਕਪਿਲ ਸ਼ਰਮਾ ਸ਼ੋਅ ਦੇ ਜੱਜ ਦੀ ਸੀਟ ਨਵਜੋਤ ਸਿੰਘ ਸਿੱਧੂ ਲਈ ਛੱਡਣ ਲਈ ਤਿਆਰ ਹੈ, ਜੇਕਰ ਉਹ ਸ਼ੋਅ ਵਿਚ ਵਾਪਸ ਆਉਂਦੇ ਹਨ।

 
 
 
 
 
 
 
 
 
 
 
 
 
 
 
 

A post shared by Archana Puran Singh (@archanapuransingh)

ਅਸਤੀਫ਼ੇ ਤੋਂ ਕੁਝ ਘੰਟੇ ਬਾਅਦ ਹੀ ਅਰਚਨਾ ਆਈ ਸੀ ਟ੍ਰੈਂਡਿੰਗ 'ਚ
ਨਵਜੋਤ ਸਿੰਘ ਸਿੱਧੂ ਨੇ ਅਸਤੀਫ਼ਾ ਦਿੰਦਿਆਂ ਸਾਫ਼ ਕੀਤਾ ਕਿ ਉਹ ਅਹੁਦੇ 'ਤੇ ਨਹੀਂ ਰਹਿਣਗੇ ਪਰ ਪਾਰਟੀ ਨਾਲ ਜੁੜੇ ਰਹਿਣਗੇ। ਨਵਜੋਤ ਸਿੰਘ ਸਿੱਧੂ ਨੇ ਅਸਤੀਫੇ ਦਾ ਐਲਾਨ ਆਪਣੇ ਟਵਿੱਟਰ ਹੈਂਡਲ ਤੋਂ ਕੀਤਾ। ਉਨ੍ਹਾਂ ਦੇ ਇਸ ਐਲਾਨ ਤੋਂ ਕੁਝ ਘੰਟੇ ਬਾਅਦ ਹੀ ਅਰਚਨਾ ਪੂਰਨ ਸਿੰਘ ਟਵਿਟਰ 'ਤੇ ਛਾ ਗਈ। ਹਰ ਥਾਂ ਉਨ੍ਹਾਂ ਦਾ ਹੀ ਨਾਂ 'ਤੇ ਮੀਮਸ ਦਿਖਣ ਲੱਗੇ।

ਨੋਟ - ਅਰਚਨਾ ਪੂਰਨ ਸਿੰਘ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News