‘ਜੁਗ ਜੁਗ ਜੀਓ’ ਦੀ ਟੀਮ ਨੂੰ ਅਰਚਨਾ ਪੂਰਨ ਸਿੰਘ ਨੇ ਦਿੱਤੀਆਂ ਸ਼ੁਭਕਾਮਨਾਵਾਂ

06/07/2022 4:51:16 PM

ਮੁੰਬਈ (ਬਿਊਰੋ)– ਵਰੁਣ ਧਵਨ ਤੇ ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਜੁਗ ਜੁਗ ਜੀਓ’ ਨੂੰ ਲੈ ਕੇ ਚਰਚਾ ’ਚ ਹਨ। ਫ਼ਿਲਮ ਦਾ ਮੋਸ਼ਨ ਪੋਸਟਰ ਕੁਝ ਦਿਨ ਪਹਿਲਾਂ ਰਿਲੀਜ਼ ਹੋਇਆ ਸੀ, ਜਿਸ ਤੋਂ ਬਾਅਦ ਪ੍ਰਸ਼ੰਸਕ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਫ਼ਿਲਮ ‘ਜੁਗ ਜੁਗ ਜੀਓ’ ਦੀ ਰਿਲੀਜ਼ ’ਚ ਥੋੜ੍ਹਾ ਸਮਾਂ ਬਚਿਆ ਹੈ। ਇਹ ਫ਼ਿਲਮ 24 ਜੂਨ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ। ਅਜਿਹੇ ’ਚ ਫ਼ਿਲਮ ਲਈ ਸ਼ੁਭਕਾਮਨਾਵਾਂ ਦਾ ਸਿਲਸਿਲਾ ਵੀ ਤੇਜ਼ ਹੋ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਕਤਲ ਕਾਂਡ : ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਕੇਕੜਾ ਨੇ ਕੀਤੇ ਵੱਡੇ ਖ਼ੁਲਾਸੇ

ਹਾਸਿਆਂ ਦੀ ਰਾਣੀ ਤੇ ਅਦਾਕਾਰਾ ਅਰਚਨਾ ਪੂਰਨ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਕੂ ਐਪ ’ਤੇ ਆਪਣੇ ਸ਼ੁਭਚਿੰਤਕ ਵਰੁਣ ਧਵਨ ਸਮੇਤ ਪੂਰੀ ਟੀਮ ਨੂੰ ਫ਼ਿਲਮ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਸ ਨੇ ਲਿਖਿਆ, ‘‘ਜੁਗ ਜੁਗ ਜੀਓ’ ਲਈ ਸ਼ੁਭਕਾਮਨਾਵਾਂ #varundhawan #neetukapoor #anilkapoor #kiaraadvani #jugjugjeeyo.’’

‘ਜੁਗ ਜੁਗ ਜੀਓ’ ਕਰਨ ਜੌਹਰ ਦੇ ਧਰਮਾ ਪ੍ਰੋਡਕਸ਼ਨ ਬੈਨਰ ਹੇਠ ਬਣੀ ਜੀਓ ਪਾਵਰ ਪੈਕਡ ਫੈਮਿਲੀ ਐਂਟਰਟੇਨਰ ਫ਼ਿਲਮ ਹੈ, ਜੋ ਕਦੇ ਤੁਹਾਨੂੰ ਭਾਵੁਕ ਕਰ ਦਿੰਦੀ ਹੈ ਤੇ ਕਦੇ ਤੁਹਾਨੂੰ ਹਸਾਉਂਦੀ ਹੈ। ਇਸ ਫੈਮਿਲੀ ਡਰਾਮਾ ਫ਼ਿਲਮ ਦੇ ਟਰੇਲਰ ’ਚ ਅਨਿਲ ਕਪੂਰ ਤੇ ਵਰੁਣ ਧਵਨ ਸ਼ਾਨਦਾਰ ਨਜ਼ਰ ਆ ਰਹੇ ਹਨ। ਇਸ ਫ਼ਿਲਮ ’ਚ ਵਰੁਣ ਤੇ ਕਿਆਰਾ ਨੂੰ ਵਿਆਹੁਤਾ ਜੋੜੇ ਦੇ ਰੂਪ ’ਚ ਦਿਖਾਇਆ ਗਿਆ ਹੈ। ਇਸ ਫ਼ਿਲਮ ’ਚ ਅਨਿਲ ਕਪੂਰ ਦੇ ਨਾਲ ਨੀਤੂ ਕਪੂਰ ਵੀ ਨਜ਼ਰ ਆਉਣ ਵਾਲੀ ਹੈ।

ਵਰੁਣ ਧਵਨ ਤੇ ਕਿਆਰਾ ਅਡਵਾਨੀ ਤੋਂ ਇਲਾਵਾ ਪਰਿਵਾਰਕ ਮਨੋਰੰਜਨ ਵਾਲੀ ਫ਼ਿਲਮ ‘ਜੁਗ ਜੁਗ ਜੀਓ’ ਦੀ ਸਟਾਰ ਕਾਸਟ ’ਚ ਬਾਲੀਵੁੱਡ ਸਟਾਰ ਅਨਿਲ ਕਪੂਰ, ਨੀਤੂ ਕਪੂਰ, ਪ੍ਰਜਾਕਤਾ ਕੋਲੀ ਤੇ ਮਨੀਸ਼ ਪਾਲ ਵੀ ਸ਼ਾਮਲ ਹਨ। ਫ਼ਿਲਮ ਦਾ ਨਿਰਦੇਸ਼ਨ ਰਾਜ ਮਹਿਤਾ ਵਲੋਂ ਕੀਤਾ ਗਿਆ ਹੈ ਤੇ ਧਰਮਾ ਪ੍ਰੋਡਕਸ਼ਨ ਦੇ ਅਧੀਨ Viacom18 ਸਟੂਡੀਓਜ਼ ਤੇ ਹੀਰੂ ਯਸ਼ ਜੌਹਰ, ਕਰਨ ਜੌਹਰ, ਅਪੂਰਵਾ ਮਹਿਤਾ ਵਲੋਂ ਨਿਰਮਿਤ ਹੈ। ਕੋਰੋਨਾ ਮਹਾਮਾਰੀ ਤੋਂ ਬਾਅਦ ਕਰਨ ਜੌਹਰ ਦੀ ਧਰਮਾ ਪ੍ਰੋਡਕਸ਼ਨ ਦੀ ਇਹ ਪਹਿਲੀ ਫ਼ਿਲਮ ਹੈ, ਜੋ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦੇ ਰਿਲੀਜ਼ ਹੋਣ ’ਚ ਕੁਝ ਹੀ ਦਿਨ ਬਾਕੀ ਹਨ, ਜਿਸ ਲਈ ਦਰਸ਼ਕ ਤੇ ਪ੍ਰਸ਼ੰਸਕ ਇਸ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News