ਫ਼ਿਲਮ ''ਅਰਦਾਸ ਸਰਬੱਤ ਦੇ ਭਲੇ ਦੀ'' ਨੇ ਛੱਡਿਆ ਆਪਣਾ ਰੰਗ, ਜਾਣੋ ਕੀ ਹੈ ਲੋਕਾਂ ਦੇ ਰੀਵਿਊਜ਼
Friday, Sep 13, 2024 - 05:28 PM (IST)
ਜਲੰਧਰ (ਬਿਊਰੋ) : ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਦੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਅੱਜ ਰਿਲੀਜ਼ ਹੋ ਗਈ ਹੈ। ਇਸ ਫਿਲਮ ਨੂੰ ਲੋਕਾਂ ਦੀ ਵਧੀਆ ਪ੍ਰਤੀਕਿਰੀਆ ਮਿਲ ਰਹੀ ਹੈ। ਇਸ ਫ਼ਿਲਮ ਦੀ ਰਿਲੀਜ਼ ਬਾਰੇ ਗਿੱਪੀ ਗਰੇਵਾਲ, ਜੈਸਮੀਨ ਭਸੀਨ ਅਤੇ ਫਿਲਮ ਦੀ ਹੋਰ ਸਟਾਰਕਾਸਟ ਲਗਾਤਾਰ ਆਪਣੇ ਪ੍ਰਸ਼ੰਸਕਾਂ ਨਾਲ ਪੋਸਟਾਂ ਸ਼ੇਅਰ ਕਰ ਰਹੇ ਹਨ।
ਦੱਸ ਦਈਏ ਕਿ ਸਾਲ 2016 'ਚ ਗਿੱਪੀ ਗਰੇਵਾਲ ਨੇ ਫ਼ਿਲਮ 'ਅਰਦਾਸ' ਰਿਲੀਜ਼ ਕੀਤੀ ਸੀ, ਜਿਸ ਨੂੰ ਦਰਸ਼ਕਾਂ ਵੱਲੋ ਕਾਫ਼ੀ ਪਸੰਦ ਕੀਤਾ ਗਿਆ ਸੀ। ਸਫ਼ਲਤਾ ਮਿਲਣ ਤੋਂ ਬਾਅਦ ਇਸ ਦੇ ਦੂਜੇ ਭਾਗ 'ਅਰਦਾਸ ਕਰਾਂ' ਨੂੰ ਸਾਲ 2019 'ਚ ਰਿਲੀਜ਼ ਕੀਤਾ ਗਿਆ ਸੀ ਅਤੇ ਹੁਣ ਲੋਕ ਤੀਜੇ ਭਾਗ 'ਅਰਦਾਸ ਸਰਬੱਤ ਦੇ ਭਲੇ ਦੀ' ਉਡੀਕ ਕਰ ਰਹੇ ਸੀ। ਹੁਣ ਦਰਸ਼ਕਾਂ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਗਿੱਪੀ ਗਰੇਵਾਲ ਅਤੇ ਜੈਸਮੀਨ ਦੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਅੱਜ ਸਿਨੇਮਾ ਘਰਾਂ 'ਚ ਰਿਲੀਜ਼ ਹੋ ਗਈ ਹੈ।
ਜੇਕਰ ਸਟਾਰਕਾਸਟ ਬਾਰੇ ਗੱਲ ਕੀਤੀ ਜਾਵੇ ਤਾਂ ਇਸ ਫ਼ਿਲਮ 'ਚ ਗਿੱਪੀ ਗਰੇਵਾਲ, ਜੈਸਮੀਨ ਭਸੀਨ, ਨਿਰਮਲ ਰਿਸ਼ੀ, ਪ੍ਰਿੰਸ ਕੰਵਲਜੀਤ ਸਿੰਘ, ਸਰਦਾਰ ਸੋਹੀ, ਸੀਮਾ ਕੌਸ਼ਲ, ਗੁਰਪ੍ਰੀਤ ਭੰਗੂ, ਜੱਗੀ ਸਿੰਘ, ਰਾਣਾ ਜੰਗ ਬਹਾਦਰ, ਰੁਪਿੰਦਰ ਰੂਪੀ, ਰਘਵੀਰ ਬੋਲੀ, ਰਵਨੀਤ ਸੋਹਲ, ਰਵਿੰਦਰ ਮੰਡ, ਮਲਕੀਤ ਰੌਣੀ, ਬਸ਼ੀਰ, ਅਮਨ ਕੋਟਿਸ਼, ਤਾਨੀਆ ਮਹਾਜਨ ਵਰਗੇ ਕਲਾਕਾਰ ਸ਼ਾਮਲ ਹਨ। ਇਸ ਫ਼ਿਲਮ ਦਾ ਨਿਰਦੇਸ਼ਨ ਅਤੇ ਲੇਖਨ ਗਿੱਪੀ ਗਰੇਵਾਲ ਨੇ ਕੀਤਾ ਹੈ। ਇਸ ਨਾਲ ਹੀ ਉਨ੍ਹਾਂ ਨੇ ਲੀਡ ਰੋਲ ਵੀ ਅਦਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦੇ ਨਾਂ ਇਕ ਹੋਰ ਰਿਕਾਰਡ, ਹਰ ਪਾਸੇ ਛਾਇਆ 'ਮੂਸਾ ਜੱਟ'
'ਅਰਦਾਸ ਸਰਬੱਤ ਦੇ ਭਲੇ ਦੀ' ਇੱਕ ਪੰਜਾਬੀ ਫ਼ਿਲਮ ਹੈ। ਇਹ 'ਸਰਬੱਤ ਦੇ ਭਲੇ ਦੀ ਅਰਦਾਸ' ਕਰਨ ਵਾਲੀ ਫ਼ਿਲਮ ਹੈ। ਲੋਕ ਇਸ ਫ਼ਿਲਮ ਨੂੰ ਦੇਖਣ ਲਗਾਤਾਰ ਸਿਨੇਮਾ ਘਰਾਂ 'ਚ ਪਹੁੰਚ ਰਹੇ ਹਨ ਅਤੇ ਕਾਫ਼ੀ ਪਸੰਦ ਵੀ ਕਰ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਆਪਣੀ ਪਹਿਲੇ ਦਿਨ 'ਚ ਕਿੰਨੀ ਕਮਾਈ ਕਰਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।