ਗਿੱਪੀ ਦੀ ਫ਼ਿਲਮ ''ਅਰਦਾਸ ਸਰਬੱਤ ਦੇ ਭਲੇ ਦੀ'' ਦਾ ਗੀਤ ''ਅਸ਼ਕੇ'' ਬਣਿਆ ਚਰਚਾ ਦਾ ਵਿਸ਼ਾ

Wednesday, Aug 21, 2024 - 11:37 AM (IST)

ਗਿੱਪੀ ਦੀ ਫ਼ਿਲਮ ''ਅਰਦਾਸ ਸਰਬੱਤ ਦੇ ਭਲੇ ਦੀ'' ਦਾ ਗੀਤ ''ਅਸ਼ਕੇ'' ਬਣਿਆ ਚਰਚਾ ਦਾ ਵਿਸ਼ਾ

ਜਲੰਧਰ (ਬਿਊਰੋ)- ਪੰਜਾਬੀ ਸਿਨੇਮਾ ਦੇ ਸਟਾਰ ਅਦਾਕਾਰ ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੀ ਇੰਨੀਂ ਦਿਨੀਂ ਫ਼ਿਲਮੀ ਗਲਿਆਰਿਆਂ 'ਚ ਕਾਫ਼ੀ ਚਰਚਾ ਅਤੇ ਖਿੱਚ ਦਾ ਕੇਂਦਰ ਬਿੰਦੂ ਬਣੀ ਹੋਈ ਹੈ। ਫ਼ਿਲਮ ਦਾ ਦੂਜਾ ਗੀਤ 'ਅਸ਼ਕੇ' ਭਲਕੇ ਵੱਖ-ਵੱਖ ਪਲੇਟਫ਼ਾਰਮ 'ਤੇ ਰਿਲੀਜ਼ ਹੋਇਆ ਹੈ, ਜਿਸ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਫ਼ਿਲਮ ਦੇ ਇਸ ਗੀਤ ਨੂੰ ਖ਼ਬਰ ਲਿਖਣ ਦੌਰਾਨ 2,689,700 ਤੋਂ ਵੱਧ ਵਿਊਜ਼ ਮਿਲ ਚੁੱਕੇ ਸਨ।

ਇਹ ਖ਼ਬਰ ਵੀ ਪੜ੍ਹੋ -  ਕੋਲਕਾਤਾ ਰੇਪ ਕੇਸ 'ਤੇ ਫੁੱਟਿਆ ਪੰਜਾਬੀ ਕਲਾਕਾਰਾਂ ਦਾ ਗੁੱਸਾ, ਬੋਲੇ- ਭਾਰਤ 'ਚ ਕੁੜੀਆਂ ਸੁਰੱਖਿਅਤ ਨਹੀਂ....

ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੇ ਰਿਲੀਜ਼ ਹੋਏ ਉਕਤ ਖੂਬਸੂਰਤ ਗਾਣੇ 'ਅਸ਼ਕੇ' ਦੀ ਗੱਲ ਕੀਤੀ ਜਾਵੇ ਤਾਂ ਇਸ ਨੂੰ ਆਵਾਜ਼ ਦੇਣ ਦੇ ਨਾਲ-ਨਾਲ ਸੰਗੀਤ ਸੰਯੋਜਨਤਾ ਵੀ ਗਿੱਪੀ ਗਰੇਵਾਲ ਵੱਲੋਂ ਕੀਤੀ ਗਈ ਹੈ, ਜਦਕਿ ਮਨ ਨੂੰ ਮੋਹ ਲੈਣ ਵਾਲੇ ਇਸ ਗਾਣੇ ਦੇ ਬੋਲ ਅਤੇ ਕੰਪੋਜੀਸ਼ਨ ਦੀ ਸਿਰਜਣਾ ਹੈਪੀ ਰਾਏਕੋਟੀ ਨੇ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਇੰਡਸਟਰੀ 'ਚ ਖੁੱਲ੍ਹੇਆਮ ਕੰਮ ਦੇ ਬਦਲੇ ਹੁੰਦੀ ਸੈਕਸ ਦੀ ਮੰਗ, ਖੁਲਾਸਿਆਂ ਮਗਰੋਂ ਸਿਆਸਤ 'ਚ ਵੱਡਾ ਤੂਫਾਨ

ਜੀਓ ਸਟੂਡਿਓਜ਼', 'ਹੰਬਲ ਮੋਸ਼ਨ ਪਿਕਚਰਜ਼' ਅਤੇ 'ਪਨੋਰਮਾ ਸਟੂਡਿਓਜ਼' ਵੱਲੋਂ ਪੇਸ਼ ਕੀਤੀ ਜਾ ਰਹੀ ਉਕਤ ਅਰਥ-ਭਰਪੂਰ ਫ਼ਿਲਮ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ, ਜਯੋਤੀ ਦੇਸ਼ਪਾਂਡੇ, ਕੁਮਾਰ ਮੰਗਤ ਪਾਠਕ, ਅਭਿਸ਼ੇਕ ਪਾਠਕ, ਦਿਵਿਆ ਧਮੀਜਾ, ਮੁਰਲੀਧਰ ਛਤਵਾਨੀ, ਸੰਜੀਵ ਜੋਸ਼ੀ, ਭਾਨਾ ਲਾ ਅਤੇ ਵਿਨੋਦ ਅਸਵਾਲ ਦੁਆਰਾ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਅਤੇ ਲੇਖਨ ਦੀ ਦੋਹਰੀ ਜਿੰਮੇਵਾਰੀ ਗਿੱਪੀ ਗਰੇਵਾਲ ਵੱਲੋਂ ਹੀ ਨਿਭਾਈ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News