‘ਅਰਦਾਸ ਸਰਬੱਤ ਦੇ ਭਲੇ ਦੀ’ : ‘ਅਰਦਾਸ’ ਫਰੈਂਚਾਇਜ਼ੀ ਦੀ ਤੀਜੀ ਫ਼ਿਲਮ ਦੀ ਸ਼ੂਟਿੰਗ ਹੋਈ ਸ਼ੁਰੂ, ਦੇਖੋ ਤਸਵੀਰਾਂ

Monday, Jan 15, 2024 - 05:28 PM (IST)

‘ਅਰਦਾਸ ਸਰਬੱਤ ਦੇ ਭਲੇ ਦੀ’ : ‘ਅਰਦਾਸ’ ਫਰੈਂਚਾਇਜ਼ੀ ਦੀ ਤੀਜੀ ਫ਼ਿਲਮ ਦੀ ਸ਼ੂਟਿੰਗ ਹੋਈ ਸ਼ੁਰੂ, ਦੇਖੋ ਤਸਵੀਰਾਂ

ਐਂਟਰਟੇਨਮੈਂਟ ਡੈਸਕ– ਸੁਪਰ ਡੁਪਰ ਹਿੱਟ ਪੰਜਾਬੀ ਫਰੈਂਚਾਇਜ਼ੀ ‘ਅਰਦਾਸ’ ਬਹੁਤ ਸਾਰੇ ਲੋਕਾਂ ਦੇ ਦਿਲ ਦੇ ਕਰੀਬ ਹੈ। ਇਸ ਫਰੈਂਚਾਇਜ਼ੀ ਦੀ ਪਹਿਲੀ ਫ਼ਿਲਮ ਸਾਲ 2016 ’ਚ ‘ਅਰਦਾਸ’ ਨਾਂ ਨਾਲ ਰਿਲੀਜ਼ ਹੋਈ ਸੀ।

ਇਹ ਖ਼ਬਰ ਵੀ ਪੜ੍ਹੋ : ਅਯੁੱਧਿਆ : ਰਾਮ ਮੰਦਰ ਤੋਂ 15 ਮਿੰਟ ਦੀ ਦੂਰੀ ’ਤੇ ਅਮਿਤਾਭ ਬੱਚਨ ਨੇ ਖ਼ਰੀਦਿਆ ਪਲਾਟ, ਕੀਮਤ ਜਾਣ ਲੱਗੇਗਾ ਝਟਕਾ

ਫਿਰ 2019 ’ਚ ਫ਼ਿਲਮ ਦਾ ਦੂਜਾ ਭਾਗ ‘ਅਰਦਾਸ ਕਰਾਂ’ ਨਾਂ ਨਾਲ ਰਿਲੀਜ਼ ਹੋਇਆ ਸੀ। ਹੁਣ ਫ਼ਿਲਮ ਦੇ ਤੀਜੇ ਭਾਗ ਦਾ ਐਲਾਨ ਹੋ ਗਿਆ ਹੈ, ਜਿਸ ਦਾ ਨਾਂ ‘ਅਰਦਾਸ ਸਰਬੱਤ ਦੇ ਭਲੇ ਦੀ’ ਹੋਣ ਵਾਲਾ ਹੈ।

PunjabKesari

ਖ਼ਾਸ ਗੱਲ ਇਹ ਹੈ ਕਿ ‘ਅਰਦਾਸ ਸਰਬੱਤ ਦੇ ਭਲੇ ਦੀ’ ਫ਼ਿਲਮ ਦੀ ਸ਼ੂਟਿੰਗ ਅੱਜ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਦੀਆਂ ਕੁਝ ਤਸਵੀਰਾਂ ਗਿੱਪੀ ਗਰੇਵਾਲ ਨੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ।

PunjabKesari

ਤਸਵੀਰਾਂ ਨਾਲ ਕੈਪਸ਼ਨ ਲਿਖਦਿਆਂ ਉਨ੍ਹਾਂ ਦੱਸਿਆ ਕਿ ‘ਅਰਦਾਸ ਸਰਬੱਤ ਦੇ ਭਲੇ ਦੀ’ ਫ਼ਿਲਮ ਹੰਬਲ ਮੋਸ਼ਨ ਪਿਕਚਰਜ਼ ਤੇ ਪੈਨੋਰਾਮਾ ਸਟੂਡੀਓਜ਼ ਦੀ ਸਾਂਝੀ ਪੇਸ਼ਕਸ਼ ਹੋਣ ਵਾਲੀ ਹੈ।

PunjabKesari

ਤਸਵੀਰਾਂ ’ਚ ਗਿੱਪੀ ਗਰੇਵਾਲ ਨਾਲ ਗੁਰਪ੍ਰੀਤ ਘੁੱਗੀ ਤੇ ਬਲਜੀਤ ਸਿੰਘ ਦਿਓ ਵੀ ਨਜ਼ਰ ਆ ਰਹੇ ਹਨ।

PunjabKesari

ਦੱਸ ਦੇਈਏ ਕਿ ‘ਅਰਦਾਸ’ ਤੇ ‘ਅਰਦਾਸ ਕਰਾਂ’ ਦੋਵੇਂ ਫ਼ਿਲਮਾਂ ਗਿੱਪੀ ਗਰੇਵਾਲ ਵਲੋਂ ਡਾਇਰੈਕਟ ਕੀਤੀਆਂ ਗਈਆਂ ਸਨ, ਉਥੇ ਇਸ ਫ਼ਿਲਮ ਨੂੰ ਵੀ ਉਹ ਖ਼ੁਦ ਹੀ ਡਾਇਰੈਕਟ ਕਰਦੇ ਨਜ਼ਰ ਆ ਸਕਦੇ ਹਨ। ਫਿਲਹਾਲ ਇਸ ਦੀ ਰਿਲੀਜ਼ ਡੇਟ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News