ਚੰਡੀਗੜ੍ਹ ਵਾਲੇ ਹੋ ਜਾਣ ਤਿਆਰ, 27 ਮਈ ਨੂੰ ਹੋਣ ਜਾ ਰਿਹਾ ਅਰਿਜੀਤ ਸਿੰਘ ਦਾ ਲਾਈਵ ਸ਼ੋਅ

Tuesday, May 02, 2023 - 01:19 PM (IST)

ਚੰਡੀਗੜ੍ਹ ਵਾਲੇ ਹੋ ਜਾਣ ਤਿਆਰ, 27 ਮਈ ਨੂੰ ਹੋਣ ਜਾ ਰਿਹਾ ਅਰਿਜੀਤ ਸਿੰਘ ਦਾ ਲਾਈਵ ਸ਼ੋਅ

ਚੰਡੀਗੜ੍ਹ (ਬਿਊਰੋ)– ਆਪਣੀ ਮਿੱਠੀ ਆਵਾਜ਼ ਨਾਲ ਲੱਖਾਂ-ਕਰੋੜਾਂ ਲੋਕਾਂ ਨੂੰ ਆਪਣਾ ਮੁਰੀਦ ਬਣਾਉਣ ਵਾਲੇ ਗਾਇਕ ਅਰਿਜੀਤ ਸਿੰਘ ਨੂੰ ਕੌਣ ਸੁਣਨਾ ਪਸੰਦ ਨਹੀਂ ਕਰਦਾ। ਹਰ ਕਿਸੇ ਨੂੰ ਉਨ੍ਹਾਂ ਦੇ ਗੀਤਾਂ ਦੀ ਉਡੀਕ ਰਹਿੰਦੀ ਹੈ।

ਇਹ ਖ਼ਬਰ ਵੀ ਪੜ੍ਹੋ : ਧਮਕੀਆਂ ਵਿਚਾਲੇ ਸਲਮਾਨ ਖ਼ਾਨ ਦਾ ਇਕ ਹੋਰ ਬਿਆਨ, ਇਸ ਦੇਸ਼ ਨੂੰ ਦੱਸਿਆ ਸੁਰੱਖਿਅਤ

ਇਸ ਦੇ ਨਾਲ ਹੀ ਅਰਿਜੀਤ ਦੀਆਂ ਲਾਈਵ ਪ੍ਰਫਾਰਮੇਸਿਜ਼ ਵੀ ਚਰਚਾ ’ਚ ਰਹਿੰਦੀਆਂ ਹਨ, ਜਿਨ੍ਹਾਂ ਨੂੰ ਲੋਕ ਖ਼ੂਬ ਇੰਜੁਆਏ ਕਰਦੇ ਹਨ। ਹੁਣ ਅਰਿਜੀਤ ਸਿੰਘ ਚੰਡੀਗੜ੍ਹ ਵਿਖੇ ਲਾਈਵ ਸ਼ੋਅ ਕਰਨ ਜਾ ਰਹੇ ਹਨ।

ਅਰਿਜੀਤ ਦਾ ਇਹ ਸ਼ੋਅ 27 ਮਈ ਨੂੰ ਐਕਜ਼ੀਬਿਸ਼ਨ ਗਰਾਊਂਡ ਸੈਕਟਰ 34 ਚੰਡੀਗੜ੍ਹ ਵਿਖੇ ਹੋਵੇਗਾ, ਜਿਸ ਦੀਆਂ ਟਿਕਟਾਂ ਦੀ ਬੁਕਿੰਗ ਵੀ ਸ਼ੁਰੂ ਹੋ ਚੁੱਕੀ ਹੈ।

PunjabKesari

ਜੇਕਰ ਅਰਿਜੀਤ ਸਿੰਘ ਦੇ ਯੂਟਿਊਬ ’ਤੇ ਸਭ ਤੋਂ ਵੱਧ ਸੁਣੇ ਜਾਣ ਵਾਲੇ ਗੀਤ ਦੀ ਗੱਲ ਕਰੀਏ ਤਾਂ ਇਸ ਦਾ ਨਾਂ ‘ਖੈਰੀਅਤ’ ਹੈ, ਜੋ ਸੁਸ਼ਾਂਤ ਸਿੰਘ ਰਾਜਪੂਤ ਤੇ ਸ਼ਰਧਾ ਕਪੂਰ ਦੀ ਫ਼ਿਲਮ ‘ਛਿਛੋਰੇ’ ਦਾ ਹੈ। ਇਸ ਗੀਤ ਨੂੰ ਯੂਟਿਊਬ ’ਤੇ 900 ਮਿਲੀਅਨ ਤੋਂ ਵੱਧ ਵਾਰ ਸੁਣਿਆ ਜਾ ਚੁੱਕਾ ਹੈ।

ਨੋਟ- ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News