ਸਲਮਾਨ ਦੀ ਭੈਣ ਅਰਪਿਤਾ ਨੇ ਦਿੱਤੀ ਨੂੰ ਕੋਰੋਨਾ ਮਾਤ, ਸੋਸ਼ਲ ਮੀਡੀਆ ''ਤੇ ਸਾਂਝੀ ਕੀਤੀ ਪੋਸਟ
Wednesday, May 12, 2021 - 12:39 PM (IST)
ਮੁੰਬਈ (ਬਿਊਰੋ) - ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਵੀ ਦੇਸ਼ 'ਚ ਕੋਰੋਨਾ ਦੇ ਵੱਧ ਰਹੇ ਕੇਸਾਂ ਨਾਲ ਸੰਕਰਮਿਤ ਪਾਈਆਂ ਗਈਆਂ ਹਨ, ਜਿਨ੍ਹਾਂ 'ਚੋਂ ਕਈ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ। ਕੁਝ ਅਜਿਹਾ ਹੀ ਅਦਾਕਾਰ ਸਲਮਾਨ ਖ਼ਾਨ ਦੀਆਂ ਭੈਣਾਂ ਨਾਲ ਵੀ ਹੋਇਆ। ਹਾਲਾਂਕਿ, ਅਰਪਿਤਾ ਖ਼ਾਨ ਨੇ ਹੁਣ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਸਲਮਾਨ ਨੇ ਭੈਣਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਇਕ ਇੰਟਰਵਿਊ ਦੌਰਾਨ ਕੀਤੀ ਸੀ। ਹਾਲਾਂਕਿ, ਹੁਣ ਦੋਵੇਂ ਭੈਣਾ ਕੋਰੋਨਾ ਨੂੰ ਮਾਤ ਦੇ ਚੁੱਕੀਆਂ ਹਨ।
ਕੋਰੋਨਾ ਨੈਗੇਟਿਵ ਅਰਪਿਤਾ ਖ਼ਾਨ
ਅਰਪਿਤਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕਰਦਿਆਂ ਕਿਹਾ, 'ਮੈਂ ਅਪ੍ਰੈਲ 2021 ਦੇ ਮਹੀਨੇ ਦੀ ਸ਼ੁਰੂਆਤ 'ਚ ਕੋਰੋਨਾ ਪਾਜ਼ੇਟਿਵ ਹੋ ਗਈ ਸੀ, ਹਾਲਾਂਕਿ ਮੇਰੇ ਅੰਦਰ ਕੋਰੋਨਾ ਦਾ ਕੋਈ ਲੱਛਣ ਨਹੀਂ ਸੀ। ਮੈਂ ਸਭ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਸਹੀ ਤਰੀਕੇ ਨਾਲ ਕੀਤੀ ਹੈ ਅਤੇ ਭਗਵਾਨ ਦਾ ਸ਼ੁਕਰ ਹੈ ਕਿ ਮੈਂ ਪੂਰੀ ਤਰ੍ਹਾਂ ਠੀਕ ਹਾਂ ਅਤੇ ਵਧੀਆ ਮਹਿਸੂਸ ਕਰ ਰਹੀ ਹਾਂ।' ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਅਰਪਿਤਾ ਨੇ ਕੈਪਸ਼ਨ 'ਚ ਇਕ ਕੈਪਸ਼ਨ ਇਮੋਜੀ ਵੀ ਸਾਂਝੀ ਕੀਤੀ ਹੈ।'
ਸਲਮਾਨ ਖ਼ਾਨ ਨੇ ਦਿੱਤੀ ਸੀ ਭੈਣਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ
ਸਲਮਾਨ ਖ਼ਾਨ ਨੇ 'ਰਾਧੇ' ਦੇ ਪ੍ਰਚਾਰ ਲਈ ਦਿੱਤੇ ਇਕ ਇੰਟਰਵਿਊ ਦੌਰਾਨ ਦੱਸਿਆ ਸੀ ਕਿ ਉਸ ਦੀ ਇਕ ਚਚੇਰੀ ਭੈਣ ਅਤੇ ਅਰਪਿਤਾ ਖ਼ਾਨ ਕੋਰੋਨਾ ਦੀ ਦੂਜੀ ਲਹਿਰ 'ਚ ਸੰਕਰਮਿਤ ਪਾਈਆਂ ਗਈਆਂ ਹਨ ਪਰ ਦੋਵਾਂ ਨੇ ਕੋਰੋਨਾ ਵਿਰੁੱਧ ਲੜਾਈ ਜਿੱਤ ਲਈ ਹੈ ਅਤੇ ਹੁਣ ਪੂਰੀ ਤਰ੍ਹਾਂ ਠੀਕ ਹੋ ਗਈਆਂ ਹਨ। ਸਲਮਾਨ ਨੇ ਇਹ ਨਹੀਂ ਦੱਸਿਆ ਕਿ ਉਹ ਕਦੋਂ ਸੰਕਰਮਿਤ ਸੀ ਪਰ ਅਰਪਿਤਾ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।