ਐੱਨ. ਸੀ. ਬੀ. ਦੀ ਵਿਸ਼ੇਸ਼ ਜਾਂਚ ਟੀਮ ਨੇ ਦਰਜ ਕੀਤੇ ਆਰੀਅਨ ਖ਼ਾਨ ਦੇ ਬਿਆਨ
Saturday, Nov 13, 2021 - 11:50 AM (IST)
ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਮੁੰਬਈ ਦੇ ਸਮੁੰਦਰੀ ਕੰਢੇ ਇਕ ਕਰੂਜ਼ ’ਚੋਂ ਕਥਿਤ ਤੌਰ ’ਤੇ ਨਸ਼ੀਲੀਆਂ ਵਸਤਾਂ ਬਰਾਮਦ ਹੋਣ ਦੇ ਮਾਮਲੇ ਦੀ ਜਾਂਚ ਕਰ ਰਹੀ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਦੀ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਸ਼ੁੱਕਰਵਾਰ ਸ਼ਾਮ ਪੇਸ਼ ਹੋਏ।
ਰਾਤ ਤੱਕ ਉਨ੍ਹਾਂ ਦਾ ਬਿਆਨ ਦਰਜ ਕੀਤਾ ਜਾ ਰਿਹਾ ਸੀ। ਅਦਾਲਤ ਨੇ ਪਿਛਲੇ ਮਹੀਨੇ ਉਨ੍ਹਾਂ ਦੀ ਅਰਜ਼ੀ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਹਰ ਸ਼ੁੱਕਰਵਾਰ ਐੱਨ. ਸੀ. ਬੀ. ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ।
ਇਹ ਖ਼ਬਰ ਵੀ ਪੜ੍ਹੋ : ਆਜ਼ਾਦੀ ਨੂੰ 'ਭੀਖ' ਦੱਸਣ ਦੇ ਮਾਮਲੇ 'ਚ ਕੰਗਨਾ ਰਣੌਤ ਖ਼ਿਲਾਫ਼ ਕੇਸ ਦਰਜ, 5 ਜ਼ਿਲ੍ਹਿਆਂ 'ਚ ਪੁਲਸ ਸ਼ਿਕਾਇਤਾਂ
ਸੂਤਰਾਂ ਨੇ ਦੱਸਿਆ ਕਿ ਬਾਅਦ ’ਚ ਉਹ ਐੱਨ. ਸੀ. ਬੀ. ਦੇ ਉੱਪ ਮੁਖੀ ਸੰਜੇ ਕੁਮਾਰ ਦੀ ਅਗਵਾਈ ਹੇਠ ਨਵੀਂ ਮੁੰਬਈ ’ਚ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਏ ਤੇ ਆਪਣਾ ਬਿਆਨ ਦਰਜ ਕਰਵਾਇਆ।
ਦੱਸ ਦੇਈਏ ਕਿ 2 ਅਕਤੂਬਰ ਨੂੰ ਸ਼ਾਹਰੁਖ ਖ਼ਾਨ ਤੇ ਗੌਰੀ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਦਾ ਨਾਂ ਡਰੱਗ ਮਾਮਲੇ ’ਚ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਉਸ ਆਰਥਰ ਰੋਡ ਜੇਲ੍ਹ ’ਚ ਬੰਦ ਸੀ। ਆਰੀਅਨ ਨੂੰ 28 ਦਿਨਾਂ ਬਾਅਦ ਜੇਲ੍ਹ ਤੋਂ ਜ਼ਮਾਨਤ ਮਿਲੀ ਸੀ ਪਰ ਆਰੀਅਨ ਨੂੰ 14 ਸ਼ਰਤਾਂ ਦੇ ਆਧਾਰ ’ਤੇ ਬੇਲ ਦਿੱਤੀ ਗਈ ਸੀ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।