ਪੰਜ ਤੱਤਾਂ 'ਚ ਵਿਲੀਨ ਹੋਈ ਸੁਰਾਂ ਦੀ ਮਲਿਕਾ ਆਸ਼ਾ ਭੋਸਲੇ, ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ
Monday, Apr 13, 2026 - 05:34 PM (IST)
ਮੁੰਬਈ : ਭਾਰਤੀ ਸੰਗੀਤ ਜਗਤ ਦੀ 'ਸੁਰਾਂ ਦੀ ਰਾਣੀ' ਕਹੀ ਜਾਣ ਵਾਲੀ ਮਹਾਨ ਗਾਇਕਾ ਆਸ਼ਾ ਭੋਸਲੇ (92) ਦਾ ਅੱਜ ਮੁੰਬਈ ਦੇ ਸ਼ਿਵਾਜੀ ਪਾਰਕ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਉਹ ਐਤਵਾਰ (12 ਅਪ੍ਰੈਲ, 2026) ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਰੀ ਸਾਹ ਲੈਂਦਿਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਉਨ੍ਹਾਂ ਦੇ ਜਾਣ ਨਾਲ ਭਾਰਤੀ ਸਿਨੇਮਾ ਅਤੇ ਸੰਗੀਤ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ: ਕ੍ਰਿਕਟਰ ਯੁਜਵੇਂਦਰ ਚਾਹਲ ਦੀ Naughty ਚੈਟ ਲੀਕ ! ਅਦਾਕਾਰਾ ਨੇ ਖੁਦ ਦਿਖਾਏ ਮੈਸੇਜ

ਸਰਕਾਰੀ ਸਨਮਾਨਾਂ ਨਾਲ ਹੋਈ ਅੰਤਿਮ ਵਿਦਾਈ
ਗਾਇਕਾ ਦੀ ਮ੍ਰਿਤਕ ਦੇਹ ਨੂੰ ਅੱਜ ਸਵੇਰੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ, ਜਿੱਥੇ ਬਾਲੀਵੁੱਡ ਦੀਆਂ ਵੱਡੀਆਂ ਹਸਤੀਆਂ, ਸਿਆਸੀ ਆਗੂਆਂ ਅਤੇ ਹਜ਼ਾਰਾਂ ਪ੍ਰਸ਼ੰਸਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਾਮ ਨੂੰ ਮੁੰਬਈ ਦੇ ਸ਼ਿਵਾਜੀ ਪਾਰਕ ਵਿਖੇ ਉਨ੍ਹਾਂ ਦੇ ਪੁੱਤਰ ਆਨੰਦ ਭੋਸਲੇ ਨੇ ਉਨ੍ਹਾਂ ਨੂੰ ਅਗਨੀ ਦਿੱਤੀ। ਮਹਾਰਾਸ਼ਟਰ ਸਰਕਾਰ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦੇ ਕੇ ਅੰਤਿਮ ਵਿਦਾਈ ਦਿੱਤੀ ਗਈ।
ਇਹ ਵੀ ਪੜ੍ਹੋ: ਜਾਣੋ ਕੀ ਸੀ ਗਾਇਕਾ ਆਸ਼ਾ ਭੋਸਲੇ ਦੀ ਆਖਰੀ ਇੱਛਾ ਜੋ ਰਹਿ ਗਈ ਅਧੂਰੀ
8 ਦਹਾਕਿਆਂ ਦਾ ਸ਼ਾਨਦਾਰ ਸਫ਼ਰ
ਆਸ਼ਾ ਭੋਸਲੇ ਦਾ ਸੰਗੀਤਕ ਸਫ਼ਰ ਲਗਭਗ 80 ਸਾਲਾਂ ਦਾ ਰਿਹਾ। ਉਨ੍ਹਾਂ ਨੇ 12,000 ਤੋਂ ਵੱਧ ਗੀਤ ਗਾ ਕੇ ਗਿਨੀਜ਼ ਵਰਲਡ ਰਿਕਾਰਡ ਵਿੱਚ ਆਪਣਾ ਨਾਂ ਦਰਜ ਕਰਵਾਇਆ। ਇਸ ਤੋਂ ਇਲਾਵਾ ਪਦਮ ਵਿਭੂਸ਼ਣ ਅਤੇ ਦਾਦਾ ਸਾਹਿਬ ਫਾਲਕੇ ਵਰਗੇ ਦੇਸ਼ ਦੇ ਸਰਵਉੱਚ ਸਨਮਾਨ ਹਾਸਲ ਕੀਤੇ। ਉਨ੍ਹਾਂ ਨੇ ਹਿੰਦੀ ਦੇ ਨਾਲ-ਨਾਲ ਪੰਜਾਬੀ, ਮਰਾਠੀ, ਬੰਗਾਲੀ ਅਤੇ ਹੋਰ ਕਈ ਖੇਤਰੀ ਭਾਸ਼ਾਵਾਂ ਵਿੱਚ ਆਪਣੀ ਆਵਾਜ਼ ਦਾ ਜਾਦੂ ਬਿਖੇਰਿਆ।
ਇਹ ਵੀ ਪੜ੍ਹੋ: ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ ਦਾ ਵੱਡਾ ਦਾਅਵਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
