ਅੱਤਵਾਦੀਆਂ ਦੇ ਸਰਪ੍ਰਸਤਾਂ ਨਾਲ ਕਾਹਦੀ ਖੇਡ? ਅਸ਼ੋਕ ਪੰਡਿਤ ਨੇ ਭਾਰਤ-ਪਾਕਿ ਮੈਚ ਨੂੰ ਦੱਸਿਆ ਸ਼ਹੀਦਾਂ ਦਾ ਅਪਮਾਨ !
Tuesday, Feb 10, 2026 - 03:40 PM (IST)
ਮੁੰਬਈ (ਏਜੰਸੀ) : ਸਾਲ 2026 ਦੇ ਟੀ-20 ਵਿਸ਼ਵ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਇੰਡੀਅਨ ਫਿਲਮ ਐਂਡ ਟੈਲੀਵਿਜ਼ਨ ਡਾਇਰੈਕਟਰਜ਼ ਐਸੋਸੀਏਸ਼ਨ (IFTDA) ਦੇ ਪ੍ਰਧਾਨ ਅਤੇ ਮਸ਼ਹੂਰ ਫਿਲਮ ਨਿਰਮਾਤਾ ਅਸ਼ੋਕ ਪੰਡਿਤ ਨੇ ਇਸ ਮੁਕਾਬਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਦੀ ਪਛਾਣ ਅੱਤਵਾਦ ਵਜੋਂ ਹੋਵੇ, ਉਸ ਨਾਲ ਕੋਈ ਵੀ ਖੇਡ ਖੇਡਣਾ ਦੇਸ਼ ਦੇ ਜਜ਼ਬਾਤਾਂ ਨਾਲ ਖਿਲਵਾੜ ਹੈ।
"ਸੁਰੱਖਿਆ ਬਲਾਂ ਦੀ ਸ਼ਹਾਦਤ ਨੂੰ ਨਾ ਭੁੱਲੋ"
ਮੀਡੀਆ ਨਾਲ ਗੱਲਬਾਤ ਕਰਦਿਆਂ ਅਸ਼ੋਕ ਪੰਡਿਤ ਨੇ ਕਿਹਾ, "ਮੈਂ ਪੂਰੀ ਤਰ੍ਹਾਂ ਇਸ ਦੇ ਖ਼ਿਲਾਫ਼ ਹਾਂ। ਭਾਰਤ ਨੂੰ ਪਾਕਿਸਤਾਨ ਨਾਲ ਕਦੇ ਨਹੀਂ ਖੇਡਣਾ ਚਾਹੀਦਾ। ਇੱਕ ਅਜਿਹਾ ਦੇਸ਼ ਜੋ ਸਿਰਫ਼ ਅੱਤਵਾਦ ਫੈਲਾਉਂਦਾ ਹੈ ਅਤੇ ਸ਼ਾਂਤੀ ਵਿੱਚ ਵਿਸ਼ਵਾਸ ਨਹੀਂ ਰੱਖਦਾ, ਉਸ ਨਾਲ ਮੈਦਾਨ ਵਿੱਚ ਉਤਰਨਾ ਸਾਡੇ ਸੁਰੱਖਿਆ ਬਲਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਅਪਮਾਨ ਹੈ, ਜੋ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਦੇ ਹਨ।"
ਪਾਕਿਸਤਾਨ ਨੇ ਪਹਿਲਾਂ ਮਨਾ ਕੀਤਾ, ਫਿਰ ਲਿਆ ਯੂ-ਟਰਨ
ਦੱਸਣਯੋਗ ਹੈ ਕਿ ਪਾਕਿਸਤਾਨ ਸਰਕਾਰ ਨੇ ਕਾਫੀ ਉਲਝਣ ਤੋਂ ਬਾਅਦ ਆਪਣੀ ਟੀਮ ਨੂੰ 15 ਫਰਵਰੀ ਨੂੰ ਕੋਲੰਬੋ ਵਿੱਚ ਭਾਰਤ ਖ਼ਿਲਾਫ਼ ਖੇਡਣ ਦੀ ਹਰੀ ਝੰਡੀ ਦੇ ਦਿੱਤੀ ਹੈ। ਪਹਿਲਾਂ ਪਾਕਿਸਤਾਨ ਨੇ ਭਾਰਤ ਨਾਲ ਖੇਡਣ ਤੋਂ ਇਨਕਾਰ ਕਰ ਦਿੱਤਾ ਸੀ, ਪਰ ਆਈ.ਸੀ.ਸੀ (ICC) ਅਤੇ ਹੋਰ ਦੇਸ਼ਾਂ ਦੇ ਦਬਾਅ ਤੋਂ ਬਾਅਦ ਹੁਣ ਉਹ ਮੈਦਾਨ ਵਿੱਚ ਉਤਰਨ ਲਈ ਤਿਆਰ ਹਨ।
ਇਹ ਵੀ ਪੜ੍ਹੋ: ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ ਦੁਨੀਆ
ਖੇਡ ਅਤੇ ਕਾਰੋਬਾਰ 'ਤੇ ਲੱਗੇ ਪਾਬੰਦੀ
ਅਸ਼ੋਕ ਪੰਡਿਤ ਨੇ ਸਪੱਸ਼ਟ ਕੀਤਾ ਕਿ ਉਹ ਨਿੱਜੀ ਤੌਰ 'ਤੇ ਪਾਕਿਸਤਾਨ ਨਾਲ ਕਿਸੇ ਵੀ ਤਰ੍ਹਾਂ ਦੇ ਖੇਡ ਸਬੰਧਾਂ ਜਾਂ ਕਾਰੋਬਾਰ ਦੇ ਸਖ਼ਤ ਖ਼ਿਲਾਫ਼ ਹਨ। ਉਨ੍ਹਾਂ ਮੁਤਾਬਕ ਜਦੋਂ ਤੱਕ ਗੁਆਂਢੀ ਦੇਸ਼ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਉਂਦਾ, ਉਦੋਂ ਤੱਕ ਉਸ ਨਾਲ ਕੋਈ ਰਿਸ਼ਤਾ ਨਹੀਂ ਰੱਖਣਾ ਚਾਹੀਦਾ।
ਇਹ ਵੀ ਪੜ੍ਹੋ: ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ ਹੋਵੇਗਾ ਫਿਲਮ ਦਾ ਟ੍ਰੇਲਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
