51 ਸਾਲ ਦੀ ਉਮਰ ''ਚ ਇਸ ਅਦਾਕਾਰਾ ਨੇ ਕਰਵਾਇਆ ਦੂਜਾ ਵਿਆਹ, ਦੇਖੋ ਤਸਵੀਰਾਂ
Thursday, Oct 10, 2024 - 12:43 PM (IST)
ਮੁੰਬਈ- ਜਾਵੇਰੀਆ ਅੱਬਾਸੀ ਪਾਕਿਸਤਾਨ ਦੀ ਮਸ਼ਹੂਰ ਅਦਾਕਾਰਾ ਹੈ। ਉਹ ਆਪਣੀ ਨਿੱਜੀ ਜ਼ਿੰਦਗੀ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਉਨ੍ਹਾਂ ਨੇ ਦੂਜਾ ਵਿਆਹ ਕੀਤਾ ਹੈ। ਉਨ੍ਹਾਂ ਨੇ ਆਪਣੇ ਪਤੀ ਨਾਲ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ, ਜੋ ਕਿ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ਵਿਚ ਉਹ ਦੋਵੇਂ ਬਹੁਤ ਪਿਆਰੇ ਲੱਗ ਰਹੇ ਹਨ।
ਜਾਵੇਰੀਆ ਅੱਬਾਸੀ ਪਾਕਿਸਤਾਨ ਦੀ ਮਸ਼ਹੂਰ ਅਦਾਕਾਰਾ ਹੈ। ਉਹ ਆਪਣੀ ਨਿੱਜੀ ਜ਼ਿੰਦਗੀ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਦੂਜਾ ਵਿਆਹ ਕੀਤਾ ਹੈ। ਉਸ ਨੇ ਆਪਣੇ ਪਤੀ ਨਾਲ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ, ਜੋ ਕਿ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ਵਿਚ ਉਹ ਦੋਵੇਂ ਬਹੁਤ ਪਿਆਰੇ ਲੱਗ ਰਹੇ ਹਨ।ਤਸਵੀਰਾਂ ਵਿਚ ਜੋੜਾਂ ਬਹੁਤ ਹੀ ਖ਼ੁਸ਼ ਦਿਖਾਈ ਦੇ ਰਿਹਾ ਹੈ। ਅਦਾਕਾਰਾ ਲਾੜੇ ਦੀਆਂ ਬਾਹਾਂ 'ਚ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਉਸ ਦੇ ਚਿਹਰੇ ਦੀ ਮੁਸਕਰਾਹਟ ਤੋਂ ਸਾਫ ਪਤਾ ਲੱਗ ਹੈ ਕਿ ਉਹ ਆਪਣੇ ਇਸ ਵਿਆਹ ਤੋਂ ਕਿੰਨੀ ਖੁਸ਼ ਹੈ। ਇਨ੍ਹਾਂ ਤਸਵੀਰਾਂ ਨੂੰ ਇੰਸਟਾਗ੍ਰਾਮ 'ਤੇ ਸ਼ੇਅਰ ਕਰਦਿਆਂ ਅਦਾਕਾਰਾ ਨੇ ਕੈਪਸ਼ਨ 'ਚ ਲਿਖਿਆ ਹੈ ਕਿ ਤੁਸੀਂ ਉਹ ਸਭ ਹੋ ਜਿਸ ਦੀ ਮੈਨੂੰ ਹਮੇਸ਼ਾ ਤੋਂ ਤਲਾਸ਼ ਸੀ।
ਇਸ ਦੇ ਨਾਲ ਹੀ ਪ੍ਰਸ਼ੰਸਕ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ 'ਤੇ ਕੁਮੈਂਟ ਕਰਕੇ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ। ਕੁਮੈਂਟਾਂ 'ਚ ਜੋੜੇ ਨੂੰ ਬਹੁਤ ਪਿਆਰ ਮਿਲ ਰਿਹਾ ਹੈ। ਜੋੜੇ ਨੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕ ਵੀ ਇਸ ਵਿਆਹ ਤੋਂ ਬਹੁਤ ਖ਼ੁਸ਼ ਹਨ। ਕੁਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ ਕਿ ਮਾਸ਼ੱਲਾ। ਕਿਸੇ ਹੋਰ ਪ੍ਰਸ਼ੰਸਕ ਨੇ ਲਿਖਿਆ ਹੈ ਕਿ ਹਮੇਸ਼ਾ ਇਸ ਤਰ੍ਹਾਂ ਖੁਸ਼ ਰਹੋ।
ਜ਼ਿਕਰਯੋਗ ਹੈ ਕਿ ਜਾਵੇਰੀਆ ਅੱਬਾਸੀ ਦੀ ਇਸ ਸਮੇਂ ਉਮਰ 51 ਸਾਲ ਹੈ। ਉਸ ਨੇ ਹੁਣ ਦੂਜਾ ਵਿਆਹ ਕੀਤਾ ਹੈ। ਇਸ ਤੋਂ ਪਹਿਲਾਂ ਉਸ ਦਾ ਵਿਆਹ 1997 'ਚ ਉਸ ਦੇ ਚਚੇਰੇ ਭਰਾ ਸ਼ਮੂਨ ਅੱਬਾਸੀ ਨਾਲ ਹੋਇਆ ਸੀ। ਸਾਲ 2010 ‘ਚ ਅਦਾਕਾਰਾ ਦਾ ਆਪਣੇ ਪਹਿਲੇ ਪਤੀ ਨਾਲ ਤਲਾਕ ਹੋ ਗਿਆ ਸੀ। ਤਲਾਕ ਤੋਂ 14 ਸਾਲ ਬਾਅਦ ਹੁਣ ਉਸ ਨੇ ਦੂਜਾ ਵਿਆਹ ਕਰਵਾ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ