ਏਪੀ ਢਿੱਲੋਂ ਦੇ ਘਰ ਫਾਈਰਿੰਗ ਮਾਮਲੇ ''ਤੇ ਕੈਨੇਡਾ ਪੁਲਸ ਦਾ ਵੱਡਾ ਬਿਆਨ, ਜਾਰੀ ਕੀਤੀ ਇਹ ਅਪਡੇਟ

Sunday, Nov 03, 2024 - 11:45 AM (IST)

ਏਪੀ ਢਿੱਲੋਂ ਦੇ ਘਰ ਫਾਈਰਿੰਗ ਮਾਮਲੇ ''ਤੇ ਕੈਨੇਡਾ ਪੁਲਸ ਦਾ ਵੱਡਾ ਬਿਆਨ, ਜਾਰੀ ਕੀਤੀ ਇਹ ਅਪਡੇਟ

ਐਂਟਰਟੇਨਮੈਂਟ ਡੈਸਕ : ਪੰਜਾਬੀ ਗਾਇਕ-ਰੈਪਰ ਏਪੀ ਢਿੱਲੋਂ ਦੇ ਘਰ ਦੇ ਬਾਹਰ ਲਗਭਗ 2 ਮਹੀਨੇ ਪਹਿਲਾਂ ਫਾਈਰਿੰਗ ਹੋਈ ਸੀ। ਇਸੇ ਮਾਮਲੇ 'ਚ ਬੀਤੇ ਕੁਝ ਦਿਨ ਪਹਿਲਾਂ ਕੈਨੇਡਾ ਪੁਲਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲ ਹੀ 'ਚ ਕੈਨੇਡਾ ਪੁਲਸ ਨੇ ਆਪਣੇ ਬਿਆਨ 'ਚ ਕਿਹਾ ਹੈ ਕਿ, ''ਏਪੀ ਢਿੱਲੋਂ ਦੇ ਬ੍ਰਿਟਿਸ਼ ਕੋਲੰਬੀਆ 'ਚ ਇੱਕ ਘਰ 'ਤੇ ਗੋਲੀਆਂ ਚਲਾਉਣ ਦੇ ਸ਼ੱਕ 'ਚ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਸ ਦਾ ਮੰਨਣਾ ਹੈ ਕਿ ਇਸ ਮਾਮਲੇ 'ਚ ਦੂਜਾ ਵਿਅਕਤੀ ਭਾਰਤ ਭੱਜ ਗਿਆ ਹੈ।''

PunjabKesari

ਦੂਜਾ ਸ਼ੱਕੀ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ
ਪੁਲਸ ਅਨੁਸਾਰ ਫੜੇ ਗਏ ਸ਼ੱਕੀ ਦੀ ਪਛਾਣ ਵਿਨੀਪੈਗ ਦੇ 25 ਸਾਲਾਂ ਅਭਿਜੀਤ ਕਿੰਗਰਾ ਵਜੋਂ ਹੋਈ ਹੈ। ਅਭਿਜੀਤ ਕਿੰਗਰਾ ਨੂੰ ਓਨਟਾਰੀਓ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਸ ਨੂੰ ਸ਼ੁੱਕਰਵਾਰ ਨੂੰ ਓਨਟਾਰੀਓ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਪੁਲਸ ਨੇ ਕਿਹਾ ਕਿ ਦੂਜੇ ਸ਼ੱਕੀ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਦੂਜੇ ਦੀ ਪਛਾਣ ਵਿਕਰਮ ਸ਼ਰਮਾ (23) ਵਜੋਂ ਹੋਈ ਹੈ, ਜੋ ਵਿਨੀਪੈਗ 'ਚ ਰਹਿੰਦਾ ਸੀ ਪਰ ਪੁਲਸ ਹੁਣ ਮੰਨਦੀ ਹੈ ਕਿ ਉਹ ਭਾਰਤ 'ਚ ਹੈ।

ਕੀ ਹੈ ਮਾਮਲਾ?
ਦੱਸਣਯੋਗ ਹੈ ਕਿ ਸਤੰਬਰ ਦੇ ਸ਼ੁਰੂ 'ਚ ਕੈਨੇਡਾ ਦੇ ਵੈਨਕੂਵਰ 'ਚ 'ਬ੍ਰਾਊਨ ਮੁੰਡੇ' ਫੇਮ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਘਰ ਦੇ ਬਾਹਰ ਫਾਈਰਿੰਗ ਦੀ ਘਟਨਾ ਸਾਹਮਣੇ ਆਈ ਸੀ। ਵਿਕਟੋਰੀਆ ਆਈਲੈਂਡ ਇਲਾਕੇ 'ਚ ਗਾਇਕ ਦੇ ਘਰ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਦੇ ਗੈਂਗ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ।

ਤਾਂ ਇਸ ਕਰਕੇ ਹੋਈ ਸੀ ਫਾਈਰਿੰਗ
ਦੱਸ ਦੇਈਏ ਕਿ ਘਟਨਾ ਤੋਂ ਬਾਅਦ ਕੁਝ ਵੀਡੀਓਜ਼ ਅਤੇ ਮੈਸੇਜਾਂ 'ਚ ਕਿਹਾ ਗਿਆ ਕਿ ਲਾਰੈਂਸ ਬਿਸ਼ਨੋਈ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਆਪਣਾ ਦੁਸ਼ਮਣ ਮੰਨਦਾ ਹੈ। ਏਪੀ ਢਿੱਲੋਂ ਦੇ ਸਲਮਾਨ ਨਾਲ ਚੰਗੇ ਸੰਬੰਧ ਹਨ। ਇਸ ਹਮਲੇ ਦਾ ਕਾਰਨ ਇਹ ਦੱਸਿਆ ਜਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News