ਸੈਫ ਅਲੀ ਖਾਨ ’ਤੇ ਹਮਲੇ ਦਾ ਮੁਲਜ਼ਮ 14 ਦਿਨਾਂ ਦੀ ਨਿਆਇਕ ਹਿਰਾਸਤ ’ਚ
Thursday, Jan 30, 2025 - 12:11 PM (IST)
ਮੁੰਬਈ - ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ’ਤੇ ਚਾਕੂ ਨਾਲ ਹਮਲਾ ਕਰਨ ਦੇ ਦੋਸ਼ ’ਚ ਗ੍ਰਿਫਤਾਰ 30 ਸਾਲਾ ਬੰਗਲਾਦੇਸ਼ੀ ਨਾਗਰਿਕ ਨੂੰ ਬੁੱਧਵਾਰ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ। ਬਾਂਦਰਾ ਮੈਜਿਸਟ੍ਰੇਟ ਅਦਾਲਤ ਨੇ ਕਿਹਾ ਕਿ ਮੁਲਜ਼ਮ ਦਾ ਪੁਲਸ ਰਿਮਾਂਡ ਵਧਾਉਣ ਲਈ ਕੋਈ ਨਵਾਂ ਆਧਾਰ ਨਹੀਂ ਹੈ। ਮੁਲਜ਼ਮ ਮੁਹੰਮਦ ਸ਼ਰੀਫੁਲ ਇਸਲਾਮ ਨੂੰ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਬਾਂਦਰਾ ਮੈਜਿਸਟ੍ਰੇਟ ਅਦਾਲਤ ’ਚ ਪੇਸ਼ ਕੀਤਾ ਗਿਆ ਸੀ।
ਪੁਲਸ ਨੇ ਜਾਂਚ ਲਈ ਦੋ ਦਿਨ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਇਸ ਨੂੰ ਖਾਰਿਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਮੁਲਜ਼ਮ 10 ਦਿਨਾਂ ਤੋਂ ਜ਼ਿਆਦਾ ਸਮੇਂ ਤੋਂ ਪੁਲਸ ਹਿਰਾਸਤ ’ਚ ਸੀ ਅਤੇ ਰਿਕਾਰਡ ਤੋਂ ਪਤਾ ਲੱਗਦਾ ਹੈ ਕਿ ਜਾਂਚ ਪੂਰੀ ਹੋ ਚੁੱਕੀ ਹੈ। ਜੇ ਅੱਗੇ ਕੋਈ ਨਵਾਂ ਸਬੂਤ ਸਾਹਮਣੇ ਆਉਂਦਾ ਹੈ ਤਾਂ ਪੁਲਸ ਨਵੇਂ ਸਿਰਿਓਂ ਮੁਲਜ਼ਮ ਦਾ ਰਿਮਾਂਡ ਮੰਗ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ Influencer ਨੇ ਨੀਰੂ ਬਾਜਵਾ ਨੂੰ ਕਿਹਾ- 'ਇਹ ਨੀ ਹੁੰਦੀ ਬੁੱਢੀ...'
ਪੁਲਸ ਅਨੁਸਾਰ, ਮੁਲਜ਼ਮ ਬੰਗਲਾਦੇਸ਼ੀ ਨਾਗਰਿਕ ਹੈ। ਉਸ ਨੇ ਭਾਰਤ ’ਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਤੋਂ ਬਾਅਦ ਆਪਣਾ ਨਾਂ ਮੁਹੰਮਦ ਸ਼ਰੀਫੁਲ ਇਸਲਾਮ ਸ਼ਹਿਜ਼ਾਦ ਤੋਂ ਬਿਜੋਏ ਦਾਸ ਕਰ ਲਿਆ ਸੀ। ਮੁਲਜ਼ਮ ਨੂੰ ਠਾਣੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਕੈਂਸਰ ਨੇ ਹਿਨਾ ਖ਼ਾਨ ਦਾ ਕੀਤਾ ਅਜਿਹਾ ਹਾਲ, ਤਸਵੀਰਾਂ ਵੇਖ ਫੈਨਜ਼ ਵੀ ਹੋ ਗਏ ਪਰੇਸ਼ਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।