ਨਰਾਤਿਆਂ 'ਚ ਬੀ ਪਰਾਕ ਦੀ ਪਤਨੀ ਨੇ ਬਣਾਇਆ ਸਪੈਸ਼ਲ ਖਾਣਾ, ਗਾਇਕ ਨੇ ਪਿਆਰੇ ਅੰਦਾਜ਼ 'ਚ ਕੀਤਾ ਧੰਨਵਾਦ

Tuesday, Sep 27, 2022 - 06:00 PM (IST)

ਨਰਾਤਿਆਂ 'ਚ ਬੀ ਪਰਾਕ ਦੀ ਪਤਨੀ ਨੇ ਬਣਾਇਆ ਸਪੈਸ਼ਲ ਖਾਣਾ, ਗਾਇਕ ਨੇ ਪਿਆਰੇ ਅੰਦਾਜ਼ 'ਚ ਕੀਤਾ ਧੰਨਵਾਦ

ਜਲੰਧਰ (ਬਿਊਰੋ) : ਬੀਤੇ ਦਿਨੀਂ ਨਰਾਤੇ ਸ਼ੁਰੂ ਹੋ ਚੁੱਕੇ ਹਨ। ਦੇਸ਼ ਭਰ ਵਿਚ ਨਰਾਤਿਆਂ ਨੂੰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਨਰਾਤਿਆਂ ਦੇ ਰੰਗ ਵਿਚ ਰੰਗੇ ਨਜ਼ਰ ਆ ਰਹੇ ਹਨ। ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਤੇ ਗਾਇਕ ਬੀ ਪਰਾਕ ਦੇ ਘਰ ਵੀ ਨਰਾਤਿਆਂ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਬੀਤੇ ਦਿਨ ਬੀ ਪਰਾਕ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕਰਕੇ ਸਾਰਿਆਂ ਨੂੰ ਨਰਾਤਿਆਂ ਦੀਆਂ ਵਧਾਈਆਂ ਦਿੱਤੀਆਂ ਸਨ। ਇਸ ਦੌਰਾਨ ਬੀ ਪਰਾਕ ਦੀ ਪਤਨੀ ਮੀਰਾ ਬਚਨ ਨੇ ਨਰਾਤਿਆਂ ਮੌਕੇ ਸਪੈਸ਼ਲ ਖਾਣਾ ਬਣਾਇਆ, ਜਿਸ ਦੀ ਤਸਵੀਰ ਬੀ ਪਰਾਕ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ। ਬੀ ਪਰਾਕ ਨੇ ਇੰਸਟਾਗ੍ਰਾਮ ਸਟੋਰੀ 'ਚ ਇਹ ਤਸਵੀਰ ਸ਼ੇਅਰ ਕੀਤੀ ਸੀ, ਜਿਸ ਨਾਲ ਬੀ ਪਰਾਕ ਨੇ ਪਿਆਰਾ ਕੈਪਸ਼ਨ ਵੀ ਲਿਖਿਆ। ਉਨ੍ਹਾਂ ਨੇ ਲਿਖਿਆ, "ਥੈਂਕ ਯੂ ਬੀਵੀ, ਮੀਰਾ ਬਚਨ।"

PunjabKesari

ਦੱਸ ਦਈਏ ਕਿ ਹਾਲ ਹੀ ਬੀ ਪਰਾਕ ਦੀ ਫ਼ਿਲਮ 'ਮੋਹ' ਰਿਲੀਜ਼ ਹੋਈ ਹੈ, ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ 'ਚ ਮਿਊਜ਼ਿਕ ਬੀ ਪਰਾਕ ਦਾ ਹੈ। ਇਸ ਦੇ ਨਾਲ ਜ਼ਿਆਦਾਤਰ ਗੀਤ ਵੀ ਖ਼ੁਦ ਬੀ ਪਰਾਕ ਨੇ ਹੀ ਗਾਏ ਹਨ।   

PunjabKesari

ਦੱਸਣਯੋਗ ਹੈ ਕਿ ਹਾਲ ਹੀ ਬੀ ਪਰਾਕ ਨੇ ਫ਼ਿਲਮ ਫ਼ੇਅਰ ਐਵਾਰਡ ਜਿੱਤਿਆ ਹੈ। ਇਸ ਦੇ ਨਾਲ ਹੀ ਉਹ 'ਮੋਹ' ਫ਼ਿਲਮ ਗੀਤਾਂ ਲਈ ਖੂਬ ਵਾਹ ਵਾਹੀ ਖੱਟ ਰਹੇ ਹਨ। ਹੁਣ ਬੀ ਪਰਾਕ ਇੱਕ ਵਾਰ ਫ਼ਿਰ ਤੋਂ ਸੁਰਖੀਆਂ ਵਿਚ ਆ ਗਏ ਹਨ। ਇਸ ਦਾ ਕਾਰਨ ਹੈ ਉਨ੍ਹਾਂ ਦੀ ਸੋਸ਼ਲ ਮੀਡੀਆ ਪੋਸਟ। ਦਰਅਸਲ, ਹਾਲ ਹੀ ਵਿਚ ਬੀ ਪਰਾਕ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਅਜਿਹੀ ਪੋਸਟ ਸ਼ੇਅਰ ਕੀਤੀ ਹੈ, ਜਿਸ ਨੂੰ ਪੜ੍ਹ ਕੇ ਉਨ੍ਹਾਂ ਦੇ ਫੈਨਜ਼ ਦੇ ਮਨਾਂ ਵਿਚ ਲੱਖਾਂ ਸਵਾਲ ਖੜ੍ਹੇ ਹੋ ਰਹੇ ਹਨ।  ਬੀ ਪਰਾਕ ਨੇ ਕਈ ਫ਼ਿਲਮਾਂ ਦੇ ਗੀਤਾਂ ਨੂੰ ਆਪਣੀ ਅਵਾਜ਼ ਅਤੇ ਸੰਗੀਤ ਦਿੱਤਾ ਹੈ। 

PunjabKesari


author

sunita

Content Editor

Related News