‘ਬੱਬਰ’ ਫ਼ਿਲਮ ਦਾ ਰੋਮਾਂਟਿਕ ਗੀਤ ‘ਕਿਸਮਤ’ ਪ੍ਰਭ ਗਿੱਲ ਦੀ ਆਵਾਜ਼ ’ਚ ਹੋਇਆ ਰਿਲੀਜ਼ (ਵੀਡੀਓ)

03/21/2022 5:28:36 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਬੱਬਰ’ ਇਨ੍ਹੀਂ ਦਿਨੀਂ ਸਿਨੇਮਾਘਰਾਂ ਦਾ ਸ਼ਿੰਗਾਰ ਬਣੀ ਹੋਈ ਹੈ। ਇਹ ਫ਼ਿਲਮ 18 ਮਾਰਚ ਨੂੰ ਰਿਲੀਜ਼ ਹੋਈ ਹੈ। ਇਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਮਾਂ ਬਣਨ ਵਾਲੀ ਹੈ ਸੋਨਮ ਕਪੂਰ, ਪਤੀ ਨਾਲ ਖ਼ੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ

ਹੁਣ ਫ਼ਿਲਮ ਦਾ ਇਕ ਰੋਮਾਂਟਿਕ ਗੀਤ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਦਾ ਨਾਂ ਹੈ ‘ਕਿਸਮਤ’, ਜੋ ਮਸ਼ਹੂਰ ਗਾਇਕ ਪ੍ਰਭ ਗਿੱਲ ਦੀ ਆਵਾਜ਼ ’ਚ ਰਿਲੀਜ਼ ਹੋਇਆ ਹੈ।

ਗੀਤ ਰਾਜ ਝਿੰਜਰ ਤੇ ਹਿਮਾਂਸ਼ੀ ਪ੍ਰਾਸ਼ਰ ’ਤੇ ਫ਼ਿਲਮਾਇਆ ਗਿਆ ਹੈ। ਇਸ ਨੂੰ ਰੋਨੀ ਅਜਨਾਲੀ ਤੇ ਗਿੱਲ ਮਛਰਾਏ ਨੇ ਲਿਖਿਆ ਹੈ। ਗੀਤ ਨੂੰ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ।

ਦੱਸ ਦੇਈਏ ਕਿ ‘ਬੱਬਰ’ ਫ਼ਿਲਮ ’ਚ ਅੰਮ੍ਰਿਤ ਮਾਨ ਤੇ ਯੋਗਰਾਜ ਸਿੰਘ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ’ਚ ਦੋਵਾਂ ਤੋਂ ਇਲਾਵਾ ਹੋਰ ਕਈ ਕਲਾਕਾਰਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਫ਼ਿਲਮ ਨੂੰ ਅਮਰ ਹੁੰਦਲ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News