ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਪੰਜਾਬੀ ਫ਼ਿਲਮ ‘ਬੱਬਰ’ (ਵੀਡੀਓ)

03/19/2022 3:11:45 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਬੱਬਰ’ 18 ਮਾਰਚ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋ ਚੁੱਕੀ ਹੈ। ਇਸ ਫ਼ਿਲਮ ’ਚ ਅੰਮ੍ਰਿਤ ਮਾਨ ਤੇ ਯੋਗਰਾਜ ਸਿੰਘ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਫ਼ਿਲਮ ‘ਬੱਬਰ’ ਦਾ ਦਰਸ਼ਕਾਂ ’ਤੇ ਚੱਲਿਆ ਜਾਦੂ

ਫ਼ਿਲਮ ਨੂੰ ਅਮਰ ਹੁੰਦਲ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਇਸ ਨੂੰ ਬੰਬ ਬੀਟਸ ਤੇ ਦੇਸੀ ਕਰਿਊ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਅੰਮ੍ਰਿਤ ਮਾਨ ਇਸ ਫ਼ਿਲਮ ’ਚ ਜ਼ੋਰਾਵਰ ਨਾਂ ਦੇ ਵਿਅਕਤੀ ਦਾ ਕਿਰਦਾਰ ਨਿਭਾਅ ਰਹੇ ਹਨ।

ਫ਼ਿਲਮ ਨੂੰ ਲੈ ਕੇ ਲੋਕਾਂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਚੁੱਕੀ ਹੈ। ਇਹ ਪ੍ਰਤੀਕਿਰਿਆ ਤੁਸੀਂ ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–

ਨੋਟ– ਤੁਹਾਨੂੰ ‘ਬੱਬਰ’ ਫ਼ਿਲਮ ਕਿਵੇਂ ਦੀ ਲੱਗੀ? ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News