ਅੰਮ੍ਰਿਤ ਮਾਨ ਦੀ ਫ਼ਿਲਮ ‘ਬੱਬਰ’ ਦਾ ਧਮਾਕੇਦਾਰ ਟਰੇਲਰ ਰਿਲੀਜ਼, ਜ਼ਬਰਦਸਤ ਹੈ ਐਕਸ਼ਨ (ਵੀਡੀਓ)

Tuesday, Mar 08, 2022 - 05:29 PM (IST)

ਅੰਮ੍ਰਿਤ ਮਾਨ ਦੀ ਫ਼ਿਲਮ ‘ਬੱਬਰ’ ਦਾ ਧਮਾਕੇਦਾਰ ਟਰੇਲਰ ਰਿਲੀਜ਼, ਜ਼ਬਰਦਸਤ ਹੈ ਐਕਸ਼ਨ (ਵੀਡੀਓ)

ਚੰਡੀਗੜ੍ਹ (ਬਿਊਰੋ)– ਅੰਮ੍ਰਿਤ ਮਾਨ ਦੀ ਆਗਾਮੀ ਰਿਲੀਜ਼ ਹੋਣ ਵਾਲੀ ਫ਼ਿਲਮ ‘ਬੱਬਰ’ ਦਾ ਟਰੇਲਰ ਬੀਤੇ ਦਿਨੀਂ ਰਿਲੀਜ਼ ਹੋ ਗਿਆ ਹੈ। ਟਰੇਲਰ ’ਚ ਸ਼ੁਰੂ ਤੋਂ ਲੈ ਕੇ ਅਖੀਰ ਤਕ ਜ਼ਬਰਦਸਤ ਐਕਸ਼ਨ ਦੇਖਣ ਨੂੰ ਮਿਲ ਰਿਹਾ ਹੈ।

ਟਰੇਲਰ ਦੀ ਸ਼ੁਰੂਆਤ ’ਚ ਯੋਗਰਾਜ ਸਿੰਘ ਨਜ਼ਰ ਆਉਂਦੇ ਹਨ, ਜਿਨ੍ਹਾਂ ਨੂੰ ਬੱਬਰ ਦਿਖਾਇਆ ਗਿਆ ਹੈ। ਉਥੇ ਫਿਰ ਅੰਮ੍ਰਿਤ ਮਾਨ ਦੀ ਐਂਟਰੀ ਹੁੰਦੀ ਹੈ, ਜਿਨ੍ਹਾਂ ਦੀ ਸ਼ੁਰੂਆਤ ਹੀ ਐਕਸ਼ਨ ਸੀਨ ਨਾਲ ਹੋਈ। ਇਸ ਤੋਂ ਬਾਅਦ ਟਰੇਲਰ ਰਾਹੀਂ ਕਹਾਣੀ ’ਤੇ ਧਿਆਨ ਦਿਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਪਹਿਲੀ ਵਾਰ ਗੈਰੀ ਸੰਧੂ ਨੇ ਆਪਣੇ ਪੁੱਤਰ ਅਵਤਾਰ ਸੰਧੂ ਦੀ ਵੀਡੀਓ ਕੀਤੀ ਸਾਂਝੀ

ਦੱਸ ਦੇਈਏ ਕਿ ਬੱਬਰ ਫ਼ਿਲਮ ਨੂੰ ਅਮਰ ਹੁੰਦਲ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਅਮਰ ਇਸ ਤੋਂ ਪਹਿਲਾਂ ‘ਵਾਰਨਿੰਗ’ ਨੂੰ ਡਾਇਰੈਕਟ ਕਰ ਚੁੱਕੇ ਹਨ। ਫ਼ਿਲਮ ’ਚ ਅਮਰ ਹੁੰਦਲ ਅਦਾਕਾਰੀ ਕਰਦੇ ਵੀ ਨਜ਼ਰ ਆ ਰਹੇ ਹਨ।

ਇਸ ਫ਼ਿਲਮ ਦੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਅੰਮ੍ਰਿਤ ਮਾਨ ਤੇ ਯੋਗਰਾਜ ਸਿੰਘ ਤੋਂ ਇਲਾਵਾ ਇਸ ’ਚ ਰਘਵੀਰ ਬੋਲੀ, ਯਾਦ ਗਰੇਵਾਲ ਤੇ ਕੁਲਜਿੰਦਰ ਸਿੱਧੂ ਵਰਗੇ ਸਿਤਾਰੇ ਨਜ਼ਰ ਆਉਣ ਵਾਲੇ ਹਨ।

ਫ਼ਿਲਮ ਬੰਬ ਬੀਟਸ ਤੇ ਦੇਸੀ ਕਰਿਊ ਨੇ ਪ੍ਰੋਡਿਊਸ ਕੀਤੀ ਹੈ। ਇਸ ਨੂੰ ਕੋ-ਪ੍ਰੋਡਿਊਸ ਜੋਬਨ ਸਧੂ, ਗੁਨਕਰਨ ਸਿੰਘ ਤੇ ਪਰਮਜੀਤ ਸਿੰਘ ਨੇ ਕੀਤਾ ਹੈ। ਫ਼ਿਲਮ ਦਾ ਟਰੇਲਰ ਵ੍ਹਾਈਟ ਹਿੱਲ ਸਟੂਡੀਓਜ਼ ਦੇ ਬੈਨਰ ਹੇਠ ਰਿਲੀਜ਼ ਹੋਇਆ ਹੈ, ਜਿਸ ਨੂੰ ਖ਼ਬਰ ਲਿਖੇ ਜਾਣ ਤਕ 32 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ। ਫ਼ਿਲਮ 18 ਮਾਰਚ, 2022 ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News