ਬਜ਼ੁਰਗ ਮਾਤਾ ਨੂੰ ਮਿਲ ਬਾਗੋ ਬਾਗ ਹੋਏ ਬੱਬੂ ਮਾਨ, ਵਾਇਰਲ ਹੋ ਰਿਹਾ ਵੀਡੀਓ

Monday, Sep 30, 2024 - 10:02 AM (IST)

ਜਲੰਧਰ (ਬਿਊਰੋ) -  ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਇੱਕ ਬਜ਼ੁਰਗ ਮਾਤਾ ਨਾਲ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੇ ਕਲਾਵੇ ‘ਚ ਲੈਂਦੇ ਹੋਏ ਦਿਖਾਈ ਦੇ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਬਜ਼ੁਰਗ ਮਾਤਾ ਵੀ ਬੱਬੂ ਮਾਨ ਨੂੰ ਮਿਲ ਕੇ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ। ਫੈਨਜ਼ ਨੇ ਵੀ ਇਸ ਵੀਡੀਓ ‘ਤੇ ਰਿਐਕਸ਼ਨ ਦਿੰਦੇ ਹੋਏ ਹਾਰਟ ਵਾਲੇ ਇਮੋਜ਼ੀ ਪੋਸਟ ਕੀਤੇ ਹਨ । 

ਇਹ ਖ਼ਬਰ ਵੀ ਪੜ੍ਹੋ KRK ਦਾ ਗੁਰੂ ਰੰਧਾਵਾ ਨਾਲ ਪਿਆ ਪੰਗਾ, ਗਾਇਕ ਨੂੰ ਬੋਲੇ ਅਪਸ਼ਬਦ, ਕਿਹਾ- 2 ਰੁਪਏ ਦਾ ਐਕਟਰ

ਬੱਬੂ ਮਾਨ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਸੁੱਚਾ ਸੂਰਮਾ' ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਲਦ ਹੀ ਬੱਬੂ ਮਾਨ ਗੁਰੁ ਰੰਧਾਵਾ ਨਾਲ ਫ਼ਿਲਮ ‘ਸ਼ੌਂਕੀ ਸਰਦਾਰ ‘ਚ ਵੀ ਦਿਖਾਈ ਦੇਣਗੇ। ਇਸ ਫ਼ਿਲਮ ਦੀ ਸ਼ੂਟਿੰਗ ‘ਚ ਦੋਵੇਂ ਜਣੇ ਰੁੱਝੇ ਹੋਏ ਹਨ। ਇਸ ਤੋਂ ਪਹਿਲਾਂ ਬੱਬੂ ਮਾਨ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ਪਰ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ‘ਚ ਵੀ ਹੱਥ ਅਜ਼ਮਾਇਆ ਅਤੇ ਕਈ ਫ਼ਿਲਮਾਂ ‘ਚ ਕੰਮ ਕੀਤਾ।

ਇਹ ਖ਼ਬਰ ਵੀ ਪੜ੍ਹੋ ਹੈਰਾਨੀਜਨਕ! ਸਕੂਲ ਟੀਚਰ ਨਾਲ ਗੰਦੀ ਹਰਕਤ ਕਰਦੇ ਫੜਿਆ ਗਿਆ ਪ੍ਰਸਿੱਧ ਅਦਾਕਾਰ

ਦੱਸਣਯੋਗ ਹੈ ਕਿ ਬੱਬੂ ਮਾਨ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ, ਜਿਸ ‘ਚ 'ਪਿੰਡ ਪਹਿਰਾ ਲੱਗਦਾ', 'ਸੱਜਣ ਰੁਮਾਲ ਦੇ ਗਿਆ', 'ਪੱਕੀ ਕਣਕ ਨੂੰ ਅੱਗ ਲੱਗ ਜਾਊਗੀ' ਸਣੇ ਕਈ ਹਿੱਟ ਗੀਤ ਸ਼ਾਮਲ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News