ਬੱਬੂ ਮਾਨ ਨੇ ਪ੍ਰਗਟਾਇਆ ਦਿਲੀਪ ਕੁਮਾਰ ਦੇ ਦਿਹਾਂਤ ’ਤੇ ਸੋਗ, ਸਾਂਝੀ ਕੀਤ ਇਹ ਪੋਸਟ

Wednesday, Jul 07, 2021 - 05:49 PM (IST)

ਬੱਬੂ ਮਾਨ ਨੇ ਪ੍ਰਗਟਾਇਆ ਦਿਲੀਪ ਕੁਮਾਰ ਦੇ ਦਿਹਾਂਤ ’ਤੇ ਸੋਗ, ਸਾਂਝੀ ਕੀਤ ਇਹ ਪੋਸਟ

ਚੰਡੀਗੜ੍ਹ (ਬਿਊਰੋ)– ਅਦਾਕਾਰ ਦਿਲੀਪ ਕੁਮਾਰ, ਜਿਨ੍ਹਾਂ ਨੂੰ ‘ਟ੍ਰੈਜੇਡੀ ਕਿੰਗ’ ਦੇ ਨਾਮ ਨਾਲ ਜਾਣਿਆ ਜਾਂਦਾ ਸੀ, ਨੇ ਆਪਣੀਆਂ ਫ਼ਿਲਮਾਂ ’ਚ ਆਪਣੇ ਅਭਿਨੈ ਨਾਲ ਸਭ ਦਾ ਦਿਲ ਜਿੱਤਿਆ ਪਰ ਹੁਣ ਉਹ ਇਸ ਦੁਨੀਆ ’ਚ ਨਹੀਂ ਰਹੇ ਹਨ। ਦਿਲੀਪ ਕੁਮਾਰ ਦਾ 98 ਸਾਲ ਦੀ ਉਮਰ ’ਚ ਬੁੱਧਵਾਰ ਸਵੇਰੇ 7.30 ਵਜੇ ਮੁੰਬਈ ਦੇ ਖਾਰ ਹਿੰਦੂਜਾ ਹਸਪਤਾਲ ’ਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਜੁਹੂ ਕਬਰਿਸਤਾਨ ’ਚ ਸਪੁਰਦ-ਏ-ਖਾਕ ਕੀਤਾ ਗਿਆ।

ਪੂਰੇ ਦੇਸ਼ ’ਚ ਸੋਗ ਦੀ ਲਹਿਰ ਛਾਅ ਗਈ ਹੈ। ਉਥੇ ਹੀ ਪੰਜਾਬੀ ਇੰਡਸਟਰੀ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੀ ਹੈ। ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਨੇ ਵੀ ਉਨ੍ਹਾਂ ਦੇ ਦਿਹਾਂਤ ’ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਇਕ ਪੋਸਟ ਸਾਂਝੀ ਕੀਤੀ ਹੈ। ਹਾਲਾਂਕਿ ਕੈਪਸ਼ਨ ’ਚ ਉਨ੍ਹਾਂ ਨੇ ਕੁਝ ਵੀ ਨਹੀਂ ਲਿਖਿਆ ਪਰ ਜੋ ਉਨ੍ਹਾਂ ਨੇ ਤਸਵੀਰ ਸਾਂਝੀ ਕੀਤੀ ਹੈ, ਉਸ ’ਚ ਅਲਵਿਦਾ ਦਿਲੀਪ ਕੁਮਾਰ ਜੀ ਲਿਖਿਆ ਹੋਇਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਦਿੱਗਜ ਅਦਾਕਾਰ ਦਿਲੀਪ ਕੁਮਾਰ ਦੀ ਮੌਤ ’ਤੇ ਦੁੱਖ ਜਤਾਇਆ ਹੈ।

 
 
 
 
 
 
 
 
 
 
 
 
 
 
 
 

A post shared by Babbu Maan (@babbumaaninsta)

ਤੁਹਾਨੂੰ ਦੱਸ ਦੇਈਏ ਕਿ ਅਦਾਕਾਰ ਦਾ ਜਨਮ 1922 ’ਚ ਪੇਸ਼ਾਵਰ ’ਚ ਹੋਇਆ ਸੀ। ਪੀ. ਐੱਮ. ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ ਸਮੇਤ ਕਈ ਰਾਜਨੀਤਕ ਸ਼ਖਸੀਅਤਾਂ ਨੇ ਦਿਲੀਪ ਕੁਮਾਰ ਦੀ ਮੌਤ ’ਤੇ ਦੁੱਖ ਜ਼ਾਹਿਰ ਕੀਤਾ ਹੈ। ਲਤਾ ਮੰਗੇਸ਼ਕਰ, ਅਕਸ਼ੇ ਕੁਮਾਰ ਸਮੇਤ ਬਾਲੀਵੁੱਡ ਦੇ ਕਈ ਦਿੱਗਜ ਲੋਕਾਂ ਨੇ ਵੀ ਸੋਗ ਪ੍ਰਗਟ ਕੀਤਾ ਹੈ।

ਦਿਲੀਪ ਕੁਮਾਰ ਦੀ ਆਖਰੀ ਝਲਕ ਲਈ ਸ਼ਾਹਰੁਖ ਖ਼ਾਨ ਵੀ ਪਹੁੰਚੇ ਸਨ। ਦਿਲੀਪ ਕੁਮਾਰ ਦੇ ਕੋਈ ਔਲਾਦ ਨਹੀਂ ਸੀ, ਇਸ ਲਈ ਉਹ ਸ਼ਾਹਰੁਖ ਨੂੰ ਆਪਣਾ ਬੇਟਾ ਮੰਨਦੇ ਸਨ। ਦਿਲੀਪ ਕੁਮਾਰ ਦੀ ਮੌਤ ’ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਉਨ੍ਹਾਂ ਦੇ ਘਰ ਜਾ ਕੇ ਸਾਇਰਾ ਬਾਨੋ ਨੂੰ ਦਿਲਾਸਾ ਦਿੱਤਾ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News