ਕਿਸਾਨਾਂ ਦੇ ਹੱਕ 'ਚ ਨਿੱਤਰੇ ਬੱਬੂ ਮਾਨ, ਨਵੇਂ ਗਾਣੇ ਨਾਲ ਸੋਸ਼ਲ ਮੀਡੀਆ 'ਤੇ ਪਾਈ ਧੱਕ

Saturday, Mar 09, 2024 - 12:19 PM (IST)

ਕਿਸਾਨਾਂ ਦੇ ਹੱਕ 'ਚ ਨਿੱਤਰੇ ਬੱਬੂ ਮਾਨ, ਨਵੇਂ ਗਾਣੇ ਨਾਲ ਸੋਸ਼ਲ ਮੀਡੀਆ 'ਤੇ ਪਾਈ ਧੱਕ

ਚੰਡੀਗੜ੍ਹ: ਕਿਸਾਨਾਂ ਵੱਲੋਂ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਲਖੀਮਪੁਰ ਖਿਰੀ ਦਾ ਇਨਸਾਫ਼ ਲੈਣ, ਕਿਸਾਨ-ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਵਾਉਣ ਲਈ 'ਦਿੱਲੀ ਕੂਚ' ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਅੰਦੋਲਨ 'ਚ ਮੰਨੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ, ਜਿਸ ਕਾਰਨ ਉਨ੍ਹਾਂ ਨੂੰ ਦੁਬਾਰਾ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ। ਫ਼ਿਲਹਾਲ ਕਿਸਾਨਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ ਤੇ ਉਹ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਮੋਰਚਾ ਲਾਈ ਬੈਠੇ ਹਨ। ਕਈ ਕਲਾਕਾਰਾਂ ਤੇ ਹੋਰ ਮਸ਼ਹੂਰ ਹਸਤੀਆਂ ਵੱਲੋਂ ਵੀ ਕਿਸਾਨਾਂ ਦੇ ਧਰਨੇ ਦੀ ਹਮਾਇਤ ਕੀਤੀ ਜਾ ਰਹੀ ਹੈ। ਇਸੇ ਤਹਿਤ ਬੱਬੂ ਮਾਨ ਇਕ ਵਾਰ ਫ਼ਿਰ ਕਿਸਾਨਾਂ ਦੇ ਹੱਕ ਵਿਚ ਨਿੱਤਰੇ ਹਨ।

ਇਹ ਖ਼ਬਰ ਵੀ ਪੜ੍ਹੋ - ਇਕ ਹੋਰ ਨੌਜਵਾਨ ਲਈ 'ਕਾਲ' ਬਣਿਆ 'ਚਿੱਟਾ', ਪਿਓ ਦੇ ਹੱਥਾਂ ਵਿਚ ਦਮ ਤੋੜ ਗਿਆ ਨੌਜਵਾਨ

ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੇ ਕਿਸਾਨ ਅੰਦੋਲਨ ਵਿਚਾਲੇ ਆਪਣਾ ਨਵਾਂ ਗਾਣਾ 'ਧਰਨੇ ਵਾਲੇ' ਰਿਲੀਜ਼ ਕੀਤਾ ਹੈ। ਇਸ ਗਾਣੇ ਦੇ ਬੋਲ ਹਨ, 'ਜਿਹੜੇ ਨੱਥ ਦਿੱਲੀ ਨੂੰ ਪਾਉਂਦੇ, ਉਹ ਧਰਨੇ ਵਾਲੇ ਆਂ। ' ਰਿਲੀਜ਼ ਹੋਣ ਸਾਰ ਹੀ ਇਸ ਗੀਤ ਨੂੰ ਸੋਸ਼ਲ ਮੀਡੀਆ 'ਤੇ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਯੂ-ਟਿਊਬ 'ਤੇ ਇਸ ਗਾਣੇ ਨੂੰ 1 ਦਿਨ ਵਿਚ ਤਕਰੀਬਨ ਡੇਢ ਲੱਖ ਤੋਂ ਜ਼ਿਆਦਾ ਵਾਰ ਵੇਖਿਆ-ਸੁਣਿਆ ਗਿਆ ਹੈ। ਇਹ ਗਾਣਾ ਇਸ ਵੇਲੇ ਯੂ-ਟਿਊਬ 'ਤੇ ਟ੍ਰੈਂਡਿੰਗ 'ਤੇ ਚੱਲ ਰਿਹਾ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਡਿਬਰੂਗੜ੍ਹ ਜੇਲ੍ਹ ਦਾ ਜੇਲਰ ਗ੍ਰਿਫ਼ਤਾਰ, ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ 'ਚ ਹੋਈ ਕਾਰਵਾਈ

ਦੱਸ ਦਈਏ ਕਿ ਬੱਬੂ ਮਾਨ ਵੱਲੋਂ ਪਿਛਲੇ ਅੰਦੋਲਨ ਵਿਚ ਵੀ ਕਿਸਾਨਾਂ ਦੀ ਡਟਵੀਂ ਹਮਾਇਤ ਕੀਤੀ ਗਈ ਸੀ। ਉਨ੍ਹਾਂ ਤੋਂ ਇਲਾਵਾ ਦਿਲਜੀਤ ਦੋਸਾਂਝ ਕੰਵਰ ਗਰੇਵਾਲ, ਜੱਸ ਬਾਜਵਾ, ਗੁਰਪ੍ਰੀਤ ਘੁੱਗੀ ਸਮੇਤ ਕਈ ਵੱਡੇ-ਵੱਡੇ ਨਾਮੀ ਕਲਾਕਾਰਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਗਈ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News